ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਣ ਸਮਾਗਮ ’ਚ ਸ਼ਰਾਬ ਵੰਡਣ ਦਾ ਵੀਡੀਓ ਵਾਇਰਲ

10:55 AM May 24, 2024 IST

ਨਿੱਜੀ ਪੱਤਰ ਪ੍ਰੇਰਕ
ਖੰਨਾ, 23 ਮਈ
ਪੁਲੀਸ ਜ਼ਿਲ੍ਹਾ ਖੰਨਾ ਵਿਖੇ ਕਾਂਗਰਸ ਦੀ ਇਕ ਚੋਣ ਸਭਾ ਵਿਚ ਸ਼ਰਾਬ ਵੰਡਣ ਦਾ ਵੀਡੀਓ ਵਾਇਰਲ ਹੋਇਆ, ਜਿਸ ਉਪਰੰਤ ਵਿਰੋਧੀ ਦਲਾਂ ਨੇ ਕਾਂਗਰਸ ਪਾਰਟੀ ਨੂੰ ਘੇਰ ਲਿਆ। ਆਮ ਆਦਮੀ ਪਾਰਟੀ ਨੇ ਇਸ ਦੀ ਨਿੰਦਾ ਕਰਦਿਆਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਨ ਦੀ ਗੱਲ ਕਹੀ। ਦੂਜੇ ਪਾਸੇ ਭਾਜਪਾ ਨੇ ਦੋਸ਼ ਲਾਇਆ ਕਿ ਖੰਨਾ ਦੇ ਨੇੜਲੇ ਪਿੰਡ ਬਾਹੋਮਾਜਰਾ ਵਿਖੇ ਜੋ ਨਕਲੀ ਸ਼ਰਾਬ ਫੈਕਟਰੀ ਲਾਈ ਗਈ ਸੀ ਉਸ ਦੀ ਸ਼ਰਾਬ ਹੁਣ ਕਾਂਗਰਸ ਗਰੀਬਾਂ ਵਿਚ ਵੰਡ ਰਹੀ ਹੈ, ਜਿਸ ’ਤੇ ਤੁਰੰਤ ਕਾਰਵਾਈ ਹੋਣੀ ਚਾਹੀਦੀ ਹੈ। ਦੱਸਣਯੋਗ ਹੈ ਕਿ ਵਾਇਰਲ ਵੀਡੀਓ ਵਿਚ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਡਾ.ਅਮਰ ਸਿੰਘ ਇਕੱਠ ਨੂੰ ਸੰਬੋਧਨ ਕਰਦੇ ਦਿਖਾਈ ਦੇ ਰਹੇ ਹਨ। ਇਸੇ ਦੌਰਾਨ ਚੋਣ ਸਭਾ ਤੋਂ ਬਾਹਰ ਆਉਂਦੇ ਹੋਏ ਇਕ ਵਿਅਕਤੀ ਕੋਲ ਸ਼ਰਾਬ ਦੀਆਂ ਦੋ ਬੋਤਲਾਂ ਦਿਖਾਈ ਦਿੱਤੀਆਂ। ਜਦੋਂ ਇਕ ਵਿਅਕਤੀ ਨੂੰ ਪੁੱਛਿਆ ਗਿਆ ਕਿ ਉਹ ਸ਼ਰਾਬ ਕਿੱਥੋਂ ਲੈ ਕੇ ਆਇਆ ਹੈ ਤਾਂ ਉਸ ਨੇ ਹੱਥ ਵਿਚ ਫੜਿਆ ਕਾਂਗਰਸੀ ਉਮੀਦਵਾਰ ਦਾ ਚੋਣ ਮੈਨੀਫ਼ੈਸਟੋ ਵਾਲਾ ਪਰਚਾ ਦਿਖਾਇਆ। ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਹ ਸ਼ਰਾਬ ਕਾਂਗਰਸ ਸਰਕਾਰ ਵਲੋਂ ਵੰਡੀ ਗਈ ਜਿਸ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।

Advertisement

Advertisement
Advertisement