For the best experience, open
https://m.punjabitribuneonline.com
on your mobile browser.
Advertisement

ਪੰਜਾਬ ਦੇ ਹਿੱਤਾਂ ਲਈ ਅਕਾਲੀ ਦਲ ਦੀ ਜਿੱਤ ਜ਼ਰੂਰੀ: ਰਾਜਵਿੰਦਰ ਧਰਮਕੋਟ

07:56 AM May 06, 2024 IST
ਪੰਜਾਬ ਦੇ ਹਿੱਤਾਂ ਲਈ ਅਕਾਲੀ ਦਲ ਦੀ ਜਿੱਤ ਜ਼ਰੂਰੀ  ਰਾਜਵਿੰਦਰ ਧਰਮਕੋਟ
ਅਕਾਲੀ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ ਰਾਜਵਿੰਦਰ ਸਿੰਘ ਧਰਮਕੋਟ।
Advertisement

ਹਰਦੀਪ ਸਿੰਘ
ਫ਼ਤਹਿਗੜ੍ਹ ਪੰਜਤੂਰ, 5 ਮਈ
ਫਰੀਦਕੋਟ ਲੋਕ ਸਭਾ ਹਲਕੇ ਤੋ ਸ਼੍ਰੋਮਣੀ
ਅਕਾਲੀ ਦਲ ਦੇ ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ ਨੇ ਕਿਹਾ ਹੈ ਕਿ ਪੰਜਾਬ ਅਤੇ ਪੰਜਾਬੀਅਤ ਦੇ ਹਿਤਾਂ ਦੀ ਰਾਖੀ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦਾ ਹੈਠ, ਜਿਸ ਕਰਕੇ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਨੂੰ ਜੇਤੂ ਬਣਾਉਣਾ ਜ਼ਰੂਰੀ ਹੈ।
ਇੱਥੇ ਸੰਜੋਗ ਪੈਲਸ ਵਿੱਚ ਅਕਾਲੀ ਦਲ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਉਮੀਦਵਾਰ ਰਾਜਵਿੰਦਰ ਸਿੰਘ ਨੇ ਕਿਹਾ ਕਿ ਖੇਤਰੀ ਪਾਰਟੀ ਤੋਂ ਬਿਨਾਂ ਪੰਜਾਬ ਦੇ ਭਲੇ ਦੀ ਆਸ ਨਹੀਂ ਕੀਤੀ ਜਾ ਸਕਦੀ ਹੈ। ਅਕਾਲੀ ਦਲ ਹੀ ਹੈ ਜੋ ਪੰਜਾਬ ਦੇ ਹਿੱਤਾਂ ਦੀ ਰਾਖੀ ਕਰ ਸਕਦਾ ਹੈ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਆਪਸੀ ਗਿਲੇ ਸ਼ਿਕਵੇ ਭੁਲਾ ਕੇ ਅਕਾਲੀ ਦਲ ਦੀ ਮਜ਼ਬੂਤੀ ਤੇ ਚੋਣਾਂ ’ਚ ਫਤਹਿ ਹਾਸਲ ਕਰਨ ਲਈ ਇੱਕਜੁਟ ਹੋਣ ਦਾ ਸੱਦਾ ਦਿੱਤਾ। ਅਕਾਲੀ ਦਲ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਧਰਮਕੋਟ ਹਲਕੇ ਦੀ ਉਨ੍ਹਾਂ ਦੇ ਪਿਤਾ ਜਥੇਦਾਰ ਤੋਤਾ ਸਿੰਘ ਵੱਲੋਂ ਅਤੇ ਉਮੀਦਵਾਰ ਰਾਜਵਿੰਦਰ ਸਿੰਘ ਦੇ ਪਿਤਾ ਸ਼ੀਤਲ ਸਿੰਘ ਵਲੋਂ ਹਲਕੇ ਦੀ ਕੀਤੀ ਸੇਵਾ ਤੋਂ ਲੋਕ ਭਲੀ ਭਾਂਤ ਜਾਣੂ ਹਨ ਤੇ ਅਕਾਲੀ ਦਲ ਦੀ ਸਰਕਾਰ ਵੇਲੇ ਹੋਏ ਵਿਕਾਸ ਅੱਜ ਵੀ ਮੂੰਹੋ ਬੋਲਦੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਹੀ ਲੋਕ ਹਿੱਤਾਂ ਦੀ ਗੱਲ ਕੀਤੀ ਹੈ ਅਤੇ ਅੱਗੇ ਵੀ ਲੋਕਾਂ ਦੇ ਮਸਲੇ ਉਠਾਉਂਦਾ ਰਹੇਗਾ। ਇਸ ਮੌਕੇ ਸ਼੍ਰੋਮਣ ਕਮੇਟੀ ਮੈਂਬਰ ਗੁਰਮੀਤ ਸਿੰਘ ਬੂਹ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਲੰਡੇਕੇ, ਸਰਕਲ ਪ੍ਰਧਾਨ ਬਲਜੀਤ ਸਿੰਘ ਕੰਗ, ਸ਼ਹਿਰੀ ਪ੍ਰਧਾਨ ਦਿਲਬਾਗ ਸਿੰਘ ਢੋਲਣੀਆਂ, ਯੂਥ ਵਿੰਗ ਦੇ ਪ੍ਰਧਾਨ ਦਿਲਪ੍ਰੀਤ ਅਰੋੜਾ,ਐਸ ਇਸ ਵਿੰਗ ਦੇ ਪ੍ਰਧਾਨ ਗੁਰਮੇਜ ਸਿੰਘ ਆਦਿ ਹਾਜ਼ਰ ਸਨ।

Advertisement

Advertisement
Author Image

Advertisement
Advertisement
×