ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਯੂਟੀ ਪ੍ਰਸ਼ਾਸਨ ਨੇ ਸੀਵਰੇਜ ਸੈੱਸ 30 ਤੋਂ ਘਟਾ ਕੇ 25 ਫ਼ੀਸਦ ਕੀਤਾ

07:04 AM Jul 25, 2023 IST

ਚੰਡੀਗੜ੍ਹ: ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਪਾਣੀ ਦੇ ਨਾਲ ਲੱਗਣ ਵਾਲੇ ਸੀਵਰੇਜ ਸੈੱਸ ਵਿੱਚ ਸਿਰਫ਼ 5 ਫ਼ੀਸਦ ਦੀ ਕਟੌਤੀ ਕੀਤੀ ਹੈ। ਹਾਲਾਂਕਿ ਨਗਰ ਨਿਗਮ ਦੇ ਜਨਰਲ ਹਾਉਸ ਵੱਲੋਂ ਸੀਵਰੇਜ ਸੈੱਸ ਨੂੰ 30 ਫੀਸਦ ਤੋਂ ਘਟਾ ਕੇ 10 ਫ਼ੀਸਦ ਕਰਨ ਦੀ ਮੰਗ ਕੀਤੀ ਗਈ ਸੀ। ਪ੍ਰਸ਼ਾਸਨ ਵੱਲੋਂ ਜਾਰੀ ਆਦੇਸ਼ ਅਨੁਸਾਰ ਵਿੱਤੀ ਵਰ੍ਹੇ 2023-24 ਲਈ ਪਾਣੀ ਦੇ ਬਿੱਲਾਂ ਦੇ ਨਾਲ ਲੱਗਣ ਵਾਲੇ ਸੀਵਰੇਜ ਸੈੱਸ ਨੂੰ 30 ਫੀਸਦ ਤੋਂ ਘਟਾ ਕੇ 25 ਫ਼ੀਸਦ ਕਰ ਦਿੱਤਾ ਹੈ। ਜਦੋਂ ਕਿ 1 ਅਪਰੈਲ 2024 ਤੋਂ ਇਸ ਨੂੰ ਘਟਾ ਕੇ 20 ਫ਼ੀਸਦ ਕਰਨ ਦਾ ਫ਼ੈਸਲਾ ਕੀਤਾ ਹੈ। ਯੂਟੀ ਪ੍ਰਸ਼ਾਸਨ ਵੱਲੋਂ ਲਏ ਗਏ ਫੈਸਲੇ ਦੀ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਅਰੁਣ ਸੂਦ ਤੇ ਮੇਅਰ ਅਨੂਪ ਗੁਪਤਾ ਨੇ ਸਵਾਗਤ ਕੀਤਾ ਹੈ। -ਟ੍ਰਬਿਿਊਨ ਨਿਊਜ਼ ਸਰਵਿਸ

Advertisement

Advertisement