ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿੱਖਿਆ ਮੰਤਰਾਲੇ ਵੱਲੋਂ ਯੂਜੀਸੀ-ਨੈੱਟ ਪ੍ਰੀਖਿਆ ਰੱਦ

06:27 AM Jun 20, 2024 IST

ਨਵੀਂ ਦਿੱਲੀ:

Advertisement

ਸਿੱਖਿਆ ਮੰਤਰਾਲੇ ਨੇ ਕੌਮੀ ਟੈਸਟਿੰਗ ਏਜੰਸੀ (ਐੱਨਟੀਏ) ਵੱਲੋਂ ਲਈ ਯੂਜੀਸੀ-ਨੈੱਟ ਦੀ ਪ੍ਰੀਖਿਆ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਕਥਿਤ ਨਕਲ ਤੇ ਗੜਬੜੀ ਦੀਆਂ ਸ਼ਿਕਾਇਤਾਂ ਮਗਰੋਂ ਪ੍ਰੀਖਿਆ ਰੱਦ ਕੀਤੀ ਗਈ ਹੈ। ਮੰਤਰਾਲੇ ਨੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਹੈ। ਮੰਤਰਾਲੇ ਨੇ ਇਹ ਫ਼ੈਸਲਾ ਅਜਿਹੇ ਮੌਕੇ ਕੀਤਾ ਹੈ ਜਦੋਂ ਮੈਡੀਕਲ ਕੋਰਸਾਂ ਵਿੱਚ ਦਾਖ਼ਲਿਆਂ ਲਈ ਨੀਟ-ਯੂਜੀ ਪ੍ਰੀਖਿਆ ਕਥਿਤ ਬੇਨੇਮੀਆਂ ਨੂੰ ਲੈ ਕੇ ਵਿਵਾਦਾਂ ਵਿੱਚ ਹੈ ਤੇ ਮਾਮਲਾ ਸੁਪਰੀਮ ਕੋਰਟ ਵਿੱਚ ਵਿਚਾਰਅਧੀਨ ਹੈ। ਪੁਰਾਣੀ ਰਵਾਇਤ ਦੇ ਉਲਟ 18 ਜੂਨ ਨੂੰ ਹੋਈ ਕੌਮੀ ਯੋਗਤਾ ਪ੍ਰੀਖਿਆ (ਨੈੱਟ) ਪੈੱਨ ਪੇਪਰ ਮੋਡ ਵਿੱਚ ਲਈ ਗਈ ਸੀ। ਇਸ ਪ੍ਰੀਖਿਆ ਲਈ ਰਿਕਾਰਡ 11 ਲੱਖ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਸੀ। ਮੰਤਰਾਲੇ ਦੇ ਅਧਿਕਾਰੀ ਨੇ ਕਿਹਾ ਕਿ ਪ੍ਰੀਖਿਆ ਨਵੇਂ ਸਿਰੇ ਤੋਂ ਲਈ ਜਾਵੇਗੀ ਅਤੇ ਤਰੀਕਾਂ ਬਾਰੇ ਵੱਖਰੇ ਤੌਰ ’ਤੇ ਸੂਚਿਤ ਕੀਤਾ ਜਾਵੇਗਾ। ਇਸੇ ਦੌਰਾਨ ਮੰਤਰਾਲੇ ਨੇ ਬਿਹਾਰ ਪੁਲੀਸ ਦੇ ਆਰਥਿਕ ਅਪਰਾਧ ਯੂਨਿਟ ਤੋਂ ਨੈੱਟ ਪ੍ਰੀਖਿਆ ਵਿੱਚ ਕਥਿਤ ਬੇਨੇਮੀਆਂ ਸਬੰਧੀ ਰਿਪੋਰਟ ਮੰਗ ਲਈ ਹੈ। -ਪੀਟੀਆਈ

Advertisement
Advertisement
Advertisement