ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੁਧਾਰੂ ਪਸ਼ੂਆਂ ਵਿੱਚ ਸੈਕਸਡ ਸੀਮਨ ਵਰਤਣਾ ਫ਼ਾਇਦੇਮੰਦ ਤੇ ਪੂਰੀ ਤਰ੍ਹਾਂ ਸੁਰੱਖਿਅਤ ਕਰਾਰ

08:54 AM May 30, 2024 IST
ਮੀਟਿੰਗ ਵਿੱਚ ਚਰਚਾ ਕਰਦੇ ਹੋਏ ਸੀਨੀਅਰ ਵੈਟਸ ਐਸੋਸੀਏਸ਼ਨ ਦੇ ਆਗੂ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 29 ਮਈ
ਸੀਨੀਅਰ ਵੈਟਸ ਐਸੋਸੀਏਸ਼ਨ ਪੰਜਾਬ ਨੇ ਡਾ. ਬਲਵਿੰਦਰ ਸਿੰਘ ਔਲਖ ਵੱਲੋਂ ਪਸ਼ੂਆਂ ਵਿੱਚ ਵਰਤੇ ਜਾਂਦੇ ਸੈਕਸਡ ਸੀਮਨ ਵਿਰੁੱਧ ਪਿਛਲੇ ਦਿਨੀਂ ਮੀਡੀਆ ਵਿੱਚ ਕੀਤੇ ਗਏ ਕਥਿਤ ਕੂੜ ਪ੍ਰਚਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਐਸੋਸੀਏਸ਼ਨ ਨੇ ਪਸ਼ੂ ਪਾਲਕਾਂ ਨੂੰ ਗੁਮਰਾਹ ਕਰਨ ਅਤੇ ਝੂਠੀ ਅਫ਼ਵਾਹ ਫੈਲਾਉਣ ਸਬੰਧੀ ਪਸ਼ੂ ਵਿਗਿਆਨੀ ਵਿਰੁੱਧ ਕੇਸ ਦਰਜ ਕਰਨ ਦੀ ਗੁਹਾਰ ਲਗਾਈ ਹੈ। ਇੱਥੇ ਇਸ ਮਸਲੇ ’ਤੇ ਹੋਈ ਮੀਟਿੰਗ ਦੌਰਾਨ ਵਿਗਿਆਨੀ ਵੱਲੋਂ ਕੀਤੇ ਝੂਠੇ ਅਤੇ ਗੁਮਰਾਹਕੁਨ ਦਾਅਵਿਆਂ ਦਾ ਗੰਭੀਰ ਨੋਟਿਸ ਲਿਆ ਹੈ।
ਪਸ਼ੂ ਪਾਲਣ ਵਿਭਾਗ ਪੰਜਾਬ ਦੇ ਸਾਬਕਾ ਸੰਯੁਕਤ ਨਿਰਦੇਸ਼ਕ ਅਤੇ ਪੰਜਾਬ ਸਟੇਟ ਵੈਟਰਨਰੀ ਕੌਂਸਲ ਦੇ ਮੈਂਬਰ ਡਾ. ਗੁਰਿੰਦਰ ਸਿੰਘ ਵਾਲੀਆ ਨੇ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਸੂਝਬੂਝ ਅਤੇ ਹਮੇਸ਼ਾ ਤਰਕ ਨਾਲ ਗੱਲ ਕਰਨ ਵਾਲੇ ਕਿਸਾਨ ਆਗੂਆਂ ਨੂੰ ਕਿਵੇਂ ਬੇਵਕੂਫ਼ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿੰਮੇਵਾਰ ਕਿਸਾਨ ਆਗੂਆਂ ਨੂੰ ਅਜਿਹੇ ਵਿਗਿਆਨੀ ਦੇ ਪਿਛੋਕੜ ਅਤੇ ਉਸ ਦੀ ਝੂਠੀ ਪਛਾਣ ਦੀ ਜਾਂਚ ਕਰਨੀ ਚਾਹੀਦੀ ਹੈ।
ਪੰਜਾਬ ਗਊ ਸੇਵਾ ਕਮਿਸ਼ਨ ਦੇ ਸਾਬਕਾ ਮੁੱਖ ਕਾਰਜਕਾਰੀ ਅਧਿਕਾਰੀ ਡਾ. ਨਿਤਿਨ ਗੁਪਤਾ ਅਤੇ ਪਸ਼ੂ ਪਾਲਣ ਵਿਭਾਗ ਦੇ ਸਾਬਕਾ ਨਿਰਦੇਸ਼ਕ ਡਾ. ਸੰਜੀਵ ਖੋਸਲਾ ਨੇ ਕਿਹਾ ਕਿ ਗਊਆਂ, ਮੱਝਾਂ ਵਿੱਚ ਸੈਕਸਡ ਸੀਮਨ ਦੀ ਵਰਤੋਂ ਕਰਨ ਨਾਲ ਸਿਰਫ਼ ਮਾਦਾ ਪਸ਼ੂ ਭਾਵ ਵੱਛੀਆਂ ਤੇ ਕੱਟੀਆਂ ਹੀ ਪੈਦਾ ਹੁੰਦੀਆਂ ਹਨ ਅਤੇ ਬੇਲੋੜੇ ਨਰ ਪਸ਼ੂ ਭਾਵ ਵੱਛਿਆਂ ਤੇ ਕੱਟਿਆਂ ਤੋਂ ਨਿਜਾਤ ਪਾਈ ਜਾ ਸਕਦੀ ਹੈ, ਜਿਸ ਨਾਲ ਦੁੱਧ ਉਤਪਾਦਨ ਤੇ ਕਿਸਾਨਾਂ ਦੀ ਆਰਥਿਕਤਾ ਵਿੱਚ ਵਾਧਾ ਹੋਵੇਗਾ। ਉਨ੍ਹਾਂ ਦੱਸਿਆ ਕਿ ਦੁਨੀਆ ਦੇ ਕਈ ਹਿੱਸਿਆਂ ਵਿੱਚ ਸੈਕਸਡ ਸੀਮਨ ਤਕਨੀਕ ਦੀ ਵਰਤੋਂ ਕੀਤੀ ਜਾ ਰਹੀ ਹੈ। ਸਾਬਕਾ ਡਿਪਟੀ ਡਾਇਰੈਕਟਰ ਡਾ. ਦੇਸ਼ ਦੀਪਕ ਗੋਇਲ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ ਤੇ ਪਿੰਡਾਂ ਵਿੱਚ ਤਕਰੀਬਨ 1.25 ਲੱਖ ਤੋਂ ਵੱਧ ਲਾਵਾਰਿਸ ਪਸ਼ੂ ਘੁੰਮ ਰਹੇ ਹਨ। ਉਨ੍ਹਾਂ ਕਿਹਾ ਕਿ ਸੈਕਸ ਸੋਰਟਡ ਵੀਰਜ ਦੀ ਵਰਤੋਂ ਨਾਲ ਜਿੱਥੇ ਵੱਛਿਆਂ ਦੀ ਆਬਾਦੀ ਘਟੇਗੀ, ਉੱਥੇ ਲਾਵਾਰਿਸ ਪਸ਼ੂਆਂ ਦੀ ਗਿਣਤੀ ਘਟਾਉਣ ’ਚ ਮਦਦ ਮਿਲੇਗੀ।

Advertisement

Advertisement
Advertisement