For the best experience, open
https://m.punjabitribuneonline.com
on your mobile browser.
Advertisement

ਪਰਿਵਾਰ ਤੋਂ ਪ੍ਰੇਸ਼ਾਨ ਵਿਅਕਤੀ ਨੇ ਫਾਹਾ ਲਿਆ

06:32 AM Jul 22, 2024 IST
ਪਰਿਵਾਰ ਤੋਂ ਪ੍ਰੇਸ਼ਾਨ ਵਿਅਕਤੀ ਨੇ ਫਾਹਾ ਲਿਆ
Advertisement

ਪੱਤਰ ਪ੍ਰੇਰਕ
ਰੂਪਨਗਰ, 21 ਜੁਲਾਈ
ਘਾੜ ਇਲਾਕੇ ਦੇ ਪਿੰਡ ਕਕੌਟ ਦੇ ਇੱਕ ਵਿਅਕਤੀ ਨੇ ਦਰੱਖਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਇਸ ਸਬੰਧੀ ਚੌਕੀ ਇੰਚਾਰਜ ਗੁਰਨਾਮ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਦਿੱਤੀ ਸ਼ਿਕਾਇਤ ਰਾਹੀਂ ਮ੍ਰਿਤਕ ਪਵਨ ਕੁਮਾਰ (45) ਦੀ ਮਾਤਾ ਪਰਮਜੀਤ ਕੌਰ ਨੇ ਪੁਲੀਸ ਨੂੰ ਦੱਸਿਆ ਕਿ ਉਸ ਦੀ ਨੂੰਹ ਛਮਾ ਰਾਣੀ ਅਤੇ ਸ਼ਿਕਾਇਤਕਰਤਾ ਦਾ ਪਤੀ ਬਲਦੇਵ ਸਿੰਘ ਉਸ ਦੇ ਲੜਕੇ ਨੂੰ ਤੰਗ ਪ੍ਰੇਸ਼ਾਨ ਕਰਦੇ ਰਹਿੰਦੇ ਸਨ ਜਿਸ ਕਰ ਕੇ ਉਸ ਦੇ ਲੜਕੇ ਨੇ ਮਜਬੂਰ ਹੋ ਕੇ ਅੱਜ ਦਰੱਖਤ ਨਾਲ ਫਾਹਾ ਲੈ ਕੇ ਆਪਣੀ ਜ਼ਿੰਦਗੀ ਖ਼ਤਮ ਕਰ ਲਈ। ਚੌਕੀ ਇੰਚਾਰਜ ਨੇ ਦੱਸਿਆ ਕਿ ਪੁਲੀਸ ਵੱਲੋਂ ਮ੍ਰਿਤਕ ਦੀ ਮਾਤਾ ਦੇ ਬਿਆਨਾਂ ਦੇ ਆਧਾਰ ’ਤੇ ਛਮਾ ਰਾਣੀ ਅਤੇ ਬਲਦੇਵ ਸਿੰਘ ਦੇ ਖ਼ਿਲਾਫ਼ ਕੇਸ ਦਰਜ ਕਰ ਕੇ ਫ਼ਰਾਰ ਮੁਲਜ਼ਮਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

Advertisement
Advertisement
Author Image

Advertisement