For the best experience, open
https://m.punjabitribuneonline.com
on your mobile browser.
Advertisement

ਬੇਰੁਜ਼ਗਾਰ ਸਾਂਝੇ ਮੋਰਚੇ ਨੇ ਬੱਸ ਅੱਡਾ ਚੌਕ ’ਚ ਲਾਇਆ ਜਾਮ

08:08 AM May 02, 2024 IST
ਬੇਰੁਜ਼ਗਾਰ ਸਾਂਝੇ ਮੋਰਚੇ ਨੇ ਬੱਸ ਅੱਡਾ ਚੌਕ ’ਚ ਲਾਇਆ ਜਾਮ
ਬਠਿੰਡਾ ਵਿਚ ਸੜਕ ’ਤੇ ਧਰਨਾ ਦਿੰਦੇ ਹੋਏ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਕਾਰਕੁਨ।
Advertisement

ਸ਼ਗਨ ਕਟਾਰੀਆ
ਬਠਿੰਡਾ, 1 ਮਈ
ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦੇਣ ਦੀ ਵਿੱਢੀ ਮੁਹਿੰਮ ਤਹਿਤ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਅੱਜ ਇਥੇ ਮੰਗ ਪੱਤਰ ਦੇਣ ਲਈ ਟੀਚਰਜ਼ ਹੋਮ ਵਿੱਚ ਇਕੱਠ ਕੀਤਾ ਗਿਆ। ਇਥੇ ਉਨ੍ਹਾਂ ਮਈ ਦਿਵਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਕੇ, ਬੱਸ ਅੱਡੇ ਤਰਫ਼ ਰੋਸ ਮਾਰਚ ਕੀਤਾ। ਬੱਸ ਅੱਡਾ ਚੌਕ ’ਚ ਵਿਖਾਵਾਕਾਰੀਆਂ ਨੇ ਕੁਝ ਸਮਾਂ ਜਾਮ ਲਾਇਆ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪ ਕੇ ਪ੍ਰਦਰਸ਼ਨ ਸਮਾਪਤ ਕੀਤਾ। ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਜਸਵੰਤ ਘੁਬਾਇਆ, ਰਮਨ ਕੁਮਾਰ ਮਲੋਟ ਅਤੇ ਹਰਜਿੰਦਰ ਝੁਨੀਰ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਕਿ ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਦਾ ਮੰਗ ਪੱਤਰ ਲੈਣਾ ਯੋਗ ਹੀ ਨਹੀਂ ਸਮਝਿਆ। ਉਨ੍ਹਾਂ ਕਿਹਾ ਕਿ ਇਸੇ ਕਰਕੇ ਉਨ੍ਹਾਂ ਬੱਸ ਸਟੈਂਡ ਅੱਗੇ ਜਾਮ ਲਾਇਆ। ਉਨ੍ਹਾਂ ਦੱਸਿਆ ਕਿ ਮਾਸਟਰ ਕੇਡਰ ਦੇ ਸਾਰੇ ਵਿਸ਼ਿਆਂ ਗਣਿਤ, ਸਾਇੰਸ, ਪੰਜਾਬੀ, ਅੰਗੇਰਜ਼ੀ, ਹਿੰਦੀ, ਸਮਾਜਿਕ ਸਿੱਖਿਆ, ਉਰਦੂ ਅਤੇ ਸੰਸਕ੍ਰਿਤ ਆਦਿ ਦੀਆਂ ਸਾਰੀਆਂ ਖਾਲੀ ਅਸਾਮੀਆਂ ਉੱਤੇ ਉਮਰ ਹੱਦ ਛੋਟ ਦੇ ਕੇ ਭਰਤੀ ਕੀਤੀ ਜਾਵੇ, ਮਾਸਟਰ ਕੇਡਰ ਵਿੱਚ 55 ਪ੍ਰਤੀਸ਼ਤ ਦੀ ਸ਼ਰਤ ਰੱਦ ਕੀਤੀ ਜਾਵੇ, ਆਰਟ ਐਂਡ ਕਰਾਫ਼ਟ ਦਾ ਲਿਖ਼ਤੀ ਪੇਪਰ ਤੁਰੰਤ ਲਿਆ ਜਾਵੇ, ਪ੍ਰਾਇਮਰੀ ਕੇਡਰ ਵਿੱਚ ਡਰਾਇੰਗ ਟੀਚਰਾਂ ਦੀਆਂ 2000 ਅਸਾਮੀਆਂ ਦੀ ਉਮਰ ਹੱਦ ਵਿੱਚ ਛੋਟ ਦੇ ਕੇ ਭਰਤੀ ਕੀਤੀ ਜਾਵੇ, ਮਲਟੀ ਪਰਪਜ਼ ਹੈਲਥ ਵਰਕਰਾਂ ਦੀਆਂ ਖਾਲੀ ਅਸਾਮੀਆਂ ’ਤੇ ਉਮਰ ਹੱਦ ਛੋਟ ਦੇ ਕੇ ਭਰਤੀ ਕੀਤੀ ਜਾਵੇ, ਲੈਕਚਰਾਰ ਦੇ ਸਾਰੇ ਵਿਸ਼ਿਆਂ ਦੀ ਭਰਤੀ, ਕੰਬੀਨੇਸ਼ਨ ਦਰੁਸਤ ਕਰਕੇ ਮੁੜ ਤੋਂ ਜਾਰੀ ਕੀਤੀ ਜਾਵੇ ਅਤੇ ਓਵਰਏਜ ਹੋ ਚੁੱਕੇ ਉਮੀਦਵਾਰਾਂ ਨੂੰ ਮੌਕਾ ਦਿੱਤਾ ਜਾਵੇ।

Advertisement

Advertisement
Author Image

sukhwinder singh

View all posts

Advertisement
Advertisement
×