For the best experience, open
https://m.punjabitribuneonline.com
on your mobile browser.
Advertisement

ਵਾਲੰਟੀਅਰਾਂ ਨੇ ਵਾਤਾਵਰਨ ਬਚਾਉਣ ਦੀ ਸਹੁੰ ਚੁੱਕੀ

06:50 AM Jun 07, 2024 IST
ਵਾਲੰਟੀਅਰਾਂ ਨੇ ਵਾਤਾਵਰਨ ਬਚਾਉਣ ਦੀ ਸਹੁੰ ਚੁੱਕੀ
ਰਣਬੀਰ ਕਾਲਜ ਦੇ ਕੈਂਪਸ ਵਿੱਚ ਪੌਦੇ ਲਗਾਉਂਦੇ ਹੋਏ ਪ੍ਰਿੰਸੀਪਲ ਤੇ ਸਟਾਫ਼। ਫੋਟੋ: ਲਾਲੀ
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 6 ਜੂਨ
ਸਰਕਾਰੀ ਰਣਬੀਰ ਕਾਲਜ ਵਿੱਚ ਪ੍ਰਿੰਸੀਪਲ ਡਾ. ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਈਕੋ ਕਲੱਬ ਵੱਲੋਂ ਕੌਮਾਂਤਰੀ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਸਮਾਗਮ ਵਿੱਚ ਕਾਲਜ ਦੇ ਲਗਭਗ 50 ਵਾਲੰਟੀਅਰਾਂ ਅੇ ਐੱਨ.ਸੀ.ਸੀ. ਕੈਡਿਟਾਂ ਨੇ ਸ਼ਮੂਲੀਅਤ ਕੀਤੀ। ਈਕੋ ਕਲੱਬ ਦੇ ਨੋਡਲ ਅਫ਼ਸਰ ਅਸਿਸਟੈਂਟ ਪ੍ਰੋਫੈਸਰ ਰੁਪਿੰਦਰ ਸ਼ਰਮਾ ਨੇ ਕਿਹਾ ਕਿ ਆਲਮੀ ਤਪਸ਼ ਕਰਕੇ ਤਾਪਮਾਨ ਤਕਰੀਬਨ 50 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਪ੍ਰਿੰਸੀਪਲ (ਡਾ.) ਸੁਖਵਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਆਪਣੀ ਧਰਤੀ ਨੂੰ ਬਚਾਉਣ ਲਈ ਪੌਦੇ ਲਗਾਉਣੇ ਚਾਹੀਦੇ ਹਨ। ਸੰਸਕ੍ਰਿਤ ਵਿਭਾਗ ਦੇ ਮੁਖੀ ਐਸੋਸੀਏਟ ਪ੍ਰੋਫੈਸਰ ਰਣਧੀਰ ਕੌਸ਼ਿਕ ਅਤੇ ਨਰਿੰਦਰ ਕੌਰ ਨੇ ਵੀ ਵਿਚਾਰ ਪੇਸ਼ ਕੀਤੇ। ਇਸ ਦੌਰਾਨ ਕਾਲਜ ਕੈਂਪਸ ਵਿੱਚ ਵੱਖ-ਵੱਖ ਕਿਸਮ ਦੇ ਪੌਦੇ ਲਾਏ ਗਏ। ਪ੍ਰਿੰਸੀਪਲ ਵੱਲੋਂ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਾਤਾਵਰਨ ਨੂੰ ਬਚਾਉਣ ਦੀ ਸਹੁੰ ਚੁਕਵਾਈ ਗਈ। ਇਸ ਮੌਕੇ ਵਿਦਿਆਰਥੀਆਂ ਦੇ ਪੋਸਟਰ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ ਤੇ ਜੇਤੂਆਂ ਨੂੰ ਸਨਮਾਿਨਤ ਕੀਤਾ ਗਿਆ।
ਲਹਿਰਾਗਾਗਾ (ਪੱਤਰ ਪ੍ਰੇਰਕ): ਬਾਬਾ ਨਾਨਕ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਦੇ ਡਾਇਰੈਕਟਰ ਹਰਮਨ ਜੇਜੀ ਵੱਲੋਂ ਸੰਚਾਲਿਤ ਜਸਮੇਰ ਸਿੰਘ ਜੇਜੀ ਕਾਲਜ ਗੁਰਠੇ ਵਿੱਚ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਸਟਾਫ਼ ਨੇ ਕੈਂਪਸ ਵਿੱਚ ਪੌਦੇ ਲਗਾਏ। ਡਾਇਰੈਕਟਰ ਹਰਮਨ ਜੇਜੀ ਨੇ ਕਿਹਾ ਕਿ ਹਰ ਵਿਅਕਤੀ ਨੂੰ ਦੋ-ਦੋ ਪੌਦੇ ਲਾਉਣੇ ਚਾਹੀਦੇ ਹਨ ਅਤੇ ਉਨ੍ਹਾਂ ਦੇ ਵੱਡੇ ਹੋਣ ਤੱਕ ਸੰਭਾਲ ਕਰਨੀ ਚਾਹੀਦੀ ਹੈ।
ਸੰਦੌੜ (ਪੱਤਰ ਪ੍ਰੇਰਕ): ਸੀਨੀਅਰ ਮੈਡੀਕਲ ਅਫਸਰ ਡਾ. ਜੀ ਐੱਸ ਭਿੰਡਰ ਦੀ ਅਗਵਾਈ ਹੇਠ ਸਿਹਤ ਬਲਾਕ ਫਤਹਿਗੜ੍ਹ ਪੰਜਗਰਾਈਆਂ ਵਿੱਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਮੌਕੇੇ ਪੌਦੇ ਲਗਾਉਂਦਿਆਂ ਬਲਾਕ ਐਜੂਕੇਟਰ ਹਰਪ੍ਰੀਤ ਕੌਰ ਅਤੇ ਰਾਜੇਸ਼ ਰਿਖੀ ਨੇ ਕਿਹਾ ਕਿ ਪਲਾਸਟਿਕ ਦੀ ਵਰਤੋਂ ਨੂੰ ਘਟਾਉਣ ਲਈ ਸਾਨੂੰ ਮੁੜ ਪੁਰਾਣੇ ਪੰਜਾਬ ਦੇ ਸਿੱਧੇ ਤੇ ਸਾਦੇ ਜੀਵਨ ਵੱਲ ਮੁੜਨਾ ਪਵੇਗਾ ਤਾਂ ਹੀ ਅਸੀਂ ਵਾਤਾਵਰਣ ਨੂੰ ਬਚਾਉਣ ਵਿੱਚ ਵੱਡਾ ਯੋਗਦਾਨ ਪਾ ਸਕਦੇ ਹਾਂ।

Advertisement

Advertisement
Author Image

joginder kumar

View all posts

Advertisement
Advertisement
×