For the best experience, open
https://m.punjabitribuneonline.com
on your mobile browser.
Advertisement

ਉਪ ਚੇਅਰਮੈਨ ਤੇ ਦੋ ਡਾਇਰੈਕਟਰਾਂ ਨੇ ਅਹੁਦਾ ਸੰਭਾਲਿਆ

07:54 AM Feb 21, 2024 IST
ਉਪ ਚੇਅਰਮੈਨ ਤੇ ਦੋ ਡਾਇਰੈਕਟਰਾਂ ਨੇ ਅਹੁਦਾ ਸੰਭਾਲਿਆ
ਪੰਜਾਬ ਜਲ ਸਰੋਤ ਪ੍ਰਬੰਧਨ ਦੇ ਉਪ ਚੇਅਰਮੈਨ ਕੁਲਜੀਤ ਸਿੰਘ ਸਰਹਾਲਾ ਅਹੁਦਾ ਸੰਭਾਲਦੇ ਹੋਏ। -ਫੋਟੋ: ਸੋਢੀ
Advertisement

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 20 ਫਰਵਰੀ
ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਕਾਰਪੋਰੇਸ਼ਨ ਦੇ ਉਪ ਚੇਅਰਮੈਨ ਕੁਲਜੀਤ ਸਿੰਘ ਸਰਹਾਲਾ ਅਤੇ ਦੋ ਨਵੇਂ ਡਾਇਰੈਕਟਰਾਂ ਕੁਲਜਿੰਦਰ ਸਿੰਘ ਢੀਂਡਸਾ ਅਤੇ ਅਮਰਦੀਪ ਸਿੰਘ ਰਾਜਨ ਨੇ ਅੱਜ ਇੱਥੋਂ ਦੇ ਫੇਜ਼-1 ਸਥਿਤ ਦਫ਼ਤਰ ਵਿੱਚ ਆਪੋ-ਆਪਣੇ ਅਹੁਦਿਆਂ ਦਾ ਚਾਰਜ ਸੰਭਾਲਿਆ। ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਬ੍ਰਮ ਸ਼ੰਕਰ ਜਿੰਪਾ, ‘ਆਪ’ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ, ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਕਾਰਪੋਰੇਸ਼ਨ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ, ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਵਿੰਦਰ ਗੋਲਡੀ, ਜ਼ਿਲ੍ਹਾ ਯੋਜਨਾ ਕਮੇਟੀ ਮੁਹਾਲੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਨੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ।
ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ‘ਆਪ’ ਸਦਕਾ ਪੂਰੇ ਦੇਸ਼ ਦੀ ਰਾਜਨੀਤੀ ਵਿੱਚ ਤਬਦੀਲੀ ਆਈ ਹੈ ਅਤੇ ਅੱਜ ਆਮ ਘਰਾਂ ਦੇ ਧੀ-ਪੁੱਤ ਮੰਤਰੀ, ਵਿਧਾਇਕ, ਚੇਅਰਮੈਨ ਤੇ ਹੋਰ ਉੱਚ ਅਹੁਦਿਆਂ ’ਤੇ ਤਾਇਨਾਤ ਹਨ। ਇਸ ਤਬਦੀਲੀ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਨਾ ਬਣਦਾ ਹੈ। ਨਵ-ਨਿਯੁਕਤ ਉਪ ਚੇਅਰਮੈਨ ਕੁਲਜੀਤ ਸਿੰਘ ਸਰਹਾਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ।
ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਨਵਾਂ ਸ਼ਹਿਰ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਸ਼ਮਿੰਦਰ ਸਿੰਘ ਖਿੰਡਾ, ਰਾਜਵਿੰਦਰ ਕੌਰ ਥਿਆੜਾ, ਰਾਕੇਸ਼ ਪੁਰੀ, ਇੰਦਰਜੀਤ ਸਿੰਘ ਮਾਨ, ਸਤਨਾਮ ਸਿੰਘ ਜਲਵਾਹਾ, ਹਰਜੀ ਮਾਨ ਫਗਵਾੜਾ, ਉਪ ਚੇਅਰਮੈਨ ਸਰਹਾਲਾ ਦੀ ਮਾਤਾ ਗੁਰਮੇਲ ਕੌਰ ਤੇ ਪਤਨੀ ਗੁਰਵਿੰਦਰ ਕੌਰ ਵੀ ਮੌਜੂਦ ਸਨ।

Advertisement

Advertisement
Advertisement
Author Image

Advertisement