ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੋਰਾ ਦੇ ਤੁਰ ਜਾਣ ਨਾਲ ਟਰਾਂਸਪੋੋਰਟ ਖੇਤਰ ਨੂੰ ਵੱਡਾ ਘਾਟਾ ਪਿਆ: ਰਾਜਾ ਵੜਿੰਗ

06:54 AM Aug 03, 2024 IST
ਮਾਨਸਾ ਵਿਚ ਰੁਪਿੰਦਰ ਸ਼ਰਮਾ ਦੇ ਸ਼ਰਧਾਂਜਲੀ ਸਮਾਗਮ ’ਚ ਪੁੱਜੇ ਰਾਜਾ ਵੜਿੰਗ ਤੇ ਹੋਰ ਆਗੂ।

ਜੋਗਿੰਦਰ ਸਿੰਘ ਮਾਨ
ਮਾਨਸਾ, 2 ਅਗਸਤ
ਫਰੈਡਜ਼ ਬੱਸ ਕੰਪਨੀ ਮਾਨਸਾ ਦੇ ਨੌਜਵਾਨ ਮਾਲਕ ਰੁਪਿੰਦਰ ਸ਼ਰਮਾ ਗੋਰਾ, ਜਿਨ੍ਹਾਂ ਦਾ ਪਿਛਲੇ ਦਿਨੀਂ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਸੀ। ਉਨ੍ਹਾਂ ਨਮਿੱਤ ਇਥੇ ਗਊਸ਼ਾਲਾ ਭਵਨ ਵਿਚ ਹੋਏ ਸ਼ਰਧਾਂਜਲੀ ਸਮਾਗਮ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਸਮੇਤ ਹੋਰਨਾਂ ਵੱਖ-ਵੱਖ ਰਾਜਨੀਤਕ, ਧਾਰਮਿਕ, ਸਮਾਜਿਕ ਸੰਗਠਨਾਂ ਦੇ ਆਗੂਆਂ ਨੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਨਾਲ ਟਰਾਂਸਪੋਰਟ ਖੇਤਰ ਨੂੰ ਵੱਡਾ ਘਾਟਾ ਪਿਆ ਹੈ। ਸ਼ਰਧਾਂਜਲੀ ਸਮਾਗਮ ਦੌਰਾਨ ਪੰਜਾਬ ਭਰ ਤੋਂ ਟਰਾਂਸਪੋਰਟ ਖੇਤਰ ਨਾਲ ਜੁੜੇ ਵੱਡੀ ਗਿਣਤੀ ਵਿੱਚ ਆਗੂ ਸ਼ਾਮਲ ਹੋਏ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਨੇ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰੁਪਿੰਦਰ ਸ਼ਰਮਾ ਨੇ ਟਰਾਂਸਪੋਰਟ ਖੇਤਰ ਵਿੱਚ ਛੋਟੀ ਉਮਰੇ, ਜਿਸ ਰੂਪ ਵਿੱਚ ਵੱਡਾ ਨਾਮਣਾ ਖੱਟਿਆ, ਉਹ ਕਿਸੇ ਵਿਰਲੇ ਨੌਜਵਾਨ ਦੇ ਹੱਥ ਆਉਂਦਾ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਰੁਪਿੰਦਰ ਸ਼ਰਮਾ ਦੇ ਦੇਹਾਂਤ ਨਾਲ ਪਰਿਵਾਰ ਸਮੇਤ ਸਭਨਾ ਧਿਰਾਂ ਨੂੰ ਡੂੰਘਾ ਸਦਮਾ ਲੱਗਿਆ ਹੈ, ਪਰ ਪਰਿਵਾਰ ਨੂੰ ਇਸ ਗੱਲ ਦਾ ਮਾਣ ਰਹੇਗਾ ਕਿ ਉਸਨੇ ਜ਼ਿੰਦਗੀ ਵਿੱਚ, ਜੋ ਮਿਹਨਤ ਮੁਸ਼ੱਕਤ ਨਾਲ ਆਪਣੇ ਕਾਰੋਬਾਰ ਨੂੰ ਸਿਖਰ ’ਤੇ ਲੈ ਕੇ ਗਿਆ, ਉਹ ਹੋਰਨਾਂ ਨੌਜਵਾਨਾਂ ਲਈ ਪ੍ਰੇਰਨਾ ਬਣੇਗਾ।
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਅੱਜ ਦੇ ਨੌਜਵਾਨ ਜੋ ਆਪਣਾ ਦੇਸ਼ ਛੱਡਕੇ ਵਿਦੇਸ਼ ਦੀ ਧਰਤੀ ’ਤੇ ਰੋਜ਼ੀ-ਰੋਟੀ ਲਈ ਜਾਂਦੇ ਹਨ, ਉਨ੍ਹਾਂ ਲਈ ਰੁਪਿੰਦਰ ਸ਼ਰਮਾ ਇਕ ਵੱਡੀ ਉਦਾਹਰਣ ਹਨ ਕਿ ਆਪਣੇ ਦੇਸ਼ ਵਿਚ ਵੀ ਵੱਡੇ ਕਾਰੋਬਾਰਾਂ ਨੂੰ ਸਫ਼ਲ ਬਣਾਇਆ ਜਾ ਸਕਦਾ ਹੈ। ਇਸੇ ਦੌਰਾਨ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ, ਜ਼ਿਲ੍ਹਾ ਪ੍ਰਧਾਨ ਕਾਂਗਰਸ ਮਾਈਕਲ ਗਾਗੋਵਾਲ, ਯੂਥ ਆਗੂ ਗੁਰਪ੍ਰੀਤ ਸਿੰਘ ਵਿੱਕੀ, ਜਸਟਿਸ ਅਸ਼ੋਕ ਕਪੂਰ, ਆਰਟੀਏ ਬਠਿੰਡਾ ਪੂਨਮ ਸਿੰਘ, ਰੁਪਿੰਦਰ ਭਾਰਦਵਾਜ, ਗਗਨ ਭਾਰਦਵਾਜ ਡੀਏ, ਹਰਿੰਦਰ ਮਾਨਸ਼ਾਹੀਆ ਅਤੇ ਹੋਰ ਮੌਜੂਦ ਸਨ।

Advertisement

Advertisement