ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੰਯੁਕਤ ਕਿਸਾਨ ਮੋਰਚੇ ਨੇ ਪੰਜਾਬ ਦੇ ਸੰਸਦ ਮੈਂਬਰਾਂ ਨੂੰ ਮੰਗ ਪੱਤਰ ਸੌਂਪੇ

07:43 AM Jul 19, 2024 IST
ਰੂਪਨਗਰ ਵਿੱਚ ਮਾਲਵਿੰਦਰ ਸਿੰਘ ਕੰਗ ਨੂੰ ਮੰਗ ਪੱਤਰ ਸੌਂਪਦੇ ਹੋਏ ਕਿਸਾਨ। -ਫੋਟੋ: ਜਗਮੋਹਨ ਸਿੰਘ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਜੁਲਾਈ
ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨੇ ਕਿਸਾਨਾਂ ਦੀਆਂ ਮੰਗਾਂ ਨੂੰ ਲੋਕ ਸਭਾ ਤੇ ਰਾਜ ਸਭਾ ਵਿੱਚ ਉਠਾਉਣ ਲਈ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਨੂੰ ਮੰਗ ਪੱਤਰ ਸੌਂਪੇ। ਐੱਸਕੇਐੱਮ ਵੱਲੋਂ ਇਹ ਮੰਗ ਪੱਤਰ 16 ਤੋਂ 18 ਜੁਲਾਈ ਤੱਕ ਤਿੰਨਾਂ ਦਿਨਾਂ ਵਿਚਕਾਰ ਸੌਂਪੇ ਗਏ। ਐੱਸਕੇਐੱਮ ਦੇ ਆਗੂਆਂ ਨੇ ਅੱਜ ਬਰਨਾਲਾ, ਬਠਿੰਡਾ, ਫਿਰੋਜ਼ਪੁਰ, ਫਾਜ਼ਿਲਕਾ, ਜਲੰਧਰ, ਫਰੀਦਕੋਟ, ਆਨੰਦਪੁਰ ਸਾਹਿਬ ਅਤੇ ਸੁਲਤਾਨਪੁਰ ਲੋਧੀ ’ਚ ਸੰਸਦ ਮੈਂਬਰਾਂ ਦੇ ਨਾਂ ਮੰਗ ਪੱਤਰ ਸੌਂਪੇ।
ਮੋਰਚੇ ਦੇ ਆਗੂਆਂ ਅਨੁਸਾਰ ਅੱਜ ਬਰਨਾਲਾ ਵਿੱਚ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਰਿਹਾਇਸ਼ ਅੱਗੇ ਕਿਸਾਨ ਜਥੇਬੰਦੀਆਂ ਦਾ ਇਕੱਠ ਹੋਇਆ। ਇਸ ਦੌਰਾਨ ਮੀਤ ਹੇਅਰ ਦੇ ਨੁਮਾਇੰਦੇ ਨੇ ਮੰਗ ਪੱਤਰ ਪ੍ਰਾਪਤ ਕੀਤਾ। ਮਾਨਸਾ ਵਿੱਚ ਬਠਿੰਡਾ ਤੋਂ ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਦਾ ਮੰਗ ਪੱਤਰ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਨੂੰ ਸੌਂਪਿਆ ਗਿਆ। ਇਸੇ ਤਰ੍ਹਾਂ ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ ਕਿਸਾਨਾਂ ਨੇ ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ ਨੂੰ ਮੰਗ ਪੱਤਰ ਦਿੱਤਾ। ਲੁਧਿਆਣਾ ਵਿੱਚ ਡਾ. ਅਮਰ ਸਿੰਘ, ਸੁਲਤਾਨਪੁਰ ਲੋਧੀ ਵਿੱਚ ਬਲਬੀਰ ਸਿੰਘ ਸੀਚੇਵਾਲ, ਪਟਿਆਲਾ ਵਿੱਚ ਡਾ. ਧਰਮਵੀਰ ਗਾਂਧੀ, ਜਲੰਧਰ ਤੋਂ ਚਰਨਜੀਤ ਸਿੰਘ ਚੰਨੀ, ਫਰੀਦਕੋਟ ਤੋਂ ਸਰਬਜੀਤ ਸਿੰਘ ਖਾਲਸਾ ਦੀ ਪਤਨੀ ਬੀਬੀ ਸੰਦੀਪ ਕੌਰ ਖਾਲਸਾ ਨੂੰ ਅਤੇ ਆਨੰਦਪੁਰ ਸਾਹਿਬ ਤੋਂ ਮਾਲਵਿੰਦਰ ਸਿੰਘ ਕੰਗ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਸਾਰੇ ਸੰਸਦ ਮੈਂਬਰਾਂ ਨੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੂੰ ਉਨ੍ਹਾਂ ਦੀਆਂ ਮੰਗਾਂ ਸੰਸਦ ਵਿੱਚ ਉਠਾਉਣ ਦਾ ਭਰੋਸਾ ਦਿੱਤਾ।

Advertisement

Advertisement
Advertisement