ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ’ਚ ਧਰਤੀ ਹੇਠਲਾ ਪਾਣੀ ਖ਼ਤਰਨਾਕ ਹੱਦ ਤੱਕ ਪ੍ਰਦੂਸ਼ਿਤ: ਰਾਜੇਵਾਲ

08:07 AM Aug 22, 2024 IST
ਇਕੱਠ ਨੂੰ ਸੰਬੋਧਨ ਕਰਦੇ ਹੋਏ ਬੀਕੇਯੂ ਰਾਜੇਵਾਲ ਦੇ ਕੌਮੀ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ।

ਦੇਵਿੰਦਰ ਸਿੰਘ ਜੱਗੀ
ਪਾਇਲ, 21 ਅਗਸਤ
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਇਸਤਰੀ ਵਿੰਗ ਬਣਾਉਣ ਲਈ ਪੰਜਾਬ ਪੱਧਰੀ ਮੀਟਿੰਗ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਚ ਹੋਈ ਜਿਸ ਵਿੱਚ ਵੱਡੀ ਗਿਣਤੀ ਬੀਬੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਕੌਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਦਾ ਧਰਤੀ ਹੇਠਲਾ ਸਾਰਾ ਪਾਣੀ ਖ਼ਤਰਨਾਕ ਹੱਦ ਤਕ ਦੂਸ਼ਿਤ ਹੋ ਚੁੱਕਾ ਹੈ, ਜਿਸ ਸਬੰਧੀ ਕੇਂਦਰੀ ਸਿੰਜਾਈ ਮੰਤਰੀ ਨੇ ਸੰਸਦ ਵਿੱਚ ਪਾਣੀ ਦੇ ਦੂਸ਼ਿਤ ਹੋਣ ਵਾਲੀ ਪੇਸ਼ ਕੀਤੀ ਰਿਪੋਰਟ ਵਿੱਚ ਮੰਨਿਆ ਹੈ ਕਿ ਧਰਤੀ ਹੇਠਲੇ ਸਾਰੇ ਜ਼ਿਲ੍ਹਿਆਂ ਦਾ ਪਾਣੀ ਕੈਂਸਰ ਅਤੇ ਕਾਲੇ ਪੀਲੀਏ ਵਰਗੀਆਂ ਭਿਆਨਕ ਬਿਮਾਰੀਆਂ ਫੈਲਾ ਰਿਹਾ ਹੈ। ਇਨ੍ਹਾਂ ਬਿਮਾਰੀਆਂ ਵਿੱਚੋਂ ਪੰਜਾਬ ਦੇਸ਼ ਦਾ ਸਭ ਤੋਂ ਮੋਹਰੀ ਸੂਬਾ ਬਣ ਗਿਆ ਹੈ।
ਸ੍ਰੀ ਰਾਜੇਵਾਲ ਨੇ ਕਿਹਾ ਕਿ ਇਸ ਤੋਂ ਧਰਤੀ ਹੇਠਲੇ ਪਾਣੀ ਦੀ ਅਗਲੀ ਤਹਿ ਲੈੱਡ ਨਾਈਟਰੇਟਸ ਅਤੇ ਬਹੁਤ ਸਾਰੇ ਜ਼ਹਿਰੀਲੇ ਰਸਾਇਣ ਕਾਰਨ ਇੰਨੀ ਦੂਸ਼ਿਤ ਹੋ ਗਈ ਹੈ ਕਿ ਉਸ ਦਾ ਪਾਣੀ ਨਾ ਫ਼ਸਲਾਂ ਨੂੰ ਵਰਤਣ ਯੋਗ ਰਿਹਾ ਅਤੇ ਨਾ ਹੀ ਪੀਣ ਯੋਗ ਰਹੇਗਾ। ਇਸ ਲਈ ਪੰਜਾਬ ਵਾਸੀਆਂ ਨੂੰ ਆਪਣੇ ਭਵਿੱਖ ਨੂੰ ਸੁਰੱਖਿਅਤ ਰੱਖਣ ਲਈ ਪੰਜਾਬ ਦੇ ਹਰ ਘਰ ਅਤੇ ਖੇਤੀ ਲਈ ਨਹਿਰੀ ਪਾਣੀ ਲੈਣ ਲਈ ਸੰਘਰਸ਼ ਕਰਨਾ ਪਵੇਗਾ। ਇਸ ਮੌਕੇ ਬਲਦੇਵ ਸਿੰਘ ਮੀਆਂਪੁਰ ਨੇ ਕਿਹਾ ਕਿ ਪੰਜਾਬ ਵਿੱਚ ਬੇਰੁਜ਼ਗਾਰੀ, ਗਰੀਬੀ ਅਤੇ ਨਸ਼ਿਆਂ ਨੇ ਪੰਜਾਬ ਦਾ ਮੁਹਾਂਦਰਾ ਹੀ ਵਿਗਾੜ ਦਿੱਤਾ ਹੈ।
ਪੰਜਾਬ ਦੇ ਸਕੱਤਰ ਮੁਕੇਸ਼ ਚੰਦਰ ਸ਼ਰਮਾ ਨੇ ਕਿਹਾ ਕਿ ਪੰਜਾਬ ਨਾਲ ਕਿਸੇ ਵੀ ਕੇਂਦਰੀ ਹਕੂਮਤ ਨੇ ਭਲੀ ਨਹੀਂ ਕੀਤੀ ਇਸ ਲਈ ਆਪਣੇ ਹੱਕ ਲੈਣ ਲਈ ਪੰਜਾਬੀਆਂ ਨੂੰ ਖ਼ੁਦ ਸੰਘਰਸ਼ ਕਰਨਾ ਪਵੇਗਾ। ਜਨਰਲ ਸਕੱਤਰ ਰਾਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਪਾਣੀ ਦੇ ਨਾਲ ਨਾਲ ਵਾਤਾਵਰਨ ਵੀ ਦੂਸ਼ਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਲੁਧਿਆਣੇ ਦੇ ਬੁੱਢੇ ਨਾਲੇ ਦੀ ਸਫਾਈ ਲਈ ਰੱਖੀ 24 ਦੀ ਰੈਲੀ ਵਿਚ ਵੱਧ ਚੜ੍ਹ ਕੇ ਸ਼ਾਮਲ ਹੋਣਾ ਚਾਹੀਦਾ ਹੈ।

Advertisement

Advertisement
Advertisement