ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਮੇਧ ਸੈਣੀ ਖ਼ਿਲਾਫ਼ ਤੀਹਰੇ ਕਤਲ ਕੇਸ ਦੀ ਸੁਣਵਾਈ ਜਲਦੀ ਮੁਕੰਮਲ ਕੀਤੀ ਜਾਵੇ: ਹਾਈ ਕੋਰਟ

07:01 AM May 07, 2024 IST

ਨਵੀਂ ਦਿੱਲੀ, 6 ਮਈ
ਦਿੱਲੀ ਹਾਈ ਕੋਰਟ ਨੇ ਹੇਠਲੀ ਅਦਾਲਤ ਨੂੰ ਕਿਹਾ ਹੈ ਕਿ 1994 ਦੇ ਤੀਹਰੇ ਕਤਲ ਕੇਸ ਦੀ ਸੁਣਵਾਈ ਜਲਦੀ ਮੁਕੰਮਲ ਕੀਤੀ ਜਾਵੇ ਜਿਸ ਵਿਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਮੁਲਜ਼ਮ ਹੈ। ਹਾਈ ਕੋਰਟ ਨੇ ਇਸ ਮਾਮਲੇ ਨੂੰ ਕਿਸੇ ਹੋਰ ਟਰਾਇਲ ਕੋਰਟ ’ਚ ਭੇਜਣ ਤੋਂ ਇਨਕਾਰ ਕਰ ਦਿੱਤਾ। ਜਸਟਿਸ ਜਯੋਤੀ ਸਿੰਘ ਨੇ ਹੁਕਮਾਂ ਵਿੱਚ ਕਿਹਾ, ‘ਵਿਸ਼ੇਸ਼ ਜੱਜ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਜਾਂਦਾ ਹੈ ਕਿ ਇਸ ਮਾਮਲੇ ਵਿੱਚ ਬੇਲੋੜੀ ਦੇਰੀ ਨਾ ਕੀਤੀ ਜਾਵੇ।’ ਇਸ ਤੋਂ ਪਹਿਲਾਂ ਵਿਸ਼ੇਸ਼ ਜੱਜ ਸੁਨੈਨਾ ਸ਼ਰਮਾ ਦੀ ਅਦਾਲਤ ਤੋਂ ਕੇਸ ਤਬਦੀਲ ਕਰਨ ਦੀ ਮੰਗ ਕੀਤੀ ਗਈ ਸੀ ਪਰ ਅਦਾਲਤ ਨੇ ਕਿਹਾ ਕਿ ਇਸ ਮਾਮਲੇ ਦੀ ਸੁਣਵਾਈ ਲੰਬੇ ਸਮੇਂ ਤੋਂ ਹੋ ਰਹੀ ਹੈ ਤੇ ਕੇਸ ਨੂੰ ਹੋਰ ਥਾਂ ਭੇਜਣ ਨਾਲ ਨਵੇਂ ਜੱਜ ਨੂੰ ਇਸ ਮਾਮਲੇ ਦੀ ਦੁਬਾਰਾ ਸੁਣਵਾਈ ਕਰਨੀ ਪਵੇਗੀ ਜਿਸ ਕਾਰਨ ਹੋਰ ਦੇਰੀ ਹੋਵੇਗੀ। ਦੱਸਣਾ ਬਣਦਾ ਹੈ ਕਿ ਇਹ ਕੇਸ ਰਾਊਜ਼ ਐਵੇਨਿਊ ਕੋਰਟ ਵਿਚ ਸੁਣਵਾਈ ਅਧੀਨ ਹੈ। ਸੀਬੀਆਈ ਨੇ ਦੋਸ਼ ਲਾਇਆ ਸੀ ਕਿ ਪੁਲੀਸ ਅਧਿਕਾਰੀਆਂ ਨੇ ਸੈਣੀ ਦੇ ਇਸ਼ਾਰੇ ’ਤੇ ਤਿੰਨਾਂ ਵਿਅਕਤੀਆਂ ਦੀ ਹੱਤਿਆ ਕੀਤੀ ਸੀ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਸੀਬੀਆਈ ਨੇ 18 ਅਪਰੈਲ 1994 ਨੂੰ ਸੈਣੀ ਤੇ ਹੋਰਾਂ ਖ਼ਿਲਾਫ਼ ਅਗਵਾ ਕਰਨ, ਗਲਤ ਢੰਗ ਨਾਲ ਕੈਦ ਰੱਖਣ ਤੇ ਅਪਰਾਧਿਕ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਸੀ ਤੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਤੋਂ ਬਾਅਦ ਸਾਲ 2004 ਵਿਚ ਇਹ ਕੇਸ ਦਿੱਲੀ ਤਬਦੀਲ ਕਰ ਦਿੱਤਾ ਗਿਆ ਸੀ। -ਪੀਟੀਆਈ

Advertisement

Advertisement
Advertisement