ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜ ਤਖ਼ਤਾਂ ਦੇ ਦਰਸ਼ਨਾਂ ਲਈ ਚਲਾਈ ਰੇਲ ਗੱਡੀ ਭਲਕੇ ਫ਼ਤਹਿਗੜ੍ਹ ਸਾਹਿਬ ਪੁੱਜੇਗੀ: ਰਵਨੀਤ ਬਿੱਟੂ

08:38 AM Aug 30, 2024 IST

ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 29 ਅਗਸਤ
ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਸਿੱਖ ਧਰਮ ਨਾਲ ਸਬੰਧਤ ਪੰਜ ਤਖ਼ਤ ਸਾਹਿਬਾਨ ਦੇ ਦਰਸ਼ਨਾਂ ਲਈ ਹਜ਼ੂਰ ਸਾਹਿਬ, ਨਾਂਦੇੜ (ਮਹਾਂਰਾਸ਼ਟਰ) ਤੋਂ ਚੱਲੀ ਵਿਸ਼ੇਸ਼ ਰੇਲਗੱਡੀ 31 ਅਗਸਤ ਨੂੰ ਸ੍ਰੀ ਫ਼ਤਹਿਗੜ੍ਹ ਸਾਹਿਬ ਵਿੱਚ ਪੁੱਜ ਰਹੀ ਹੈ। ਇਸ ਸਬੰਧੀ ਬਿੱਟੂ ਦੇ ਸਿਆਸੀ ਸਲਾਹਕਾਰ ਗੁਰਦੀਪ ਸਿੰਘ ਚੱਕ ਸਰਵਣਨਾਥ ਅਨੁਸਾਰ ਇਹ ਵਿਸ਼ੇਸ਼ ਰੇਲਗੱਡੀ 31 ਅਗਸਤ ਨੂੰ ਫ਼ਤਹਿਗੜ੍ਹ ਸਾਹਿਬ ਤੇ ਆਨੰਦਪੁਰ ਸਾਹਿਬ, 1 ਸਤੰਬਰ ਨੂੰ ਖੰਨਾ, ਸਾਹਨੇਵਾਲ ਅਤੇ ਲੁਧਿਆਣਾ ਵਿੱਚ ਅਤੇ ਅਗਲੇ ਪੜਾਅ ਤਹਿਤ 2 ਸਤੰਬਰ ਨੂੰ ਬਠਿੰਡਾ ਤੇ ਅੰਮ੍ਰਿਤਸਰ ਸਾਹਿਬ ਪੁੱਜੇਗੀ। ਸ੍ਰੀ ਬਿੱਟੂ ਨੇ ਦੱਸਿਆ ਕਿ ਇਸ ਵਿਸ਼ੇਸ਼ ਰੇਲਗੱਡੀ ਦੇ ਇੱਕ ਡੱਬੇ ਵਿੱਚ ਗੁਰੂ ਗ੍ਰੰਥ ਸਾਹਿਬ ਸੁਸ਼ੋਭਿਤ ਹਨ ਅਤੇ ਗੁਰੂ ਗੋਬਿੰਦ ਸਿੰਘ ਦੇ ਘੋੜਿਆਂ ਦੇ ਵੰਸ਼ਜ ਤੋਂ ਇਲਾਵਾ ਨਿਸ਼ਾਨ ਸਾਹਿਬ ਦੇ ਦਰਸ਼ਨਾਂ ਲਈ ਸੰਗਤਾਂ ਵਿਚ ਉਤਸ਼ਾਹ ਹੈ। ਉਨ੍ਹਾਂ ਦੱਸਿਆ ਕਿ ਰੇਲ ਵਿਭਾਗ ਵੱਲੋਂ ਇਸ ਰੇਲਗੱਡੀ ਵਿਚ ਸਾਰੇ ਹੀ 1300 ਸ਼ਰਧਾਲੂਆਂ ਨੂੰ ਰੋਜ਼ਾਨਾ ਲੰਗਰ, ਸ਼ੁੱਧ ਪਾਣੀ ਅਤੇ ਹੋਰ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਰੇਲ ਵਿਭਾਗ ਵਲੋਂ ਆਉਣ ਵਾਲੇ ਸਮੇਂ ਵਿੱਚ ਵੀ ਸਮੂਹ ਧਰਮਾਂ ਨਾਲ ਸਬੰਧਤ ਵਿਸ਼ੇਸ਼ ਰੇਲਗੱਡੀਆਂ ਚਲਾ ਕੇ ਸ਼ਰਧਾਲੂਆਂ ਨੂੰ ਸੁਵਿਧਾਵਾਂ ਦੇਣ ਲਈ ਇਹ ਯਤਨ ਜਾਰੀ ਰਹਿਣਗੇ।

Advertisement

Advertisement