ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਂਦਰੀ ਰਾਜ ਮੰਤਰੀ ਨੇ ਬੇਲਰ ਚਲਾ ਕੇ ਦਿੱਤਾ ਪਰਾਲੀ ਨਾ ਸਾੜਨ ਦਾ ਸੁਨੇਹਾ

08:48 AM Nov 22, 2024 IST
ਪਿੰਡ ਖੋਸਾ ਪਾਡੋਂ ਵਿੱਚ ਟਰੈਕਟਰ ਨਾਲ ਪਰਾਲੀ ਦੀਆਂ ਗੱਠਾਂ ਬਣਾਉਂਦੇ ਹੋਏ ਕੇਂਦਰੀ ਮੰਤਰੀ ਤੋਖਨ ਸਾਹੂ।

ਮਹਿੰਦਰ ਸਿੰਘ ਰੱਤੀਆਂ
ਮੋਗਾ, 21 ਨਵੰਬਰ
ਕੇਂਦਰੀ ਹਾਊਸਿੰਗ ਅਤੇ ਸਹਿਰੀ ਮਾਮਲਿਆਂ ਦੇ ਕੇਂਦਰੀ ਰਾਜ ਮੰਤਰੀ ਤੋਖਨ ਸਾਹੂ ਨੇ ਵਿਕਾਸ ਕਾਰਜਾਂ ਦੀ ਸਮੀਖਿਆ ਦੌਰਾਨ ਬੇਲਰ ਚਲਾ ਕੇ ਕਿਸਾਨਾ ਨੂੰ ਦਿੱਤਾ ਪਰਾਲੀ ਨਾ ਸਾੜਨ ਦਾ ਸੁਨੇਹਾ ਦਿੱਤਾ। ਵਾਤਾਵਰਨ ਨੂੰ ਬਚਾਉਣ ਲਈ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਹੀਂ ਲਾਉਣੀ ਚਾਹੀਦੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸਨਰ (ਜ) ਚਾਰੂਮਿਤਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਕੇਂਦਰੀ ਰਾਜ ਮੰਤਰੀ ਤੋਖਨ ਸਾਹੂ ਨੇ ਪਿੰਡ ਖੋਸਾ ਪਾਂਡੋ ਦੇ ਖੇਤਾਂ ਵਿੱਚ ਖੁਦ ਟਰੈਕਟਰ ਚਲਾ ਕੇ ਪਰਾਲੀ ਦੀਆਂ ਗੱਠਾਂ ਬਣਾਈਆਂ। ਉਨ੍ਹਾਂ ਪਿੰਡ ਦੇ ਛੱਪੜ ਦੇ ਗੰਦੇ ਪਾਣੀ ਨੂੰ ਵੱਖ-ਵੱਖ ਟੋਭਿਆਂ ਰਾਹੀਂ ਸਾਫ ਕਰਕੇ ਖੇਤੀ ਲੋੜਾਂ ਲਈ ਵਰਤਣ ਦੇ ਪ੍ਰਾਜੈਕਟ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ ਦਿਨੋਂ ਦਿਨ ਡਿੱਗ ਰਹੇ ਪੱਧਰ ਉੱਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਖੇਤੀ ਵਿੱਚੋਂ ਬਾਹਰ ਨਿਕਲ ਕੇ ਫਸਲੀ ਵਿਭਿੰਨਤਾ ਵੱਲ ਤੁਰਨਾ ਚਾਹੀਦਾ ਹੈ। ਵਾਤਾਵਰਨ ਨੂੰ ਬਚਾਉਣ ਲਈ ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਹੀਂ ਲਾਉਣੀ ਚਾਹੀਦੀ ਹੈ। ਇਥੇ ਅੱਜ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੇ ਉਪ ਸਕੱਤਰ ਅਰਵਿੰਦ ਨਾਥ ਝਾਅ ਨੇ ਸਰਕਾਰੀ ਪ੍ਰਾਇਮਰੀ ਸਕੂਲ ਦੋਸਾਂਝ ਰੋਡ ਅਤੇ ਖੁੱਲ੍ਹੀ ਭੋਂ ਪਰਖ ਪ੍ਰਯੋਗਸਾਲਾ ਤੇ ਪਲਾਂਟ ਕਲੀਨਿਕ ਦਾ ਵੀ ਦੌਰਾ ਕੀਤਾ।

Advertisement

Advertisement