ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ ਵਿਧਾਨ ਸਭਾ ਵੱਲ ਮਾਰਚ 26 ਨੂੰ

05:22 PM Mar 16, 2025 IST
ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੰਯੁਕਤ ਕਿਸਾਨ ਮੋਰਚਾ ਦੇ ਆਗੂ।

ਆਤਿਸ਼ ਗੁਪਤਾ
ਚੰਡੀਗੜ੍ਹ, 16 ਮਾਰਚ
ਸੰਯੁਕਤ ਕਿਸਾਨ ਮੋਰਚਾ ਨੇ ਬਜਟ ਵਾਲੇ ਦਿਨ 26 ਮਾਰਚ ਨੂੰ ਚੰਡੀਗੜ੍ਹ ਵਿੱਚ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਅੱਜ ਚੰਡੀਗੜ੍ਹ ’ਚ ਸਥਿਤ ਕਿਸਾਨ ਭਵਨ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਮੀਟਿੰਗ ਤੋਂ ਬਾਅਦ ਕੀਤਾ ਹੈ। ਇਸ ਦੌਰਾਨ ਮੋਰਚੇ ਦੇ ਆਗੂ ਡਾ. ਦਰਸ਼ਨ ਪਾਲ ਅਤੇ ਹੋਰਨਾਂ ਕਿਸਾਨ ਆਗੂਆਂ ਨੇ 3 ਮਾਰਚ ਨੂੰ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਅਤੇ 5 ਮਾਰਚ ਨੂੰ ਸਰਕਾਰ ਦੇ ਕਿਸਾਨਾਂ ਪ੍ਰਤੀ ਰਵੱਈਏ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਮਾਰਚ ਨੂੰ ਚੰਡੀਗੜ੍ਹ ਦੇ ਸੈਕਟਰ-34 ਵਿੱਚ ਵੱਡਾ ਇਕੱਠ ਕੀਤਾ ਜਾਵੇਗਾ ਅਤੇ ਪੰਜਾਬ ਵਿਧਾਨ ਸਭਾ ਵੱਲ ਕੂਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 4 ਮਈ ਨੂੰ ਜਲੰਧਰ ਵਿੱਚ ਇੱਕ ਸੈਮੀਨਾਰ ਕੀਤਾ ਜਾਵੇਗਾ ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਵਰਗਾਂ ਨਾਲ ਸਬੰਧਤ ਜਥੇਬੰਦੀਆਂ ਨੂੰ ਸੱਦਾ ਦੇ ਕੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਰਵਈਏ ਬਾਰੇ ਜਾਣੂ ਕਰਵਾਇਆ ਜਾਵੇਗਾ। ਸੰਯੁਕਤ ਕਿਸਾਨ ਮੋਰਚੇ ਵੱਲੋਂ ਮਈ ਮਹੀਨੇ ਵਿੱਚ ਬਰਨਾਲਾ, ਅੰਮ੍ਰਿਤਸਰ ਅਤੇ ਜਲੰਧਰ ਵਿੱਚ ਤਿੰਨ ਵੱਡੀਆਂ ਕਿਸਾਨ ਮਹਾ ਪੰਚਾਇਤਾਂ ਕਰਕੇ ਲੋਕਾਂ ਨੂੰ ਵੀ ਸਰਕਾਰ ਦੇ ਰਵਈਏ ਬਾਰੇ ਜਾਣੂ ਕਰਵਾਇਆ ਜਾਵੇਗਾ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਹਲੇ ਵੀ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਿਸਾਨਾਂ ਦੇ ਤਿੱਖੇ ਰੋਂਅ ਦਾ ਸਾਹਮਣਾ ਕਰਨਾ ਪਵੇਗਾ।

Advertisement

Advertisement