ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਟਰੈਫਿਕ ਪੁਲੀਸ ਨੇ ਸੜਕ ਤੋਂ ਕਬਜ਼ੇ ਹਟਵਾਏ

08:00 AM Jul 16, 2024 IST
ਪੁਲੀਸ ਵੱਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਕਬਜ਼ੇ ਹਟਾਉਂਦੇ ਹੋਈ ਜੇਸੀਬੀ ਮਸ਼ੀਨ। -ਫੋਟੋ: ਕੁਲਵਿੰਦਰ ਕੌਰ

ਫਰੀਦਾਬਾਦ (ਪੱਤਰ ਪ੍ਰੇਰਕ):

Advertisement

ਡੀਸੀਪੀ ਟਰੈਫਿਕ ਊਸ਼ਾ ਦੀਆਂ ਹਦਾਇਤਾਂ ’ਤੇ ਕਾਰਵਾਈ ਕਰਦਿਆਂ ਟਰੈਫਿਕ ਪੁਲੀਸ ਨੇ ਐੱਨਐੱਚਏਆਈ ਦੇ ਸਹਿਯੋਗ ਨਾਲ ਬੱਸ ਸਟੈਂਡ ਬੱਲਬਗੜ੍ਹ ’ਤੇ ਕੀਤੇ ਕਬਜ਼ੇ ਹਟਾਏ। ਪੁਲੀਸ ਬੁਲਾਰੇ ਨੇ ਦੱਸਿਆ ਕਿ ਬੱਲਬਗੜ੍ਹ ਬੱਸ ਸਟੈਂਡ ’ਤੇ ਫਲਾਂ ਅਤੇ ਮਠਿਆਈਆਂ ਦੀਆਂ ਦੁਕਾਨਾਂ ਅੱਗੇ ਦੁਕਾਨਦਾਰਾਂ ਵੱਲੋਂ ਕੀਤੇ ਗਏ ਕਬਜ਼ੇ ਜਾਂ ਸੜਕ ’ਤੇ ਸਾਮਾਨ ਰੱਖਣ ਕਾਰਨ ਸੜਕ ਤੰਗ ਹੋ ਜਾਂਦੀ ਹੈ, ਜਿਸ ਕਾਰਨ ਵਾਹਨ ਹੌਲੀ-ਹੌਲੀ ਲੰਘਦੇ ਹਨ, ਜਿਸ ਕਾਰਨ ਟਰੈਫਿਕ ਜਾਮ ਦੀ ਸਥਿਤੀ ਪੈਦਾ ਹੋ ਜਾਂਦੀ ਹੈ। ਇਸ ਕਾਰਨ ਯਾਤਰੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅੱਜ ਟਰੈਫਿਕ ਪੁਲੀਸ ਨੇ ਇੰਸਪੈਕਟਰ ਜਗਬੀਰ ਸਿੰਘ, ਟੀਆਈ ਬੱਲਬਗੜ੍ਹ ਦੀ ਅਗਵਾਈ ਹੇਠ ਬੱਲਬਗੜ੍ਹ ਬੱਸ ਸਟੈਂਡ ਦੇ ਸਾਹਮਣੇ ਸੜਕਾਂ ਤੋਂ ਕਬਜ਼ੇ ਹਟਾਏ ਗਏ ਹਨ। ਦੁਕਾਨਦਾਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਦੁਬਾਰਾ ਕਬਜ਼ੇ ਨਾ ਕਰਨ ਨਹੀਂ ਤਾਂ ਕਾਰਵਾਈ ਕੀਤੀ ਜਾਵੇਗੀ।

Advertisement
Advertisement
Advertisement