ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਜੀਲੈਂਸ ਬਿਊਰੋ ਨੇ ਦੋ ਹਜ਼ਾਰ ਦੀ ਰਿਸ਼ਵਤ ਲੈਂਦਾ ਸਿਪਾਹੀ ਕਾਬੂ ਕੀਤਾ

10:55 AM Oct 23, 2024 IST
ਵਿਜੀਲੈਂਸ ਦੀ ਹਿਰਾਸਤ ਵਿੱਚ ਮੁਲਜ਼ਮ ਸਿਪਾਹੀ।

ਖੇਤਰੀ ਪ੍ਰਤੀਨਿਧ
ਬਟਾਲਾ, 22 ਅਕਤੂਬਰ
ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਪੁਲੀਸ ਚੌਕੀ ਦਿਆਲਗੜ੍ਹ, ਥਾਣਾ ਸਦਰ ਬਟਾਲਾ ਵਿੱਚ ਤਾਇਨਾਤ ਇੱਕ ਸਿਪਾਹੀ ਗੁਰਪ੍ਰੀਤ ਸਿੰਘ ਨੂੰ ਦੋ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਰੇਂਜ ਅੰਮ੍ਰਿਤਸਰ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਦਲਜੀਤ ਸਿੰਘ ਵਾਸੀ ਪਿੰਡ ਕੋਟ ਕਰਮ ਚੰਦ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੇ ਖ਼ਿਲਾਫ਼ ਆਬਕਾਰੀ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਸੀ ਅਤੇ ਮੁਲਜ਼ਮ ਨੇ ਉਸ ਕੋਲੋਂ ਨਿੱਜੀ ਤਲਾਸ਼ੀ ਦੌਰਾਨ ਬਰਾਮਦ ਹੋਇਆ ਇੱਕ ਮੋਬਾਈਲ ਫੋਨ ਛੁਡਾਉਣ ਬਦਲੇ 5 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਕੋਲੋਂ ਦੋ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਰੇਂਜ ਅੰਮ੍ਰਿਤਸਰ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮ ਨੂੰ ਕੱਲ੍ਹ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Advertisement

Advertisement