For the best experience, open
https://m.punjabitribuneonline.com
on your mobile browser.
Advertisement

ਚੱਕ ਬਾਹਮਣੀਆਂ ਪਲਾਜ਼ਾ ’ਤੇ ਲੱਗੇ ਧਰਨੇ ਦੀ ਟਰੱਕ ਯੂਨੀਅਨ ਵੱਲੋਂ ਹਮਾਇਤ

06:51 AM Jun 18, 2024 IST
ਚੱਕ ਬਾਹਮਣੀਆਂ ਪਲਾਜ਼ਾ ’ਤੇ ਲੱਗੇ ਧਰਨੇ ਦੀ ਟਰੱਕ ਯੂਨੀਅਨ ਵੱਲੋਂ ਹਮਾਇਤ
ਧਰਨੇ ਦੌਰਾਨ ਨਾਅਰੇਬਾਜ਼ੀ ਕਰਦੇੇ ਹੋਏ ਧਰਨਾਕਾਰੀ।
Advertisement

ਪੱਤਰ ਪ੍ਰੇਰਕ
ਸ਼ਾਹਕੋਟ, 17 ਜੂਨ
ਭਾਰਤੀ ਕਿਸਾਨ ਯੂਨੀਅਨ (ਤੋਤੇਵਾਲ) ਵੱਲੋਂ ਚੱਕ ਬਾਹਮਣੀਆਂ ਦੇ ਟੌਲ ਪਲਾਜ਼ਾ ਉੱਪਰ ਲਗਾਏ ਧਰਨੇ ਨੂੰ ਅੱਜ ਉਸ ਵੇਲੇ ਬਹੁਤ ਵੱਡਾ ਬਲ ਮਿਲਿਆ ਜਦੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਟਰੱਕ ਯੂਨੀਅਨ ਧਰਮਕੋਟ ਦੇ ਵਰਕਰ ਵੱਡੀ ਗਿਣਤੀ ਵਿੱਚ ਧਰਨੇ ਵਿੱਚ ਸ਼ਾਮਲ ਹੋਏ। ਟਰੱਕ ਯੂਨੀਅਨ ਸ਼ਾਹਕੋਟ ਨੇ ਵੀ ਧਰਨੇ ਦੀ ਹਮਾਇਤ ਕਰਦਿਆਂ ਆਉਣ ਵਾਲੇ ਦਿਨਾਂ ਵਿੱਚ ਧਰਨੇ ’ਚ ਸਮੂਲੀਅਤ ਕਰਨ ਦੀ ਹਾਮੀ ਭਰੀ ਹੈ।
ਕਿਸਾਨ ਜਥੇਬੰਦੀਆਂ ਅਤੇ ਟਰੱਕ ਯੂਨੀਅਨਾਂ ਦੇ ਆਗੂਆਂ ਨੇ ਸਾਂਝੀ ਮੀਟਿੰਗ ਕਰ ਕੇ ਉੱਨਾ ਚਿਰ ਸਾਂਝਾ ਸੰਘਰਸ਼ ਕਰਨ ਦਾ ਫੈਸਲਾ ਕੀਤਾ ਜਿੰਨਾ ਚਿਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਦੀਆਂ। ਦੱਸਣਯੋਗ ਹੈ ਕਿ 2 ਜੂਨ ਤੋਂ ਭਾਰਤੀ ਕਿਸਾਨ ਯੂਨੀਅਨ (ਤੋਤੇਵਾਲ) ਰਾਸ਼ਟਰੀ ਹਾਈਵੇਅ ਅਥਾਰਿਟੀ ਵੱਲੋਂ ਰਾਹਗੀਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਿਵਾਉਣ ਲਈ ਟੌਲ ਪਲਾਜ਼ਾ ਉੱਪਰ ਧਰਨਾ ਲਗਾ ਕੇ ਵਾਹਨਾਂ ਨੂੰ ਬਿਨਾਂ ਪਰਚੀ ਤੋਂ ਲੰਘਾ ਰਹੀ ਹੈ। ਅੱਜ ਧਰਨੇ ਨੂੰ ਬੀਕੇਯੂ (ਤੋਤੇਵਾਲ) ਦੇ ਸੂਬਾ ਪ੍ਰਧਾਨ ਸੁੱਖ ਗਿੱਲ, ਬੀਕੇਯੂ ਏਕਤਾ (ਉਗਰਾਹਾਂ) ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਮੋਹਨ ਸਿੰਘ ਬੱਲ ਤੇ ਸਕੱਤਰ ਗੁਰਚਰਨ ਸਿੰਘ ਚਾਹਲ ਅਤੇ ਟਰੱਕ ਯੂਨੀਅਨ ਧਰਮਕੋਟ ਦੇ ਪ੍ਰਧਾਨ ਸਤਵੀਰ ਸਿੰਘ ਸੱਤੀ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਐੱਨਐੱਚਏਆਈ ਅਤੇ ਟੌਲ ਕੰਪਨੀ ਦੇ ਕਥਿਤ ਇਸ਼ਾਰਿਆਂ ’ਤੇ ਐੱਸਐੱਚਓ ਸ਼ਾਹਕੋਟ ਵੱਲੋਂ ਧਰਨਾਕਾਰੀਆਂ ਨੂੰ ਡਰਾਉਣ ਤੇ ਧਮਕਾਉਣ ਦੀ ਨਿਖੇਧੀ ਕਰਦਿਆਂ ਐਲਾਨ ਕੀਤਾ ਕਿ ਜੇਕਰ ਪੁਲੀਸ ਨੇ ਜਬਰੀ ਧਰਨਾ ਚੁਕਵਾਉਣ ਜਾਂ ਜਬਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇਸ ਦੇ ਨਿਕਲਣ ਵਾਲੇ ਨਤੀਜੇ ਭੁਗਤਣ ਲਈ ਤਿਆਰ ਰਿਹਾ ਜਾਵੇ।
ਉਨ੍ਹਾਂ ਮੰਗ ਕੀਤੀ ਕਿ 10 ਕਿਲੋਮੀਟਰ ਦੇ ਘੇਰੇ ਅੰਦਰ ਆਉਣ ਵਾਲੇ ਵਹੀਕਲਾਂ ਦਾ ਟੌਲ ਟੈਕਸ ਮੁਆਫ਼ ਕੀਤਾ ਜਾਵੇ, ਓਵਰਲੋਡ ਟਰੱਕਾਂ ਤੋਂ ਤਿੰਨ ਗੁਣਾਂ ਟੈਕਸ ਵਸੂਲਣਾ ਬੰਦ ਕੀਤਾ ਜਾਵੇ, ਬੰਦ ਪਈਆਂ ਲਾਈਟਾਂ ਚਾਲੂ ਕਰਵਾਈਆਂ ਜਾਣ, ਐਂਬੂਲੈਂਸ ਤੇ ਰਿਕਵਰੀ ਵੈਨ ਦਾ ਪ੍ਰਬੰਧ ਕੀਤਾ ਜਾਵੇ, ਟੌਲ ਸਟਾਫ ਵੱਲੋਂ ਲੋਕਾਂ ਨਾਲ ਕੀਤੇ ਜਾ ਰਹੇ ਦੁਰਵਿਵਹਾਰ ਨੂੰ ਬੰਦ ਕੀਤਾ ਜਾਵੇ ਅਤੇ ਥਾਂ-ਥਾਂ ਤੋਂ ਟੁੱਟੀਆਂ ਸੜਕਾਂ ਦੀ ਮੁਰੰਮਤ ਕਰਵਾਈ ਜਾਵੇ। ਇ, ਮੌਕੇ ਮਨਜੀਤ ਸਿੰਘ ਮਲਸੀਆਂ, ਰਣਯੋਧ ਸਿੰਘ, ਲਖਵਿੰਦਰ ਸਿੰਘ, ਚਮਕੌਰ ਸਿੰਘ ਤੇ ਸੁੱਖਾ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ।

Advertisement

Advertisement
Advertisement
Author Image

sukhwinder singh

View all posts

Advertisement