ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨਵੇਂ ਵਿਆਹੇ ਜੋੜੇ ਦੀ ਮੌਤ

09:54 AM Aug 29, 2024 IST

ਪੱਤਰ ਪ੍ਰੇਰਕ
ਟੋਹਾਣਾ, 28 ਅਗਸਤ
ਇੱਥੇ ਅੱਜ ਮੋਟਰਸਾਈਕਲ ਸਵਾਰ ਨਵੇਂ ਵਿਆਹੇ ਜੋੜੇ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਫਰਵਰੀ 2024 ਵਿੱਚ ਪ੍ਰਵੀਨ (25) ਤੇ ਮੋਨਿਕਾ (24) ਦਾ ਵਿਆਹ ਹੋਇਆ ਸੀ। ਨਵੀਂ ਵਿਆਹੀ ਬਹੂ ਨੂੰ ਤਕਲੀਫ਼ ਹੋਣ ’ਤੇ ਉਹ ਆਪਣੇ ਪਿੰਡ ਸਿਵਾਨੀ ਬੋਨਾਨ ਤੋਂ ਹਿਸਾਰ ਜਾਣ ਲਈ ਨਿਕਲੇ ਸਨ ਕਿ ਥੋੜ੍ਹੀ ਦੂਰੀ ’ਤੇ ਹੀ ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ’ਤੇ ਜਾਂਦੇ ਜੋੜੇ ਨੂੰ ਦਰੜ ਦਿੱਤਾ। ਇਸ ਦੌਰਾਨ ਮੋਨਿਕਾ ਦੀ ਤਾਂ ਮੌਕੇ ’ਤੇ ਹੀ ਮੌਤ ਹੋ ਗਈ ਜਦੋਂਕਿ ਪ੍ਰਵੀਨ ਦੀ ਨਿੱਜੀ ਹਸਪਤਾਲ ਵਿੱਚ ਥੋੜ੍ਹੀ ਦੇਰ ਬਾਅਦ ਜ਼ੇਰੇ ਇਲਾਜ ਮੌਤ ਹੋ ਗਈ। ਇਸ ਦੌਰਾਨ ਪਰਿਵਾਰਕ ਮੈਂਬਰਾਂ ਨੇ ਸਿਵਾਨੀ ਬੋਲਾਨ ਵਿੱਚ ਦੋਵਾਂ ਦਾ ਗਮਗੀਨ ਮਾਹੌਲ ਵਿੱਚ ਸਸਕਾਰ ਕੀਤਾ। ਪੁਲੀਸ ਨੇ ਮ੍ਰਿਤਕ ਦੇ ਚਾਚੇ ਦੀ ਸ਼ਿਕਾਇਤ ’ਤੇ ਅਣਪਛਾਤੇ ਟਰੱਕ ਡਰਾਈਵਰ ਵਿਰੁੱਧ ਕੇਸ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Advertisement

Advertisement