ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਤਿੰਨ ਮੌਤਾਂ

09:11 AM Sep 22, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 21 ਸਤੰਬਰ
ਇੱਥੇ ਗੁਰੂਗ੍ਰਾਮ ਦੇ ਬਿਲਾਸਪੁਰ ਥਾਣਾ ਖੇਤਰ ਦੇ ਸਿਧਰਾਵਾਲੀ ਨੇੜੇ ਸਰਵਿਸ ਲੇਨ ’ਤੇ ਸਾਹਮਣੇ ਤੋਂ ਆ ਰਹੇ ਇਕ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਕਾਰ ਵਿੱਚ ਸਵਾਰ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਤਿੰਨੋਂ ਭਿਵਾਨੀ ਦੇ ਰਹਿਣ ਵਾਲੇ ਸਨ। ਕਾਰ ਦਿੱਲੀ ਤੋਂ ਭਿਵਾਨੀ ਵੱਲ ਜਾ ਰਹੀ ਸੀ। ਘਟਨਾ ਰਾਤ 1 ਵਜੇ ਦੀ ਹੈ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਫਰਾਰ ਹੋ ਗਿਆ। ਇਸ ਦੌਰਾਨ ਥਾਣਾ ਸਦਰ ਦੀ ਪੁਲੀਸ ਨੂੰ ਕਿਸੇ ਨੇ ਇਸ ਸਬੰਧੀ ਸੂਚਨਾ ਦਿੱਤੀ। ਪੁਲੀਸ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਸੀ। ਇਸ ਦੌਰਾਨ ਪੁਲੀਸ ਨੇ ਲਾਪ੍ਰਵਾਹੀ ਨਾਲ ਗੱਡੀ ਚਲਾ ਕੇ ਜਾਨ ਲੈਣ ਸਬੰਧੀ ਕੇਸ ਦਰਜ ਕੀਤਾ ਹੈ।
ਇਸੇ ਦੌਰਾਨ ਕੁੱਝ ਦਿਨ ਪਹਿਲਾਂ ਦਿੱਲੀ ਵਿਚ ਬੀਐਮਡਬਲਿਊ ਕਾਰ ਦੀ ਲਪੇਟ ਵਿੱਚ ਆ ਕੇ ਜ਼ਖ਼ਮੀ ਹੋਏ ਵਿਅਕਤੀ ਨੇ ਅੱਜ ਇਲਾਜ ਦੌਰਾਨ ਦਮ ਤੋੜ ਦਿੱਤਾ। ਪੁਲੀਸ ਅਧਿਕਾਰੀ ਨੇ ਅੱਜ ਇੱਥੇ ਦੱਸਿਆ ਕਿ ਰਾਸ਼ਟਰੀ ਰਾਜਧਾਨੀ ਵਿੱਚ ਇੱਕ ਤੇਜ਼ ਰਫ਼ਤਾਰ ਲਗਜ਼ਰੀ ਕਾਰ ਦੀ ਆਟੋ ਨਾਲ ਟੱਕਰ ਕਾਰਨ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ ਸੀ। ਜ਼ਖ਼ਮੀ ਸਚਿਦਾਨੰਦ ਦੀ ਅੱਜਾ ਇਲਾਜ ਦੋਰਾਨ ਹਸਪਤਾਲ ਵਿੱਚ ਮੌਤ ਹੋ ਗਈ। ਡਿਊਟੀ ਅਫਸਰ ਸਬ-ਇੰਸਪੈਕਟਰ ਬਨਵਾਰੀ ਲਾਲ ਵੱਲੋਂ ਦਰਜ ਕੀਤੀ ਗਈ ਪੁਲੀਸ ਐੱਫਆਈਆਰ ਅਨੁਸਾਰ 12 ਸਤੰਬਰ ਨੂੰ ਤਿਲਕ ਮਾਰਗ ’ਤੇ ਆਟੋ ਰਿਕਸ਼ਾ ਦੀ ਟੱਕਰ ਹੋਣ ਕਾਰਨ ਸਚਿਦਾਨੰਦ ਕੁਮਾਰ ਆਪਣੇ ਪੁੱਤਰ ਨੀਰਜ ਕੁਮਾਰ ਪਰਿਵਾਰ ਸਣੇ ਜ਼ਖਮੀ ਹੋ ਗਿਆ ਸੀ। ਇਸ ਦੌਰਾਨ ਜ਼ਖਮੀ ਹੋਣ ’ਤੇ ਪੁਲੀਸ ਨੇ ਉਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਸੀ। ਹੁਣ ਉਸ ਦੀ ਮੌਤ ਹੋ ਗਈ।

Advertisement

Advertisement