ਯੂਐੱਨ ਸੁਰੱਖਿਆ ਕੌਂਸਲ ਨੇ ਗਾਜ਼ਾ ’ਚ ਇਜ਼ਰਾਈਲ-ਹਮਾਸ ਜੰਗਬੰਦੀ ਮਤੇ ਨੂੰ ਮਨਜ਼ੂਰੀ ਦਿੱਤੀ
11:52 AM Jun 11, 2024 IST
ਸੰਯੁਕਤ ਰਾਸ਼ਟਰ, 11 ਜੂਨ
ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਨੇ ਗਾਜ਼ਾ ਵਿੱਚ ਇਜ਼ਰਾਈਲ ਅਤੇ ਹਮਾਸ ਵਿਚਾਲੇ ਅੱਠ ਮਹੀਨਿਆਂ ਤੋਂ ਚੱਲੀ ਜੰਗ ਨੂੰ ਖਤਮ ਕਰਨ ਦੇ ਉਦੇਸ਼ ਨਾਲ ਆਪਣੇ ਪਹਿਲੇ ਮਤੇ ਨੂੰ ਮਨਜ਼ੂਰੀ ਦਿੱਤੀ। ਅਮਰੀਕੀ ਸਮਰਥਨ ਵਾਲੇ ਜੰਗਬੰਦੀ ਪ੍ਰਸਤਾਵ ਦਾ ਐਲਾਨ ਰਾਸ਼ਟਰਪਤੀ ਜੋਅ ਬਾਇਡਨ ਨੇ ਕੀਤਾ ਸੀ। ਅਮਰੀਕਾ ਦਾ ਕਹਿਣਾ ਹੈ ਕਿ ਇਜ਼ਰਾਈਲ ਨੇ ਇਸ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਹੈ। ਸਾਰਿਆਂ ਦੀਆਂ ਨਜ਼ਰਾਂ ਕੱਟੜਪੰਥੀ ਫਲਸਤੀਨੀ ਸਮੂਹ ਹਮਾਸ 'ਤੇ ਹਨ, ਜਿਸ ਨੇ ਸ਼ੁਰੂ 'ਚ ਕਿਹਾ ਸੀ ਕਿ ਉਹ ਇਸ ਤਿੰਨ-ਪੜਾਵੀ ਯੋਜਨਾ ਦੇ ਪ੍ਰਸਤਾਵ ਨੂੰ ਸਵੀਕਾਰ ਕਰਨ ’ਤੇ ਸਕਾਰਾਤਮਕ ਤੌਰ 'ਤੇ ਵਿਚਾਰ ਕਰ ਰਿਹਾ ਹੈ। ਹਮਾਸ ਨੇ ਇਸ ਘਟਨਾਕ੍ਰਮ ਦੇ ਜਵਾਬ ਵਿੱਚ ਕਿਹਾ ਕਿ ਉਹ ਪ੍ਰਸਤਾਵ ਦਾ ਸੁਆਗਤ ਕਰਦਾ ਹੈ ਅਤੇ ਇਸ ਨੂੰ ਲਾਗੂ ਕਰਨ ਲਈ ਇਜ਼ਰਾਈਲ ਨਾਲ ਸਿੱਧੀ ਗੱਲਬਾਤ ਕਰਨ ਦੀ ਬਜਾਏ ਵਿਚੋਲਗੀ ਰਾਹੀਂ ਕੰਮ ਕਰਨ ਲਈ ਤਿਆਰ ਹੈ।
Advertisement
Advertisement