For the best experience, open
https://m.punjabitribuneonline.com
on your mobile browser.
Advertisement

ਆਜ਼ਾਦ ਉਮੀਦਵਾਰਾਂ ਦੀ ਜਿੱਤ ਪੰਜਾਬ ’ਚ ਨਵੀਂ ਪੰਥਕ ਸਿਆਸਤ ਦੀ ਸ਼ੁਰੂਆਤ: ਗਾਂਧੀ

07:31 AM Jun 06, 2024 IST
ਆਜ਼ਾਦ ਉਮੀਦਵਾਰਾਂ ਦੀ ਜਿੱਤ ਪੰਜਾਬ ’ਚ ਨਵੀਂ ਪੰਥਕ ਸਿਆਸਤ ਦੀ ਸ਼ੁਰੂਆਤ  ਗਾਂਧੀ
ਡਾ. ਧਰਮਵੀਰ ਗਾਂਧੀ ਨੂੰ ਵਧਾਈ ਦਿੰਦੇ ਹੋਏ ਸੀਨੀਅਰ ਕਾਂਗਰਸੀ ਆਗੂ। -ਫੋਟੋ: ਨੌਗਾਵਾਂ
Advertisement

ਗੁਰਨਾਮ ਸਿੰਘ ਅਕੀਦਾ
ਪਟਿਆਲਾ, 5 ਜੂਨ
ਪਟਿਆਲਾ ਤੋਂ ਸੰਸਦ ਮੈਂਬਰ ਚੁਣੇ ਗਏ ਕਾਂਗਰਸ ਆਗੂ ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਪੰਜਾਬ ਵਿਚ ਪੰਥਕ ਸਿਆਸਤ ਉਸਲਵੱਟੇ ਲੈ ਰਹੀ ਹੈ, ਜਿਸ ਦੇ ਪ੍ਰਤੀਕਰਮ ਵਜੋਂ ਅੰਮ੍ਰਿਤਪਾਲ ਸਿੰਘ ਦੇ ਸਰਬਜੀਤ ਸਿੰਘ ਖਾਲਸਾ ਦੀ ਜਿੱਤ ਹੋਈ ਹੈ। ਡਾ. ਗਾਂਧੀ ਨੇ ਆਪਣੀ ਜਿੱਤ ਦੇ ਜਸ਼ਨ ਮਨਾਉਣ ਤੋਂ ਰਾਤ ਹੀ ਰੋਕ ਦਿੱਤਾ ਸੀ ਕਿਉਂਕਿ ਜੂਨ ਮਹੀਨਾ ਪੰਜਾਬ ਲਈ ਵੱਡੇ ਸੰਤਾਪ ਦਾ ਮਹੀਨਾ ਹੈ।
ਡਾ. ਗਾਂਧੀ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਹੁਣ ਕੋਈ ਵੀ ਪੰਥਕ ਦਲ ਨਹੀਂ ਮੰਨ ਰਿਹਾ ਜਿਸ ਕਰਕੇ ਪੰਜਾਬੀਆਂ ਨੇ ਉਨ੍ਹਾਂ ਤੋਂ ਕਿਨਾਰਾ ਕਰ ਲਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਦਲ ਨੇ ਪੰਥਕ ਰਵਾਇਤਾਂ ਨੂੰ ਵਿਸਾਰ ਦਿੱਤਾ ਹੈ ਜਿਸ ਕਰਕੇ ਪੰਜਾਬ ਵਿੱਚ ਦੋ ਆਜ਼ਾਦ ਉਮੀਦਵਾਰਾਂ ਦਾ ਜਿੱਤਣਾ ਪੰਥਕ ਸਿਆਸਤ ਦਾ ਆਗਮਨ ਮੰਨਿਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬਾਦਲ ਪਰਿਵਾਰ ਅਤੇ ਉਨ੍ਹਾਂ ਦੇ ਖੇਮੇ ਦਾ ਹੁਣ ਪੰਜਾਬ ਵਿਚੋਂ ਖ਼ਾਤਮਾ ਹੋ ਚੁੱਕਿਆ ਹੈ। ਉਨ੍ਹਾਂ ਆਪਣੀ ਜਿੱਤ ਬਾਰੇ ਕਿਹਾ, ‘‘ਅਸੀਂ ਕੋਈ ਢੋਲ-ਢਮੱਕੇ ਨਹੀਂ ਬਜਾਏ ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਪੰਜਾਬ ਬਹੁਤ ਮਾੜੇ ਦੌਰ ਵਿਚੋਂ ਗੁਜ਼ਰ ਰਿਹਾ ਸੀ।’’ ਉਨ੍ਹਾਂ ਕਿਹਾ ਕਿ ਪਟਿਆਲਾ ਦੇ ਤਿੰਨ ਵੱਡੇ ਕੰਮ ਕਰਵਾਉਣੇ ਉਨ੍ਹਾਂ ਦੀ ਤਰਜੀਹ ਹੈ ਜਿਨ੍ਹਾਂ ਵਿੱਚ ਰਾਜਪੁਰਾ ਤੋਂ ਚੰਡੀਗੜ੍ਹ ਤੱਕ ਰੇਲਵੇ ਲਾਈਨ ਵਿਛਾਉਣੀ, ਪਟਿਆਲਾ ਤੋਂ ਸਰਹਿੰਦ ਤੱਕ ਚਾਰ ਮਾਰਗੀ ਸੜਕ ਬਣਾਉਣੀ ਤੇ ਪੰਜਾਬ, ਹਰਿਆਣਾ ਤੇ ਹਿਮਾਚਲ ਸਰਕਾਰਾਂ ਨਾਲ ਤਾਲਮੇਲ ਬਣਾ ਕੇ ਘੱਗਰ ਦਾ ਹੱਲ ਕਰਨਾ ਤਾਂ ਕਿ ਘੱਗਰ ਕਾਰਨ ਹੁੰਦੀ ਤਬਾਹੀ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਭਾਵੇਂ ਐੱਨਡੀਏ ਲੋਕ ਸਭਾ ਚੋਣਾਂ ਵਿੱਚ ਬਹੁਮਤ ਲੈ ਗਿਆ ਹੈ, ਪਰ ਨੈਤਿਕ ਤੌਰ ’ਤੇ ਨਰਿੰਦਰ ਮੋਦੀ ਦੀ ਹਾਰ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਹਾਰ ਕਾਰਨ ਐੱਨਡੀਏ ਵਿੱਚ ਅੰਦਰੂਨੀ ਕਲੇਸ਼ ਪੈਦਾ ਹੋ ਗਿਆ ਹੈ। ਇਸ ਵੇਲੇ ਉਨ੍ਹਾਂ ਭਗਵੰਤ ਮਾਨ ਵੱਲੋਂ 13:0 ਦੇ ਦਿੱਤੇ ਨਾਅਰੇ ਬਾਰੇ ਤਨਜ਼ ਕਸਦਿਆਂ ਕਿਹਾ ਕਿ ਝੂਠ ਕਿਤੇ ਵੀ ਬੋਲਿਆ ਜਾ ਸਕਦਾ ਹੈ। ਉਨ੍ਹਾਂ ਭਾਜਪਾ ਵਿੱਚ ਜਾਣ ’ਤੇ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਕਰੜੇ ਹੱਥੀਂ ਲਿਆ।

Advertisement

ਗਾਂਧੀ ਨੂੰ ਜਿੱਤ ਦੀ ਵਧਾਈ ਦਿੱਤੀ

ਦੇਵੀਗੜ੍ਹ (ਪੱਤਰ ਪ੍ਰੇਰਕ): ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਦੀ ਸ਼ਾਨਦਾਰ ਜਿੱਤ ਤੇ ਸੀਨੀਅਰ ਕਾਂਗਰਸੀ ਆਗੂ ਜੋਗਿੰਦਰ ਸਿੰਘ ਕਾਕੜਾ, ਹਰਬੀਰ ਸਿੰਘ ਥਿੰਦ ਬਲਾਕ ਪ੍ਰਧਾਨ ਤੇ ਤਿਲਕ ਰਾਜ ਸ਼ਰਮਾ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਵਧਾਈ ਦਿੱਤੀ। ਆਗੂਆਂ ਨੇ ਕਿਹਾ ਕਿ ਡਾ. ਗਾਂਧੀ ਨੇ ਚਾਰ ਵਾਰ ਸੰਸਦ ਮੈਂਬਰ ਰਹਿ ਚੁੱਕੇ ਪ੍ਰਨੀਤ ਕੌਰ ਨੂੰ ਹਰਾ ਕੇ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਕਿਲ੍ਹੇ ਨੂੰ ਦੂਜੀ ਵਾਰ ਸੰਨ੍ਹ ਲਾਈ ਹੈ, ਉਥੇ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਹਰਾ ਕੇ ਜਿੱਤ ਦੇ ਝੰਡੇ ਗੱਡੇ।

Advertisement
Author Image

sukhwinder singh

View all posts

Advertisement
Advertisement
×