ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ’ਚ ‘ਆਪ’ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨੇ ਸ਼ੁਰੂ ਕੀਤੇ, 13 ਤੱਕ ਚੱਲੇਗਾ ਪ੍ਰਦਰਸ਼ਨ

11:34 AM Sep 11, 2023 IST
ਬੁਢਲਾਡਾ ਵਿਖੇ 'ਆਪ' ਦੇ ਸੂਬਾਈ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਦੇ ਘਰ ਅੱਗੇ ਧਰਨਾ ਦਿੰਦੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ।

ਜੋਗਿੰਦਰ ਸਿੰਘ ਮਾਨ
ਮਾਨਸਾ, 11 ਸਤੰਬਰ
ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਪੰਜਾਬ ਭਰ ਵਿਚ ਹੜ੍ਹ‌ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦਿਵਾਉਣ ਲਈ ਅੱਜ ਤੋਂ 13 ਸਤੰਬਰ ਤੱਕ ਸੂਬੇ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਭਾਜਪਾ ਆਗੂਆਂ ਦੇ ਘਰਾਂ ਮੂਹਰੇ ਧਰਨੇ ਆਰੰਭ ਕਰ ਦਿੱਤੇ ਗਏ ਹਨ। ਮੋਰਚਾ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਦੱਸਿਆ ਕਿ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਮੁਆਵਜ਼ੇ ਨੂੰ ਜਾਣਬੁੱਝ ਕੇ ਲਟਕਾਇਆ ਜਾ ਰਿਹਾ ਹੈ।
ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂ ਦਰਸ਼ਨ ਸਿੰਘ ਗੁਰਨੇ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਇਹ ਧਰਨਾ ਆਮ ਆਦਮੀ ਪਾਰਟੀ ਦੇ ਸੂਬਾਈ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਦੇ ਬੁਢਲਾਡਾ ਸਥਿਤ ਘਰ ਮੂਹਰੇ ਆਰੰਭ ਕਰ ਦਿੱਤਾ ਗਿਆ ਹੈ,ਜਿਸ ਵਿਚ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਪਹੁੰਚ ਕੇ ਆਪਣੀ ਆਵਾਜ਼ ਬੁਲੰਦ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਕਿਸਾਨ ਯੂਨੀਅਨ ਦੇ ਸੀਨੀਅਰ ਸੂਬਾਈ ਆਗੂ ਗੋਰਾ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਇਹ ਧਰਨੇ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਇੱਕ-ਇੱਕ ਥਾਂ ਉਤੇ ਦਿੱਤੇ ਜਾ ਰਹੇ ਹਨ। ਰਾਜ ਦੇ 23 ਜ਼ਿਲ੍ਹਿਆਂ ਵਿੱਚ ਅਮਨ ਸ਼ਾਂਤੀ ਨਾਲ ਧਰਨਿਆਂ ਦੇ ਆਰੰਭ ਹੋਣ ਦੀ ਇਥੇ ਜਾਣਕਾਰੀ ਪੁੱਜੀ ਹੈ।

Advertisement

ਬਰਨਾਲਾ(ਪਰਸ਼ੋਤਮ ਬੱਲੀ): ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਐੱਸਕੇਐੱਮ) ਵੱਲੋਂ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਭਦੌੜ ਦੀ ਰਹਿਨੁਮਾਈ ਹੇਠ ਕੇਂਦਰੀ ਸਰਕਾਰ ਪਾਸੋਂ ਹੜ੍ਹ ਪ੍ਰਭਾਵਿਤ ਕਿਸਾਨੀ ਮੰਗਾਂ ਦੀ ਪ੍ਰਾਪਤੀ ਲਈ ਭਾਰਤੀ ਜਨਤਾ ਪਾਰਟੀ ਦੇ ਕੇਵਲ ਸਿੰਘ ਢਿੱਲੋਂ ਦੀ ਇਥੇ ਐਵਰਗਰੀਨ ਕਲੋਨੀ ਵਿਚਲੀ ਕੋਠੀ ਅੱਗੇ 3 ਰੋਜ਼ਾ ਧਰਨੇ ਦੀ ਸ਼ੁਰੂਆਤ ਕੀਤੀ ਗਈ।

Advertisement

ਅੱਜ ਦੇ ਬੁਲਾਰਿਆਂ 'ਚ ਸ਼ਾਮਲ ਸੂਬਾਈ ਆਗੂ ਬਲਵੰਤ ਸਿੰਘ ਉੱਪਲੀ, ਗੁਰਦੇਵ ਸਿੰਘ ਮਾਂਗੇਵਾਲ, ਜਗਰਾਜ ਸਿੰਘ ਹਰਦਾਸਪੁਰਾ, ਸੁਖਵਿੰਦਰ ਸਿੰਘ ਉੱਪਲੀ, ਬਾਬੂ ਸਿੰਘ ਖੁੱਡੀਕਲਾਂ, ਨਾਨਕ ਸਿੰਘ ਅਮਲਾ ਸਿੰਘ ਵਾਲਾ, ਕਾਲਾ ਸਿੰਘ ਜੈਦ, ਅਮਰਜੀਤ ਕੌਰ ਤੇ ਸੰਦੀਪ ਸਿੰਘ ਚੀਮਾ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਹੜ੍ਹਾਂ ਨੂੰ ਫੌਰੀ ਕੌਮੀ ਆਫ਼ਤ ਐਲਾਨਕੇ ਪੰਜਾਬ ਨੂੰ ਦਸ ਹਜ਼ਾਰ ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਦੇਵੇ। ਆਗੂਆਂ ਕਿਹਾ ਕਿ ਪਿੰਡ ਕੁੱਲਰੀਆਂ ਦੇ ਅਬਾਦਕਾਰਾਂ ਕਿਸਾਨਾਂ ਦਾ ਉਜਾੜਾ ਬੰਦ ਕੀਤਾ ਜਾਵੇ ਤੇ ਡਕੌਂਦਾ ਦੇ ਸੂਬਾ ਆਗੂਆਂ ਸਮੇਤ ਸੈਂਕੜੇ ਕਿਸਾਨਾਂ ਉੱਪਰ ਦਰਜ ਝੂਠੇ ਪੁਲੀਸ ਕੇਸ ਰੱਦ ਕੀਤੇ ਜਾਣ। ਇਸ ਮੌਕੇ ਅਮਰਜੀਤ ਸਿੰਘ ਠੁੱਲੀਵਾਲ, ਭਿੰਦਰ ਸਿੰਘ ਮੂੰਮ, ਸਤਨਾਮ ਸਿੰਘ ਮੂੰਮ, ਰਾਣਾ ਸਿੰਘ ਉੱਪਲੀ, ਪ੍ਰੇਮਪਾਲ ਕੌਰ, ਰਾਜ ਸਿੰਘ ਹਮੀਦੀ, ਅੰਗਰੇਜ਼ ਸਿੰਘ ਰਾਏਸਰ, ਬੂਟਾ ਫਰਵਾਹੀ, ਮਨਜੀਤ ਕੌਰ ਖੁੱਡੀਕਲਾਂ, ਰਾਮ ਸਿੰਘ ਸ਼ਹਿਣਾ, ਸੁਖਦੇਵ ਸਿੰਘ ਕੁਰੜ, ਕੁਲਵੰਤ ਸਿੰਘ ਹੰਢਿਆਇਆ ਤੇ ਹਰਪਾਲ ਸਿੰਘ ਹੰਢਿਆਇਆ ਹਾਜ਼ਰ ਸਨ।

Advertisement