ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਂਦਰੀ ਗ੍ਰਹਿ ਮੰਤਰੀ ਨੇ ਆਂਧਰਾ ਪ੍ਰਦੇਸ਼ ਤੇ ਤਿਲੰਗਾਨਾ ਦੇ ਮੁੱਖ ਮੰਤਰੀਆਂ ਨਾਲ ਗੱਲ ਕੀਤੀ

10:00 PM Sep 01, 2024 IST

ਨਵੀਂ ਦਿੱਲੀ, 1 ਸਤੰਬਰ

Advertisement

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਆਂਧਰਾ ਪ੍ਰਦੇਸ਼ ਤੇ ਤਿਲੰਗਾਨਾ ਦੇ ਮੁੱਖ ਮੰਤਰੀਆਂ ਨਾਲ ਗੱਲ ਕੀਤੀ ਅਤੇ ਭਾਰੀ ਮੀਂਹ ਤੇ ਹੜ੍ਹਾਂ ਦੇ ਮੱਦੇਨਜ਼ਰ ਦੋਵੇਂ ਸੂਬਿਆਂ ’ਚ ਪੈਦਾ ਹੋਏ ਹਾਲਾਤ ਦਾ ਜਾਇਜ਼ਾ ਲਿਆ। ਇਹ ਜਾਣਕਾਰੀ ਸੂਤਰਾਂ ਨੇ ਦਿੱਤੀ।

ਇਸ ਦੌਰਾਨ ਗ੍ਰਹਿ ਮੰਤਰੀ ਨੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ ਚੰਦਰਬਾਬੂ ਨਾਇਡੂ ਅਤੇ ਤਿਲੰਗਾਨਾ ਦੇ ਮੁੱਖ ਮੰਤਰੀ ਏ ਰੇਵੰਤ ਰੈੱਡੀ ਨੂੰ ਮੀਂਹ ਤੇ ਹੜ੍ਹਾਂ ਦੀ ਸਥਿਤੀ ਤੋਂ ਨਜਿੱਠਣ ਲਈ ਕੇਂਦਰ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿਵਾਇਆ। ਅੱਜ ਵੀ ਹੈਦਰਾਬਾਦ ਸਣੇ ਤਿਲੰਗਾਨਾ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪਿਆ। ਮੁੱਖ ਮੰਤਰੀ ਰੈੱਡੀ ਨੇ ਵੀ ਹਾਲਾਤ ਦਾ ਜਾਇਜ਼ਾ ਲੈਣ ਲਈ ਮੰਤਰੀਆਂ, ਅਧਿਕਾਰੀਆਂ ਅਤੇ ਜਨਤਾ ਦੇ ਨੁਮਾਇੰਦਿਆਂ ਨਾਲ ਇਕ ਐਮਰਜੈਂਸੀ ਮੀਟਿੰਗ ਕੀਤੀ।   -ਪੀਟੀਆਈ

Advertisement

Advertisement