ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਂਦਰੀ ਮੰਤਰੀ ਨੇ ਅੰਡਰਬ੍ਰਿਜ ਦਾ ਨੀਂਹ ਪੱਥਰ ਰੱਖਿਆ

06:29 AM Jan 31, 2024 IST
ਫਗਵਾੜਾ ਅੰਡਰਬ੍ਰਿਜ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਮੌਕੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼। -ਫੋਟੋ: ਚਾਨਾ

ਪੱਤਰ ਪ੍ਰੇਰਕ
ਫਗਵਾੜਾ, 30 ਜਨਵਰੀ
ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵੱਲੋਂ ਪਿੰਡ ਨੰਗਲ ਖੇੜਾ ਰੇਲਵੇ ਫਾਟਕ ਨਜ਼ਦੀਕ ਬਣਨ ਵਾਲੇ ਅੰਡਰਬ੍ਰਿਜ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਕਰਵਾਏ ਸਮਾਗਮ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਨੰਗਲ, ਖੇੜਾ, ਭਾਣੋਕੀ ਆਦਿ ਦੇ ਨਾਲ ਲੱਗਦੇ ਅਨੇਕਾਂ ਪਿੰਡਾਂ ਦੇ ਲੋਕ ਨੰਗਲ ਨਜ਼ਦੀਕ ਰੇਲਵੇ ਫ਼ਾਟਕ ਕਾਰਨ ਬਹੁਤ ਪ੍ਰੇਸ਼ਾਨ ਹੁੰਦੇ ਸਨ, ਜਿਸ ਕਾਰਨ ਅਕਸਰ ਸਕੂਲ ਦੇ ਬੱਚੇ, ਸਰਕਾਰੀ ਤੇ ਪ੍ਰਾਈਵੇਟ ਨੌਕਰੀਆਂ ਕਰਨ ਵਾਲੇ ਲੋਕ ਹਮੇਸ਼ਾ ਲੇਟ ਹੋ ਜਾਂਦੇ ਸਨ, ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਦੱਸਿਆ ਕਿ ਇਸ ਇਲਾਕੇ ਦੀ ਪਿਛਲੇ ਕਾਫ਼ੀ ਸਮੇਂ ਤੋਂ ਮੰਗ ਸੀ ਕਿ ਇਸ ਰੇਲਵੇ ਫਾਟਕ ਨਜ਼ਦੀਕ ਅੰਡਰਬ੍ਰਿਜ ਬਣਾਇਆ ਜਾਵੇ ਤਾਂ ਜੋ ਆਮ ਜਨਤਾ ਨੂੰ ਰਾਹਤ ਮਿਲ ਸਕੇ, ਜਿਸ ਨੂੰ ਦੇਖਦਿਆਂ ਉਨ੍ਹਾਂ ਵੱਲੋਂ ਇਸ ਅੰਡਰਬ੍ਰਿਜ ਨੂੰ ਰੇਲਵੇ ਪਾਸੋਂ ਮਨਜ਼ੂਰ ਕਰਵਾਇਆ।
ਉਨ੍ਹਾਂ ਦੱਸਿਆ ਕਿ ਇਸ ਅੰਡਰਬ੍ਰਿਜ ਦੀ ਲਾਗਤ ਲਗਪੱਗ 3.50 ਕਰੋੜ ਰੁਪਏ ਦੀ ਆਵੇਗੀ ਤੇ ਇਹ ਅੰਡਰਬ੍ਰਿਜ ਲਗਪੱਗ ਤਿੰਨ ਮਹੀਨੇ ’ਚ ਮੁਕੰਮਲ ਹੋ ਜਾਵੇਗਾ। ਇਸ ਮੌਕੇ ਕੌਮੀ ਸਕੱਤਰ ਭਾਜਪਾ ਕਿਸਾਨ ਮੋਰਚਾ ਅਵਤਾਰ ਮੰਡ, ਭਾਜਪਾ ਜਿਲ੍ਹਾ ਵਾਈਸ ਪ੍ਰਧਾਨ ਪਰਮਜੀਤ ਚਾਚੋਕੀ, ਜੀਤਾ ਪੰਡਵਾ, ਕਿਰਨਾ ਖੇੜਾ ਆਦਿ ਸ਼ਾਮਲ ਸਨ।

Advertisement

Advertisement
Advertisement