For the best experience, open
https://m.punjabitribuneonline.com
on your mobile browser.
Advertisement

ਘਰ-ਘਰ ਜਾ ਕੇ ਵੋਟਰ ਸੂਚੀ ਦੀ ਕੀਤੀ ਜਾਵੇਗੀ ਜਾਂਚ: ਸੁਰਭੀ ਮਲਿਕ

06:58 AM Jul 18, 2023 IST
ਘਰ ਘਰ ਜਾ ਕੇ ਵੋਟਰ ਸੂਚੀ ਦੀ ਕੀਤੀ ਜਾਵੇਗੀ ਜਾਂਚ  ਸੁਰਭੀ ਮਲਿਕ
Advertisement

ਟ੍ਰਬਿਿਊਨ ਨਿਊਜ਼ ਸਰਵਿਸ
ਲੁਧਿਆਣਾ, 17 ਜੁਲਾਈ
ਡਿਪਟੀ ਕਮਿਸ਼ਨਰ ਲੁਧਿਆਣਾ-ਕਮ-ਜ਼ਿਲ੍ਹਾ ਚੋਣ ਅਫ਼ਸਰ ਸੁਰਭੀ ਮਲਿਕ ਨੇ ਦੱਸਿਆ ਕਿ ਮਿਤੀ 1.1.2024 ਦੇ ਅਧਾਰ ’ਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਦੌਰਾਨ ਬੂਥ ਲੈਵਲ ਅਫ਼ਸਰਾਂ ਵੱਲੋਂ 21 ਜੁਲਾਈ ਤੋਂ 21 ਅਗਸਤ ਤੱਕ ਘਰ-ਘਰ ਜਾ ਕੇ ਮੌਜੂਦਾ ਵੋਟਰ ਸੂਚੀ ਵਿੱਚ ਦਰਜ ਵੋਟਰਾਂ ਦੀ ਵੈਰੀਫਿਕੇਸ਼ਨ ਕੀਤੀ ਜਾਵੇਗੀ। ਇਹ ਕੰਮ ਬੂਥ ਲੈਵਲ ਅਫ਼ਸਰ ਮੋਬਾਇਲ ਐਪ ਰਾਹੀਂ ਕੀਤਾ ਜਾਣਾ ਹੈ।
ਉਨ੍ਹਾਂ ਦੱਸਿਆ ਕਿ 17 ਤੋਂ 30 ਅਕਤੂਬਰ ਤੱਕ ਆਮ ਜਨਤਾਂ ਪਾਸੋਂ ਨਵੀਂ ਵੋਟ ਬਣਾਉਣ, ਵੋਟ ਕਟਵਾਉਣ ਜਾਂ ਪਹਿਲਾਂ ਬਣੀ ਵੋਟ ਵਿੱਚ ਸੋਧ ਕਰਵਾਉਣ, ਰਿਹਾਇਸ਼ ਬਦਲਣ ਸਬੰਧੀ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣੇ ਹਨ। ਨਵੀਂ ਵੋਟ ਬਣਾਉਣ ਲਈ ਫ਼ਾਰਮ ਨੰਬਰ 6, ਵੋਟ ਕਟਵਾਉਣ ਲਈ ਫ਼ਾਰਮ ਨੰਬਰ 7 ਅਤੇ ਕਿਸੇ ਵੀ ਪ੍ਰਕਾਰ ਦੀ ਦਰੁੱਸਤੀ ਲਈ ਫ਼ਾਰਮ ਨੰਬਰ 8 ਭਰਿਆ ਜਾ ਸਕਦਾ ਹੈ। ਹਰ ਤਰ੍ਹਾਂ ਦੀ ਜਾਣਕਾਰੀ ਲੈਣ ਲਈ ਟੋਲ ਫਰੀ ਨੰ.1950 ’ਤੇ ਕਾਲ ਕਰ ਕੇ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ 21 ਅਕਤੂਬਰ (ਦਨਿ ਸ਼ਨਿਚਰਵਾਰ), 22 ਅਕਤੂਬਰ ਅਤੇ 18 ਅਤੇ 19 ਨਵੰਬਰ ਨੂੰ ਸਪੈਸ਼ਲ ਕੈਂਪ ਦੌਰਾਨ ਬੂਥ ਲੈਵਲ ਅਫ਼ਸਰ ਆਪਣੇ ਪੋਲਿੰਗ ਸਟੇਸ਼ਨਾਂ ’ਤੇ ਬੈਠ ਕੇ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨਗੇ।

Advertisement

Advertisement
Advertisement
Tags :
Author Image

Advertisement