ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਦੇ ਟਰਾਂਸਪੋਰਟਰਾਂ ਨੇ ਸਰਕਾਰ ਤੋਂ ਮਦਦ ਮੰਗੀ

07:31 AM Jul 14, 2023 IST

ਟ੍ਰਬਿਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਜੁਲਾਈ
ਪੰਜਾਬ ਦੇ ਟਰਾਂਸਪੋਰਟਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਕਿੱਤੇ ਨਾਲ ਜੁੜੇ ਉਦਮੀਆਂ ਦੀ ਮਾੜੀ ਆਰਥਿਕ ਸਥਿਤੀ ਨੂੰ ਸੰਭਾਲਣ ਵਿੱਚ ਮਦਦ ਕੀਤੀ ਜਾਵੇ। ਜਾਣਕਾਰੀ ਅਨੁਸਾਰ ਅੱਜ ਇਥੇ ਪੰਜਾਬ ਮੋਟਰ ਯੂਨੀਅਨ ਦੀ ਮੀਟਿੰਗ ਹੋਈ, ਜਿਸ ਦੌਰਾਨ ਸੂਬੇ ਦੇ ਟਰਾਂਸਪੋਰਟਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁਖਾਤਬ ਹੁੰਦਿਆਂ ਕਿਹਾ ਕਿ ਇਸ ਕਿੱਤੇ ਸਬੰਧੀ ਅਤੇ ਕਿੱਤੇ ਨਾਲ ਜੁੜੇ ਉਦਮੀਆਂ ਬਾਰੇ ਗਲਤ ਧਾਰਨਾਵਾਂ ਖੜ੍ਹੀਆਂ ਕੀਤੀਆਂ ਜਾ ਰਹੀਆਂ ਹਨ। ਯੂਨੀਅਨ ਦੇ ਪ੍ਰਧਾਨ ਅਵਤਾਰ ਹੈਨਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਟਰਾਂਸਪੋਰਟਰਾਂ ਨੇ ਮੰਗ ਕੀਤੀ ਹੈ ਕਿ ਟਰਾਂਸਪੋਰਟਾਂ ਕਿੱਤੇ ਦੀ ਸਮੀਖਿਆ ਵਾਸਤੇ ਸਰਕਾਰ ਵੱਲੋਂ ਉੱਚ ਪੱਧਰੀ ਕਮੇਟੀ ਬਣਾ ਕੇ ਅਸਲ ਤੱਥ ਲੋਕਾਂ ਸਾਹਮਣੇ ਲਿਆਂਦੇ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪੰਜਾਬ ਰੋਡਵੇਜ਼ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਰਾਹੀਂ ਔਰਤਾਂ ਲਈ ਦਿੱਤੀ ਮੁਫ਼ਤ ਸਫ਼ਰ ਸਹੂਲਤ ਕਾਰਨ ਪ੍ਰਾਈਵੇਟ ਬੱਸ ਅਪਰੇਟਰਾਂ ਨੂੰ ਸਵਾਰੀਆਂ ਮਿਲਣੀਆਂ ਬੰਦ ਹੋ ਗਈਆਂ ਹਨ। ਹਾਲਾਂਕਿ ਪ੍ਰਾਈਵੇਟ ਬੱਸ ਆਪਰੇਟਰ ਆਪਣੇ ਟੈਕਸ ਪਹਿਲਾਂ ਵਾਂਗ ਹੀ ਭਰ ਰਹੇ ਹਨ, ਪਰ ਸਵਾਰੀਆਂ ਨਾ ਹੋਣ ਕਾਰਨ ਉਨ੍ਹਾਂ ਨੂੰ ਆਰਥਿਕ ਮਾਰ ਝੱਲਣੀ ਪੈ ਰਹੀ ਹੈ। ਦੂਜੇ ਪਾਸੇ ਮੁਫ਼ਤ ਬੱਸ ਸਫ਼ਰ ਕਰਕੇ ਸਰਕਾਰ ਦੇ ਸਿਰ ਵੀ ਰੋਜ਼ਾਨਾ ਲੱਖਾਂ ਰੁਪਏ ਦਾ ਖਰਚਾ ਹੋ ਰਿਹਾ ਹੈ। ਯੂਨੀਅਨ ਨੇ ਕਿਹਾ ਕਿ ਪਹਿਲਾਂ ਵੀ ਇਹ ਮੁੱਦਾ ਸਰਕਾਰ ਤੇ ਮੁੱਖ ਮੰਤਰੀ ਦੇ ਧਿਆਨ ’ਚ ਲਿਆਂਦਾ ਗਿਆ ਸੀ ਤਾਂ ਜੋ ਸਮੀਖਿਆ ਕਮੇਟੀ ਬਣਾ ਕੇ ਨਿੱਜੀ ਬੱਸ ਅਪਰੇਟਰਾਂ ਦੇ ਖਰਚੇ ਤੇ ਆਮਦਨੀ ਦਾ ਹਿਸਾਬ ਸਾਹਮਣੇ ਲਿਆਂਦਾ ਜਾਵੇ।

Advertisement

Advertisement
Tags :
ਸਰਕਾਰਟਰਾਂਸਪੋਰਟਰਾਂਪੰਜਾਬਮੰਗੀ
Advertisement