ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਯੂਐੱਨ ਨੇ ਗਾਜ਼ਾ ’ਚ ਭਾਰਤੀ ਸੈਨਾ ਦੇ ਸਾਬਕਾ ਅਧਿਕਾਰੀ ਦੀ ਮੌਤ ’ਤੇ ਦੁੱਖ ਪ੍ਰਗਟਾਇਆ

06:44 AM May 16, 2024 IST

ਸੰਯੁਕਤ ਰਾਸ਼ਟਰ, 15 ਮਈ
ਗਾਜ਼ਾ ਦੇ ਰਾਫਾਹ ਸ਼ਹਿਰ ’ਚ ਹਮਲੇ ਦੀ ਲਪੇਟ ’ਚ ਆਉਣ ਕਾਰਨ ਸੰਯੁਕਤ ਰਾਸ਼ਟਰ (ਯੂਐੱਨ) ਲਈ ਕੰਮ ਕਰਨ ਵਾਲੇ ਭਾਰਤੀ ਸੈਨਾ ਦੇ ਇਕ ਸਾਬਕਾ ਅਧਿਕਾਰੀ ਦੀ ਮੌਤ ’ਤੇ ਸੰਯੁਕਤ ਰਾਸ਼ਟਰ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਯੂਐੱਨ ਨੇ ਨਾਲ ਹੀ ਇਸ ਲਈ ਭਾਰਤ ਤੋਂ ਮੁਆਫੀ ਮੰਗੀ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਨ੍ਹਾਂ ਦੇ ਵਾਹਨ ’ਤੇ ਇਜ਼ਰਾਇਲੀ ਟੈਂਕ ਤੋਂ ਗੋਲੀਆਂ ਨਾਲ ਹਮਲਾ ਕੀਤਾ ਗਿਆ।
ਕਰਨਲ ਵੈਭਵ ਅਨਿਲ ਕਾਲੇ (46) 2022 ’ਚ ਭਾਰਤੀ ਸੈਨਾ ’ਚੋਂ ਸਮੇਂ ਤੋਂ ਪਹਿਲਾਂ ਸੇਵਾਮੁਕਤ ਹੋਏ ਅਤੇ ਉਨ੍ਹਾਂ ਨੂੰ ਦੋ ਮਹੀਨੇ ਪਹਿਲਾਂ ਸੰਯੁਕਤ ਰਾਸ਼ਟਰ ਦੇ ਸੁਰੱਖਿਆ ਤੇ ਰੱਖਿਆ ਵਿਭਾਗ (ਡੀਐੱਸਐੱਸ) ’ਚ ਸੁਰੱਖਿਆ ਤਾਲਮੇਲ ਅਧਿਕਾਰੀ ਨਿਯੁਕਤ ਕੀਤਾ ਗਿਆ ਸੀ। ਲੰਘੇ ਸੋਮਵਾਰ ਸਵੇਰੇ ਡੀਐੱਸਐੱਸ ਦੇ ਹੋਰ ਕਰਮਚਾਰੀਆਂ ਨਾਲ ਉਹ ਸੰਯੁਕਤ ਰਾਸ਼ਟਰ ਦੇ ਵਾਹਨ ’ਚ ਰਾਫਾਹ ਸਥਿਤ ‘ਯੂਰਪੀਅਨ ਹਸਪਤਾਲ’ ਜਾ ਰਹੇ ਸਨ ਤਾਂ ਹਮਲੇ ਦੀ ਜ਼ੱਦ ’ਚ ਆ ਗਏ ਜਿਸ ’ਚ ਉਨ੍ਹਾਂ ਦੀ ਮੌਤ ਹੋ ਗਈ ਅਤੇ ਜੌਰਡਨ ਦਾ ਇਕ ਹੋਰ ਡੀਐੱਸਐੱਸ ਕਰਮਚਾਰੀ ਜ਼ਖ਼ਮੀ ਹੋ ਗਿਆ। ਮੰਨਿਆ ਜਾ ਰਿਹਾ ਹੈ ਕਿ ਵਾਹਨ ’ਤੇ ਇਜ਼ਰਾਇਲੀ ਟੈਂਕ ਵੱਲੋਂ ਹਮਲਾ ਕੀਤਾ ਗਿਆ ਸੀ। ਕਾਲੇ ਆਲਮੀ ਸੰਸਥਾ ਨਾਲ ਸਬੰਧਤ ਅਜਿਹੇ ਪਹਿਲੇ ਵਿਅਕਤੀ ਹਨ ਜਿਨ੍ਹਾਂ ਦੀ ਪਿਛਲੇ ਸਾਲ ਇਜ਼ਰਾਈਲ-ਹਮਾਸ ਜੰਗ ਸ਼ੁਰੂ ਹੋਣ ਮਗਰੋਂ ਇਸ ਤਰ੍ਹਾਂ ਜਾਨ ਜਾਂਦੀ ਰਹੀ ਹੈ। ਉਹ ਕਸ਼ਮੀਰ ’ਚ 11 ਜੰਮੂ ਕਸ਼ਮੀਰ ਰਾਈਫਲਜ਼ ਦੀ ਕਮਾਨ ਸੰਭਾਲਦੇ ਰਹੇ ਸਨ। ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਐਂਤੋਨੀਓ ਗੁਟੇਰੇਜ਼ ਦੇ ਉਪ ਬੁਲਾਰੇ ਫਰਹਾਨ ਹੱਕ ਨੇ ਪ੍ਰੈੱਸ ਵਾਰਤਾ ’ਚ ਕਿਹਾ, ‘ਅਸੀਂ ਭਾਰਤ ਦੀ ਸਰਕਾਰ ਅਤੇ ਲੋਕਾਂ ਪ੍ਰਤੀ ਮੁਆਫੀ ਤੇ ਅਫ਼ਸੋਸ ਜ਼ਾਹਿਰ ਕਰਦੇ ਹਾਂ।’ ਉਨ੍ਹਾਂ ਕਿਹਾ, ‘ਭਾਰਤ ਨੇ ਜੋ ਯੋਗਦਾਨ ਦਿੱਤਾ ਹੈ ਅਸੀਂ ਉਸ ਦੀ ਸ਼ਲਾਘਾ ਕਰਦੇ ਹਾਂ।’ ਉਨ੍ਹਾਂ ਕਿਹਾ ਕਿ ਸੰਯੁਕਤ ਰਾਸ਼ਟਰ ਨੇ ਘਾਤਕ ਹਮਲੇ ਦੀ ਜਾਂਚ ਲਈ ਇੱਕ ਟੀਮ ਦਾ ਗਠਨ ਕੀਤਾ ਹੈ। -ਪੀਟੀਆਈ

Advertisement

ਭਾਰਤ ਵੱਲੋਂ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ: ਭਾਰਤ ਨੇ ਅੱਜ ਕਿਹਾ ਕਿ ਗਾਜ਼ਾ ’ਚ ਸੰਯੁਕਤ ਰਾਸ਼ਟਰ ਨਾਲ ਕੰਮ ਕਰਨ ਵਾਲੇ ਭਾਰਤੀ ਨਾਗਰਿਕ ਕਰਨਲ (ਸੇਵਾਮੁਕਤ) ਵੈਭਵ ਅਨਿਲ ਕਾਲੇ ਦੀ ਮੌਤ ’ਤੇ ਉਸ ਨੂੰ ਬਹੁਤ ਦੁੱਖ ਹੋਇਆ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਨਿਊਯਾਰਕ ’ਚ ਸੰਯੁਕਤ ਰਾਸ਼ਟਰ ’ਚ ਭਾਰਤ ਦੇ ਸਥਾਈ ਮਿਸ਼ਨ ਦੇ ਨਾਲ-ਨਾਲ ਤਲ ਅਵੀਵ ਤੇ ਰਾਮੱਲ੍ਹਾ ’ਚ ਇਸ ਦਾ ਦੂਤਾਵਾਸ ਕਾਲੇ ਦੀ ਮ੍ਰਿਤਕ ਦੇਹ ਭਾਰਤ ਵਾਪਸ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਘਟਨਾ ਦੀ ਜਾਂਚ ਦੇ ਸਿਲਸਿਲੇ ’ਚ ਵੀ ਅਧਿਕਾਰੀਆਂ ਨਾਲ ਸੰਪਰਕ ’ਚ ਬਣੇ ਹੋਏ ਹਨ। ਦੂਜੇ ਪਾਸੇ ਇਜ਼ਰਾਇਲੀ ਸੈਨਾ ਨੇ ਹਾਲਾਂਕਿ ਕਿਹਾ ਕਿ ਉਸ ਨੂੰ ਵਾਹਨ ਦੇ ਮਾਰਗ ਬਾਰੇ ਜਾਣੂ ਨਹੀਂ ਕਰਵਾਇਆ ਗਿਆ ਸੀ। ਉਸ ਨੇ ਕਿਹਾ ਕਿ ਘਟਨਾ ਦੀ ਸਮੀਖਿਆ ਕੀਤੀ ਜਾ ਰਹੀ ਹੈ ਜਦਕਿ ਅਮਰੀਕਾ ਨੇ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ। ਇਸੇ ਦੌਰਾਨ ਸੰਯੁਕਤ ਰਾਸ਼ਟਰ ਨੇ ਕਿਹਾ ਕਿ ਉਸ ਨੇ ਆਪਣੇ ਸਾਰੇ ਕਾਫਲਿਆਂ ਦੀ ਆਵਾਜਾਈ ਬਾਰੇ ਇਜ਼ਰਾਇਲੀ ਅਧਿਕਾਰੀਆਂ ਨੂੰ ਸੂਚਿਤ ਕੀਤਾ ਹੋਇਆ ਹੈ। -ਪੀਟੀਆਈ

Advertisement
Advertisement