For the best experience, open
https://m.punjabitribuneonline.com
on your mobile browser.
Advertisement

ਯੂਟੀ ਪ੍ਰਸ਼ਾਸਨ ਨੇ ਕਰ ਤੇ ਆਬਕਾਰੀ ਕਮਿਸ਼ਨਰ ਤੇ ਸਕੱਤਰ ਨੂੰ ਹਟਾਇਆ

07:10 AM Apr 09, 2024 IST
ਯੂਟੀ ਪ੍ਰਸ਼ਾਸਨ ਨੇ ਕਰ ਤੇ ਆਬਕਾਰੀ ਕਮਿਸ਼ਨਰ ਤੇ ਸਕੱਤਰ ਨੂੰ ਹਟਾਇਆ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਅਪਰੈਲ
ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਪਿਛਲੇ ਦਿਨੀ ਕਰ ਤੇ ਆਬਕਾਰੀ ਵਿਭਾਗ ਵੱਲੋਂ ਬਾਟਲਿੰਗ ਪਲਾਂਟਾਂ ਵਿਰੁੱਧ ਕੀਤੀ ਕਾਰਵਾਈ ਤੋਂ ਬਾਅਦ ਅੱਜ ਦੇਰ ਸ਼ਾਮ ਚੰਡੀਗੜ੍ਹ ਦੇ ਕਰ ਤੇ ਆਬਕਾਰੀ ਵਿਭਾਗ ਦੇ ਕਮਿਸ਼ਨਰ ਤੇ ਸਕੱਤਰ ਨੂੰ ਹਟਾ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਯੂਟੀ ਪ੍ਰਸ਼ਾਸਨ ਨੇ ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਤੋਂ ਕਰ ਤੇ ਆਬਕਾਰੀ ਵਿਭਾਗ ਦੇ ਕਮਿਸ਼ਨਰ ਦੋ ਅਹੁਦੇ ਤੋਂ ਹਟਾ ਕੇ ਆਈਏਐੱਸ ਅਧਿਕਾਰੀ ਰੁਪੇਸ਼ ਕੁਮਾਰ ਨੂੰ ਨਵਾਂ ਕਮਿਸ਼ਨਰ ਲਗਾ ਦਿੱਤਾ ਹੈ। ਇਸੇ ਤਰ੍ਹਾਂ ਕਰ ਤੇ ਆਬਕਾਰੀ ਵਿਭਾਗ ਦੇ ਸਕੱਤਰ ਡਾ. ਵਿਜੈ ਨਾਮਦੇਵ ਰਾਓ ਜਾਦੇ ਦੀ ਥਾਂ ਅਜੈ ਚਗਤੀ ਨੂੰ ਲਗਾ ਦਿੱਤਾ ਹੈ।
ਇਸ ਬਾਰੇ ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਵਿੱਚ ਲੋਕ ਸਭਾ ਚੋਣਾਂ ਕਰਕੇ ਚੋਣ ਜ਼ਾਬਤਾ ਲਾਗੂ ਹੁੰਦਿਆ ਹੀ ਪ੍ਰਸ਼ਾਸਨ ਨੂੰ ਕਰ ਤੇ ਆਬਕਾਰੀ ਵਿਭਾਗ ਦੇ ਕਮਿਸ਼ਨਰ ਦੇ ਅਹੁਦੇ ਤੋਂ ਰਿਲੀਵ ਕਰਨ ਲਈ ਪੱਤਰ ਲਿੱਖ ਦਿੱਤਾਸੀ। ਪਰ ਯੂਟੀ ਪ੍ਰਸ਼ਾਸਨ ਤੋਂ ਪ੍ਰਵਾਨਗੀ ਅੱਜ ਮਿਲੀ ਹੈ।
ਗੌਰਤਲਬ ਹੈ ਕਿ ਕਰ ਤੇ ਆਬਕਾਰੀ ਵਿਭਾਗ ਵੱਲੋਂ ਪਿਛਲੇ ਦਿਨੀ ਸ਼ਹਿਰ ਵਿੱਚ ਸ਼ਰਾਬ ਤਸਕਰੀ ਤੇ ਨੱਥ ਪਾਉਣ ਲਈ ਬਾਟਲਿੰਗ ਪਲਾਂਟਾਂ ਵਿਰੁੱਧ ਸਖਤ ਕਾਰਵਾਈ ਕੀਤੀ ਗਈ ਸੀ।
ਇਸ ਦੌਰਾਨ ਬਾਟਲਿੰਗ ਪਲਾਂਟ ਵੀ ਸੀਲ ਕੀਤਾ ਗਿਆ ਅਤੇ ਸ਼ਰਾਬ ਦੇ ਥੋਕ ਵਪਾਰੀਆਂ ਦੀ ਚੈਕਿੰਗ ਵੀ ਕੀਤੀ ਗਈ ਹੈ। ਸ਼ਹਿਰ ਵਾਸੀਆਂ ਵੱਲੋਂ ਅੱਜ ਹੋਈ ਕਾਰਵਾਈ ਨੂੰ ਪਿਛਲੇ ਦਿਨੀਂ ਕੀਤੀ ਗਈ ਕਾਰਵਾਈ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

Advertisement

Advertisement
Author Image

Advertisement
Advertisement
×