ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਟਰੱਕ ਨੇ ਬੱਸ ਨੂੰ ਪਿੱਛੋਂ ਟੱਕਰ ਮਾਰੀ; 25 ਜ਼ਖ਼ਮੀ

09:53 AM Jun 15, 2024 IST
ਜਰਨੈਲੀ ਸੜਕ ’ਤੇ ਹਾਦਸੇ ਵਿੱਚ ਨੁਕਸਾਨੇ ਟਰੱਕ ਦੀ ਤਸਵੀਰ।

ਜੋਗਿੰਦਰ ਸਿੰਘ ਓਬਰਾਏ
ਖੰਨਾ, 14 ਜੂਨ
ਇਥੋਂ ਦੇ ਨੈਸ਼ਨਲ ਹਾਈਵੇਅ ’ਤੇ ਗੁਰੂ ਅਮਰਦਾਸ ਮਾਰਕੀਟ ਸਾਹਮਣੇ ਸਵਾਰੀਆਂ ਨਾਲ ਭਰੀ ਬੱਸ ਨੂੰ ਪਿੱਛੋਂ ਆ ਰਹੇ ਤੇਜ਼ ਰਫਤਾਰ ਟਰੱਕ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਟਰੱਕ ਡਰਾਈਵਰ ਸਮੇਤ 25 ਵਿਅਕਤੀ ਜ਼ਖ਼ਮੀ ਹੋ ਗਏ ਜਿਨ੍ਹਾਂ ਵਿਚੋਂ ਪੰਜ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਿਸ ਵਿਚ ਔਰਤਾਂ ਤੇ ਬੱਚੇ ਵੀ ਸ਼ਾਮਲ ਹਨ। ਜਾਣਕਾਰੀ ਅਨੁਸਾਰ 50 ਤੋਂ ਵਧੇਰੇ ਸਵਾਰੀਆਂ ਨਾਲ ਭਰੀ ਬੱਸ ਬਿਹਾਰ ਦੇ ਬੇਤੀਆ ਤੋਂ ਖੰਨਾ ਆ ਰਹੀ ਸੀ, ਜਿਸ ਵਿਚ ਸਵਾਰ ਲੋਕਾਂ ਨੇ ਨੇੜਲੇ ਪਿੰਡ ਜਰਗ ਅਤੇ ਰੌਣੀ ਵਿਚ ਜ਼ੀਰੀ ਦੀ ਬਿਜਾਈ ਲਈ ਜਾਣਾ ਸੀ ਪ੍ਰੰਤੂ ਖੰਨਾ ਫਲਾਈਓਵਰ ਤੋਂ ਉਤਰਨ ਤੋਂ ਪਹਿਲਾਂ ਹੀ ਤੇਜ਼ ਰਫ਼ਤਾਰ ਟਰੱਕ ਨੇ ਬੱਸ ਵਿਚ ਟਰੱਕ ਮਾਰ ਦਿੱਤੀ। ਇਸ ਦੌਰਾਨ ਬੱਸ ਦਾ ਸੰਤੁਲਨ ਵਿਗੜ ਗਿਆ ਜੋ ਰੇਲਿੰਗ ਨੂੰ ਤੋੜਦੀ ਹੋਈ ਸਰਵਿਸ ਰੋਡ ’ਤੇ ਬਣੀਆਂ ਦੁਕਾਨਾਂ ਦਾ ਨੁਕਸਾਨ ਕਰ ਕੇ ਬਿਜਲੀ ਦੇ ਟਰਾਂਸਫਾਰਮਰ ਵਿਚ ਟਕਰਾਉਣ ਤੋਂ ਬਾਅਦ ਰੁਕੀ। ਇਸ ਦੌਰਾਨ ਰਾਹਗੀਰਾਂ ਅਤੇ ਪੁਲੀਸ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ ਵਿਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਜੇਕਰ ਹਾਦਸਾ ਦਿਨ ਵਿਚ ਹੁੰਦਾ ਤਾਂ ਵੱਡੇ ਪੱਧਰ ’ਤੇ ਨੁਕਸਾਨ ਹੋ ਸਕਦਾ ਸੀ। ਜ਼ਖਮੀਆਂ ਨੇ ਦੱਸਿਆ ਕਿ ਉਹ ਆਪਣੇ ਪਰਿਵਾਰਕ ਮੈਬਰਾਂ ਨਾਲ ਨੇੜਲੇ ਪਿੰਡ ਜ਼ੀਰੀ ਦੀ ਬਿਜਾਈ ਲਈ ਆਉਂਦੇ ਹਨ। ਰਾਹਗੀਰਾਂ ਨੇ ਦੱਸਿਆ ਕਿ ਹਾਈਵੇਅ ’ਤੇ ਬੱਸ ਚਾਲਕ ਕੱਟ ਤੋਂ ਬੱਸ ਸਰਵਿਸ ਰੋਡ ’ਤੇ ਉਤਾਰ ਰਿਹਾ ਤਾਂ ਉਤਰਾਈ ਕਾਰਨ ਪਿਛੋਂ ਆ ਰਹੇ ਟਰੱਕ ਨੇ ਬਰੇਕ ਲਾਉਣ ਦੀ ਕੋਸ਼ਿਸ਼ ਕੀਤੀ ਪਰ ਟਰੱਕ ਦਾ ਟਾਇਰ ਫਟ ਗਿਆ ਜੋ ਸੰਤੁਲਨ ਵਿਗੜਨ ਕਾਰਨ ਬੱਸ ਦੇ ਪਿੱਛੇ ਜਾ ਟਕਰਾਇਆ।

Advertisement

ਲੁਧਿਆਣਾ ਵਿੱਚ ਸੜਕ ਹਾਦਸਿਆਂ ਦੌਰਾਨ ਦੋ ਜ਼ਖ਼ਮੀ

ਲੁਧਿਆਣਾ (ਗੁਰਿੰਦਰ ਸਿੰਘ): ਇੱਥੇ ਸੜਕ ਹਾਦਸਿਆਂ ਵਿੱਚ ਦੋ ਵਿਅਕਤੀ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਾਇਆ ਗਿਆ ਹੈ ਜਦਕਿ ਪੁਲੀਸ ਵੱਲੋਂ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਸਾਹਨੇਵਾਲ ਦੀ ਪੁਲੀਸ ਨੂੰ ਪਿੰਡ ਚੰਗ ਜਗਾਦਰੀ ਡੇਰਾਬੱਸੀ ਵਾਸੀ ਰਾਜੇਸ਼ ਕੁਮਾਰ ਨੇ ਦੱਸਿਆ ਹੈ ਕਿ ਉਹ ਆਪਣੇ ਕੈਂਟਰ ’ਤੇ ਨਿਊ ਕੰਪਨੀ ਦੇ ਠੰਢੇ ਲੋਡ ਕਰਕੇ ਜ਼ੀਰਕਪੁਰ ਜਾ ਰਿਹਾ ਸੀ ਤਾਂ ਰਸਤੇ ਵਿੱਚ ਇੱਕ ਟੈਂਕਰ ਡਰਾਈਵਰ ਨੇ ਗਲਤ ਦਿਸ਼ਾ ਤੋਂ ਆ ਕੇ ਉਸ ਵਿੱਚ ਟੱਕਰ ਮਾਰੀ ਜਿਸ ਨਾਲ ਉਹ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਇਸ ਦੌਰਾਨ ਟੈਂਕਰ ਦਾ ਡਰਾਈਵਰ ਫਰਾਰ ਹੋ ਗਿਆ। ਥਾਣੇਦਾਰ ਕਰਨੈਲ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲੀਸ ਨੂੰ ਮਹਾਜਨ ਬਿਹਾਰ ਕਲੋਨੀ ਭਾਮੀਆਂ ਰੋਡ ਜਮਾਲਪੁਰ ਵਾਸੀ ਨਵੀਨ ਕੁਮਾਰ ਨੇ ਦੱਸਿਆ ਹੈ ਕਿ ਉਹ ਆਪਣੀ ਪਤਨੀ ਆਰਤੀ ਕੁਮਾਰੀ ਸਮੇਤ ਮੋਟਰਸਾਈਕਲ ਤੇ ਸੀਐਮਸੀ ਹਸਪਤਾਲ ਤੋਂ ਘਰ ਜਾ ਰਿਹਾ ਸੀ ਤਾਂ ਸਮਰਾਲਾ ਚੌਂਕ ਤੋਂ ਚੰਡੀਗੜ੍ਹ ਰੋਡ ਵਾਲੀ ਸਾਇਡ ਕਬਾੜ ਮਾਰਕੀਟ ਸਮਰਾਲਾ ਚੌਕ ਤੋਂ ਪੁਲ ਦੇ ਹੇਠਾਂ ਸਕੂਲ ਬੱਸ ਚਾਲਕ ਨੇ ਫੇਟ ਮਾਰੀ ਜਿਸ ਨਾਲ ਉਸ ਨੂੰ ਕਾਫ਼ੀ ਸੱਟਾਂ ਲੱਗੀਆਂ ਅਤੇ ਮੋਟਰਸਾਈਕਲ ਦਾ ਵੀ ਕਾਫ਼ੀ ਨੁਕਸਾਨ ਹੋਇਆ। ਇਸ ਦੌਰਾਨ ਬੱਸ ਡਰਾਈਵਰ ਫਰਾਰ ਹੋ ਗਿਆ। ਥਾਣੇਦਾਰ ਇੰਦਰਜੀਤ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਖੜ੍ਹੇ ਟਰੱਕ ਨਾਲ ਬਲੈਰੋ ਟਕਰਾਈ; ਇਕ ਦੀ ਮੌਤ; ਦੂਜਾ ਗੰਭੀਰ ਜ਼ਖਮੀ

ਦੋਰਾਹਾ (ਪੱਤਰ ਪ੍ਰੇਰਕ): ਅੱਜ ਤੜਕੇ ਦੋਰਾਹਾ ਜਰਨੈਲੀ ਸੜਕ ’ਤੇ ਹੋਏ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਦੋਰਾਹਾ ਵਿਚ ਰਾਜਵੰਤ ਹਸਪਤਾਲ ਦੇ ਸਾਹਮਣੇ ਜਰੈਨਲੀ ਸੜਕ ’ਤੇ ਪੁਲ ਨੇੜੇ ਸਰੀਏ ਦਾ ਭਰਿਆ ਇਕ ਟਰੱਕ ਖੜ੍ਹਾ ਸੀ, ਇਸ ਦੌਰਾਨ ਰਾਜਸਥਾਨ ਤੋਂ ਲੁਧਿਆਣਾ ਅਖਬਾਰ ਲੈ ਕੇ ਜਾ ਰਹੀ ਬਲੈਰੋ ਗੱਡੀ ਟਰੱਕ ਪਿੱਛੇ ਜਾ ਟਕਰਾਈ ਜਿਸ ਦੇ ਸਿੱਟੇ ਵਲੋਂ ਗੱਡੀ ਚਾਲਕ ਦੀ ਘਟਨਾ ਸਥਾਨ ’ਤੇ ਹੀ ਮੌਤ ਹੋ ਗਈ ਅਤੇ ਉਸ ਦਾ ਸਾਥੀ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਸਥਾਨਕ ਪੁਲੀਸ ਅਤੇ ਰਾਹਗੀਰਾਂ ਦੀ ਮਦਦ ਨਾਲ ਹਸਪਤਾਲ ਦਾਖਲ ਕਰਵਾਇਆ ਗਿਆ। ਘਟਨਾ ਉਪਰੰਤ ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲੀਸ ਨੇ ਟਰੱਕ ਨੂੰ ਕਬਜ਼ੇ ਵਿਚ ਲੈ ਕੇ ਘਟਨਾ ਦੀ ਜਾਂਚ ਆਰੰਭ ਦਿੱਤੀ ਹੈ।

Advertisement

Advertisement
Advertisement