ਟਰੈਫਿਕ ਪੁਲੀਸ ਤੇ ਨਗਰ ਨਿਗਮ ਨੇ ਨਾਜਾਇਜ਼ ਕਬਜ਼ੇ ਹਟਾਏ
ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 15 ਅਕਤੂਬਰ
ਟਰੈਫਿਕ ਪੁਲੀਸ ਵਿਭਾਗ ਅਤੇ ਨਗਰ ਨਿਗਮ ਵੱਲੋਂ ਨਜਾਇਜ਼ ਕਬਜ਼ਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਤਹਿਤ ਅੱਜ ਕਮਿਸ਼ਨਰ ਪੁਲੀਸ ਅੰਮ੍ਰਿਤਸਰ ਦੀਆਂ ਹਦਾਇਤਾਂ ਅਨੁਸਾਰ ਮਨਿੰਦਰ ਪਾਲ ਸਿੰਘ ਏ.ਸੀ.ਪੀ ਟਰੈਫਿਕ ਅੰਮ੍ਰਿਤਸਰ ਸਮੇਤ ਜ਼ੋਨ ਇੰਚਾਰਜ ਇੰਸਪੈਕਟਰ ਰਾਮਦਵਿੰਦਰ ਸਿੰਘ, ਮੁੱਖ ਅਫ਼ਸਰ ਥਾਣਾ ਛੇਹਰਟਾ ਇੰਸਪੈਕਟਰ ਰੋਬਿਨ ਹੰਸ ਸਮੇਤ ਪੁਲੀਸ ਫੋਰਸ ਅਤੇ ਨਗਰ ਨਿਗਮ ਦੀਆਂ ਟੀਮਾਂ ਨਾਲ ਛੇਹਰਟਾ ਚੌਕ ਦੇ ਆਲੇ ਦੁਆਲੇ ਦੇ ਬਜ਼ਾਰਾਂ ਵਿੱਚ ਰੇਹੜੀ ਫੜ੍ਹੀ ਵਾਲਿਆਂ ਅਤੇ ਦੁਕਾਨਦਾਰਾਂ ਵੱਲੋਂ ਕੀਤੇ ਗਏ ਨਾਜਾਇਜ਼ ਹਟਾਏ ਗਏ। ਉਨ੍ਹਾਂ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਉਹ ਦੁਕਾਨ ਦੀ ਹਦੂਦ ਅੰਦਰ ਹੀ ਆਪਣਾ ਸਾਮਾਨ ਰੱਖਣ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਟਰੈਫਿਕ ਪੁਲੀਸ ਦਾ ਸਹਿਯੋਗ ਦੇਣ ਅਤੇ ਆਪਣੇ ਵਹੀਕਲ ਸੜਕਾਂ ’ਤੇ ਨਾ ਲਗਾਉਣ, ਵਹੀਕਲ ਯੋਗ ਪਾਰਕਿੰਗ ਵਾਲੀ ਜਗ੍ਹਾ ’ਤੇ ਹੀ ਖੜ੍ਹੇ ਕੀਤੇ ਜਾਣ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਨਾਜਾਇਜ਼ ਕਬਜ਼ਿਆਂ ਖਿਲਾਫ ਸਪੈਸ਼ਲ ਮੁਹਿੰਮ ਭਵਿਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ।