For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਦੇ ਦਿੱਲੀ ਮਾਰਚ ਨੂੰ ਰੋਕਣ ਤੇ ਅੱਥਰੂ ਗੈਸ ਦੇ ਗੋਲੇ ਦਾਗ਼ਣ ਦੀ ਸੰਯੁਕਤ ਕਿਸਾਨ ਮੋਰਚਾ ਵੱਲੋਂ ਨਿਖੇਧੀ

06:36 PM Dec 06, 2024 IST
ਕਿਸਾਨਾਂ ਦੇ ਦਿੱਲੀ ਮਾਰਚ ਨੂੰ ਰੋਕਣ ਤੇ ਅੱਥਰੂ ਗੈਸ ਦੇ ਗੋਲੇ ਦਾਗ਼ਣ ਦੀ ਸੰਯੁਕਤ ਕਿਸਾਨ ਮੋਰਚਾ ਵੱਲੋਂ ਨਿਖੇਧੀ
Advertisement

ਸਰਬਜੀਤ ਸਿੰਘ ਭੰਗੂ
ਪਟਿਆਲਾ, 6 ਦਸੰਬਰ
ਸੰਯੁਕਤ ਕਿਸਾਨ ਮੋਰਚਾ ਦੇ ਪੰਜਾਬ ਚੈਪਟਰ ਨੇ ਸ਼ੰਭੂ ਬਾਰਡਰ ’ਤੇ ਦਿੱਲੀ ਵੱਲ ਪੈਦਲ ਮਾਰਚ ਕਰ ਰਹੇ ਕਿਸਾਨਾਂ ਉੱਤੇ ਅੱਥਰੂ ਗੈਸ ਦੇ ਗੋਲੇ ਦਾਗ਼ਣ ਅਤੇ ਪਾਬੰਦੀਆਂ ਲਾ ਕੇ ਰੋਕਾਂ ਲਾਉਣ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ। ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਪੰਜਾਬ ਦੇ ਸ਼ੰਭੂ ਸਮੇਤ ਹਰਿਆਣਾ ਨਾਲ ਲੱਗਦੇ ਬਾਕੀ ਬਾਰਡਰ ਸੀਲ ਕਰਕੇ ਭਾਜਪਾ ਦੀ ਕੇਂਦਰ ਤੇ ਹਰਿਆਣਾ ਸਰਕਾਰ ਇੱਕ ਤਰ੍ਹਾਂ ਨਾਲ ਪੰਜਾਬ ਦੇ ਕਿਸਾਨਾਂ ਅੰਦਰ ਬੇਗਾਨਗੀ ਦੀ ਭਾਵਨਾ ਦਾ ਅਹਿਸਾਸ ਪੈਦਾ ਕਰ ਰਹੀਆਂ ਹਨ। ਕਿਸਾਨਾਂ ਨਾਲ ਕਿਸੇ ਦੁਸ਼ਮਣ ਦੇਸ਼ ਦੇ ਨਾਗਰਿਕਾਂ ਵਾਂਗ ਵਿਹਾਰ ਕੀਤਾ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਅਤੇ ਹਰਿਆਣਾ ਸਰਕਾਰਾਂ ਤੋਂ ਮੰਗ ਕੀਤੀ ਕਿ ਸ਼ਾਂਤਮਈ ਪੈਦਲ ਮਾਰਚ ਕਰ ਰਹੇ ਕਿਸਾਨਾਂ ਉੱਤੇ ਜਬਰ ਬੰਦ ਕੀਤਾ ਜਾਵੇ ਅਤੇ ਐਮਐਸਪੀ ਦੀ ਕਾਨੂੰਨੀ ਗਾਰੰਟੀ ਸਮੇਤ ਕਿਸਾਨਾਂ ਦੀਆਂ ਬਕਾਇਆ ਮੰਗਾਂ ਨੂੰ ਮੰਨ ਕੇ ਲਾਗੂ ਕੀਤੀਆਂ ਜਾਣ।
ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਮਨਜੀਤ ਸਿੰਘ ਧਨੇਰ, ਬਲਦੇਵ ਸਿੰਘ ਨਿਹਾਲਗੜ੍ਹ, ਹਰਮੀਤ ਸਿੰਘ ਕਾਦੀਆਂ, ਰਾਮਿੰਦਰ ਸਿੰਘ ਪਟਿਆਲਾ, ਜੰਗਵੀਰ ਸਿੰਘ ਚੌਹਾਨ, ਬੂਟਾ ਸਿੰਘ ਬੁਰਜਗਿੱਲ, ਡਾ. ਸਤਨਾਮ ਸਿੰਘ ਅਜਨਾਲਾ, ਗੁਰਮੀਤ ਸਿੰਘ ਮਹਿਮਾ, ਬਿੰਦਰ ਸਿੰਘ ਗੋਲੇਵਾਲਾ, ਰੁਲਦੂ ਸਿੰਘ ਮਾਨਸਾ, ਪ੍ਰੇਮ ਸਿੰਘ ਭੰਗੂ, ਬੋਘ ਸਿੰਘ ਮਾਨਸਾ, ਬਲਜੀਤ ਸਿੰਘ ਗਰੇਵਾਲ, ਫੁਰਮਾਨ ਸਿੰਘ ਸੰਧੂ, ਨਛੱਤਰ ਸਿੰਘ ਜੈਤੋ, ਵੀਰ ਸਿੰਘ ਬੜਵਾ, ਮੁਕੇਸ਼ ਚੰਦਰ, ਮਲੂਕ ਸਿੰਘ ਹੀਰਕੇ, ਹਰਬੰਸ ਸਿੰਘ ਸੰਘਾ, ਹਰਜਿੰਦਰ ਸਿੰਘ ਟਾਂਡਾ, ਸੁਖ ਗਿੱਲ, ਹਰਦੇਵ ਸਿੰਘ ਸੰਧੂ, ਹਰਵਿੰਦਰ ਸਿੰਘ ਅਤੇ ਬੂਟਾ ਸਿੰਘ ਸ਼ਾਦੀਪੁਰ ਨੇ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਨਾਲ ਮੰਗਾਂ ਮੰਨਣ ਦਾ ਲਿਖਤੀ ਵਾਅਦਾ ਕਰਕੇ ਮੁਕਰ ਗਈ।

Advertisement

Advertisement
Advertisement
Author Image

Advertisement