For the best experience, open
https://m.punjabitribuneonline.com
on your mobile browser.
Advertisement

ਸੰਯੁਕਤ ਕਿਸਾਨ ਮੋਰਚੇ ਨੇ 11 ਨੂੰ ਲੁਧਿਆਣਾ ਵਿੱਚ ਸੱਦੀ ਕੌਮੀ ਮੀਟਿੰਗ: ਰੁਲਦੂ ਸਿੰਘ

09:29 AM Mar 04, 2024 IST
ਸੰਯੁਕਤ ਕਿਸਾਨ ਮੋਰਚੇ ਨੇ 11 ਨੂੰ ਲੁਧਿਆਣਾ ਵਿੱਚ ਸੱਦੀ ਕੌਮੀ ਮੀਟਿੰਗ  ਰੁਲਦੂ ਸਿੰਘ
Advertisement

ਪੱਤਰ ਪ੍ਰੇਰਕ
ਮਾਨਸਾ, 3 ਮਾਰਚ
ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਦਾਅਵਾ ਕੀਤਾ ਹੈ ਕਿ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨਾਂ ਦੀਆਂ ਢੁੱਕਵੀਆਂ ਮੰਗਾਂ ਨੂੰ ਲੈ ਕੇ ਸੱਦੀ ਗਈ ਮਹਾਪੰਚਾਇਤ ਸਬੰਧੀ ਮੀਟਿੰਗ 11 ਮਾਰਚ ਨੂੰ ਲੁਧਿਆਣਾ ਵਿੱਚ ਬੁਲਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਕੌਮੀ ਆਗੂ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਦਿੱਲੀ ਵਿੱਚ ਕੀਤੀ ਜਾਣ ਵਾਲੀ ਮਹਾਪੰਚਾਇਤ ਸਬੰਧੀ ਦਿੱਲੀ ਪ੍ਰਸ਼ਾਸਨ ਤੋਂ ਮਨਜ਼ੂਰੀ ਲੈਣ ਲਈ ਬਾਕਾਇਦਾ ਚਾਰਾਜੋਈ ਆਰੰਭ ਦਿੱਤੀ ਗਈ ਹੈ ਅਤੇ ਇੱਕ-ਦੋ ਦਿਨਾਂ ਵਿੱਚ ਆਗਿਆ ਮਿਲਣ ਦੀ ਸੰਭਾਵਨਾ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਹੋਰਨਾਂ ਸੂਬਿਆਂ ਤੋਂ ਇਸ ਮਹਾਪੰਚਾਇਤ ਲਈ 12 ਮਾਰਚ ਤੋਂ ਰੇਲਾਂ ਅਤੇ ਬੱਸਾਂ ਵਿੱਚ ਕਿਸਾਨਾਂ ਦੇ ਕਾਫਲੇ ਦਿੱਲੀ ਵੱਲ ਜਾਣੇ ਸ਼ੁਰੂ ਹੋ ਜਾਣੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਰਾਮਲੀਲਾ ਮੈਦਾਨ ਲਈ ਮਨਜ਼ੂਰੀ ਨਾ ਦਿੱਤੀ ਤਾਂ ਵੀ ਇਹ ਮਹਾਪੰਚਾਇਤ ਹਰ ਹਾਲਤ ਵਿੱਚ ਹੋਵੇਗੀ ਅਤੇ ਇਸ ਦਾ ਫੈਸਲਾ ਸੰਯੁਕਤ ਕਿਸਾਨ ਮੋਰਚੇ ਦੀ 11 ਮਾਰਚ ਨੂੰ ਲੁਧਿਆਣਾ ਵਿੱਚ ਹੋ ਰਹੀ ਮੀਟਿੰਗ ਦੌਰਾਨ ਲਿਆ ਜਾਵੇਗਾ। ਇਸ ਦੌਰਾਨ ਲੋਕ ਸਭਾ ਚੋਣਾਂ ਲਈ ਭਾਜਪਾ ਵੱਲੋਂ ਪਹਿਲੀ ਸੂਚੀ ’ਚ ਭਾਜਪਾ ਦੇ ਅਜੈ ਮਿਸ਼ਰਾ ਟੈਣੀ ਨੂੰ ਲਖੀਮਪੁਰ ਖੀਰੀ ਤੋਂ ਟਿਕਟ ਦੇਣ ਦਾ ਕਿਸਾਨ ਆਗੂ ਨੇ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਉਤੇ ਗੱਡੀਆਂ ਚੜ੍ਹਾਉਣ ਲਈ ਜ਼ਿੰਮੇਵਾਰ ਮੰਨੇ ਜਾਂਦੇ ਇਸ ਭਾਜਪਾ ਨੇਤਾ ਨੂੰ ਟਿਕਟ ਦੇ ਕੇ ਪਾਰਟੀ ਨੇ ਕਿਸਾਨਾਂ ਨਾਲ ਧਰੋਹ ਕਮਾਇਆ ਹੈ।

Advertisement

Advertisement
Author Image

Advertisement
Advertisement
×