ਬੇਕਾਬੂ ਟਿੱਪਰ ਬਿਜਲੀ ਦੇ ਖੰਭੇ ਤੋੜ ਕੇ ਘਰ ’ਚ ਵੜਿਆ
10:44 AM Feb 12, 2024 IST
Advertisement
ਪੱਤਰ ਪ੍ਰੇਰਕ
ਜਲੰਧਰ, 11 ਫਰਵਰੀ
ਦਕੋਹਾ ਇਲਾਕੇ ’ਚ ਸ਼ਨਿਚਰਵਾਰ ਦੇਰ ਰਾਤ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਦਕੋਹਾ ਦੇ ਤੰਗ ਬਾਜ਼ਾਰ ’ਚ ਇਕ ਬੇਕਾਬੂ ਤੇਜ਼ ਰਫਤਾਰ ਟਿੱਪਰ ਨੇ ਵਾਹਨਾਂ ਨੂੰ ਕੁਚਲ ਦਿੱਤਾ ਅਤੇ ਤੰਗ ਗਲੀ ’ਚ ਜਾ ਵੱਜਿਆ। ਟਿੱਪਰ ਨੇ ਰਸਤੇ ਵਿੱਚ ਖੜ੍ਹੇ ਕਈ ਵਾਹਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਕਾਰਨ ਬਿਜਲੀ ਦੇ ਖੰਭੇ ਟੁੱਟ ਗਏ ਅਤੇ ਲੋਕਾਂ ਦੇ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ। ਕੁਝ ਲੋਕਾਂ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ। ਲੋਕਾਂ ਨੇ ਟਿੱਪਰ ਚਾਲਕ ਨੂੰ ਫੜ ਕੇ ਪੁਲੀਸ ਹਵਾਲੇ ਕਰ ਦਿੱਤਾ, ਜਿਸ ਨੂੰ ਦਕੋਹਾ ਚੌਕੀ ਦੀ ਪੁਲੀਸ ਨੇ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਪਹੁੰਚਾਇਆ। ਸਾਬਕਾ ਕੌਂਸਲਰ ਤੇ ‘ਆਪ’ ਆਗੂ ਬਲਵੀਰ ਸਿੰਘ ਬਿੱਟੂ ਨੇ ਦੱਸਿਆ ਕਿ ਟਿੱਪਰ ਨੇ ਬਿਜਲੀ ਦੇ ਖੰਭੇ ਵੀ ਤੋੜ ਦਿੱਤੇ ਜਿਸ ਕਾਰਨ ਇਲਾਕੇ ਦੀ ਬਿਜਲੀ ਵੀ ਚਲੀ ਗਈ। ਇਸ ਤੋਂ ਬਾਅਦ ਡਰਾਈਵਰ ਤੰਗ ਲੇਨ ਦੇ ਅੰਦਰ ਜਾ ਕੇ ਫਸ ਗਿਆ। ਇਸ ਦੌਰਾਨ ਉਸ ਨੇ ਕਈ ਘਰਾਂ ਨੂੰ ਵੀ ਨੁਕਸਾਨ ਪਹੁੰਚਾਇਆ।
Advertisement
Advertisement
Advertisement