ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੈਸ ਫੈਕਟਰੀ ਬੰਦ ਕਰਵਾਉਣ ਲਈ ਡਟੇ ਪਿੰਡ ਵਾਸੀ

07:07 AM Aug 29, 2024 IST
ਗੈਸ ਫੈਕਟਰੀ ਨੂੰ ਬੰਦ ਕਰਵਾਉਣ ਲਈ ਇਕੱਠੇ ਹੋਏ ਨਵਾਂਪਿੰਡ ਵਾਸੀ।

ਦੇਵਿੰਦਰ ਸਿੰਘ ਜੱਗੀ
ਪਾਇਲ, 28 ਅਗਸਤ
ਵਾਤਾਵਰਨ ਨੂੰ ਦੂਸ਼ਿਤ ਕਰ ਰਹੀ ਘੁੰਗਰਾਲੀ ਗੈਸ ਫੈਕਟਰੀ ਨੂੰ ਬੰਦ ਕਰਵਾਉਣ ਲਈ ਨਵਾਂਪਿੰਡ (ਗੋਬਿੰਦਪੁਰਾ) ਵਾਸੀ ਡਟ ਗਏ ਹਨ। ਉਨ੍ਹਾਂ ਇਸ ਫੈਕਟਰੀ ਨੂੰ ਲੋਕਾਂ ਲਈ ਨੁਕਸਾਨਦੇਹ ਦੱਸਦਿਆਂ ਇਸ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਇਸ ਫੈਕਟਰੀ ਖ਼ਿਲਾਫ਼ ਨਗਰ ਨਿਵਾਸੀਆਂ ਦੀ ਮੀਟਿੰਗ ਹੋਈ। ਸਰਬ ਸਾਂਝਾ ਮੋਰਚਾ ਘੁੰਗਰਾਲੀ ਦੇ ਆਗੂ ਗੁਰਪ੍ਰੀਤ ਸਿੰਘ ਗੁਰੀ ਨੇ ਦੱਸਿਆ ਕਿ ਘੁੰਗਰਾਲੀ ਗੈਸ ਫੈਕਟਰੀ ਨੂੰ ਬੰਦ ਕਰਵਾਉਣ ਲਈ ਪਿਛਲੇ ਕਰੀਬ ਚਾਰ ਮਹੀਨਿਆਂ ਤੋਂ ਗੇਟ ਮੂਹਰੇ ਪੱਕਾ ਧਰਨਾ ਚੱਲ ਰਿਹਾ ਹੈ ਪਰ ਸਰਕਾਰ ਤੇ ਫੈਕਟਰੀ ਮਾਲਕਾਂ ’ਤੇ ਭੋਰਾ ਵੀ ਅਸਰ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਇਸ ਗੈਸ ਫੈਕਟਰੀ ਲਾਗਿਉਂ ਬਦਬੂ ਆਉਂਦੀ ਹੈ, ਜਿੱਥੋਂ ਦੀ ਰਾਹਗੀਰਾਂ ਦਾ ਲੰਘਣਾ ਵੀ ਮੁਸ਼ਕਲ ਹੋਇਆ ਪਿਆ ਹੈ। ਇਸ ਫੈਕਟਰੀ ਨੂੰ ਬੰਦ ਕਰਵਾਉਣ ਲਈ ਆਲੇ ਦੁਆਲੇ ਦੇ ਪਿੰਡਾਂ ਦੇ ਲੋਕਾਂ ਨਾਲ ਸਰਬ ਸਾਂਝਾ ਮੋਰਚਾ ਦੇ ਆਗੂ ਗੁਰਪ੍ਰੀਤ ਸਿੰਘ ਗੁਰੀ ਨੇ ਦੱਸਿਆ ਕਿ ਘੁੰਗਰਾਲੀ ਫੈਕਟਰੀ ਨੂੰ ਬੰਦ ਕਰਵਾਉਣ ਲਈ 5 ਸਤੰਬਰ ਨੂੰ ਦਿੱਲੀ ਹਾਈਵੇਅ ਬੰਦ ਕਰਕੇ ਧਰਨਾ ਲਾਉਣ ਦਾ ਫੈਸਲਾ ਲਿਆ ਗਿਆ ਹੈ।

Advertisement

Advertisement