ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵੋਟਰਾਂ ਨੇ ਈਵੀਐੱਮ ਸਾਹਮਣੇ ਹੀ ਤੋੜੀ ਚੁੱਪ

07:51 AM Jun 03, 2024 IST

ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 2 ਜੂਨ
ਪੰਜਾਬ ਦੇ ਵੋਟਰ ਵੋਟਾਂ ਪੈਣ ਵਾਲੇ ਦਿਨ ਤੱਕ ਚੁੱਪ ਰਹੇ। ਵੋਟਰਾਂ ਨੇ ਇੱਕ ਜੂਨ ਨੂੰ ਈਵੀਐੱਮ ਸਾਹਮਣੇ ਆਪਣੀ ਚੁੱਪ ਤੋੜਦਿਆਂ ਆਪਣੇ ਪਸੰਦ ਦੇ ਉਮੀਦਵਾਰ ਨੂੰ ਵੋਟ ਪਈ। ਇਸ ਨਾਲ ਸੰਗਰੂਰ ਲੋਕ ਸਭਾ ਹਲਕਾ ਤੋਂ ਚੋਣ ਲੜ ਰਹੇ 23 ਉਮੀਦਵਾਰਾਂ ਦੀ ਕਿਸਮਤ ਈਵੀਐੱਮ ਵਿੱਚ ਸੀਲ ਹੋ ਗਈ। ਵੋਟਰਾਂ ਨੇ ਆਪਣਾ ਸੰਸਦ ਮੈਂਬਰ ਕਿਸ ਨੂੰ ਚੁਣਿਆ ਹੈ, ਇਸ ਦਾ ਭੇਤ 4 ਜੂਨ ਨੂੰ ਖੁੱਲ੍ਹੇਗਾ। ਹੁਣ ਉਮੀਦਵਾਰ ਅਤੇ ਉਨ੍ਹਾਂ ਦੇ ਸਮਰਥਕ ਆਪਣੇ-ਆਪਣੇ ਵੋਟ ਗਣਿਤ ਅਨੁਸਾਰ ਆਪਣੀ-ਆਪਣੀ ਜਿੱਤ ਦੇ ਦਾਅਵੇ ਕਰ ਰਹੇ ਹਨ। ਇਸ ਦੇ ਨਾਲ ਹੀ ਸਭ ਦੀਆਂ ਨਜ਼ਰਾਂ ਲੋਕ ਸਭਾ ਸੰਗਰੂਰ ਦੀ ਸੀਟ ’ਤੇ ਹਨ, ਇਸ ਦਾ ਨਤੀਜਾ ਵੱਡੇ ਨੇਤਾਵਾਂ ਦੇ ਸਿਆਸੀ ਭਵਿੱਖ ਨੂੰ ਤੈਅ ਕਰੇਗਾ। ਇਸ ਹਲਕੇ ਦੇ ਨਤੀਜੇ ਨੂੰ ਲੈ ਕੇ ਮੁੱਖ ਮੰਤਰੀ, ਤਿੰਨ ਕੈਬਨਿਟ ਮੰਤਰੀਆਂ, ਆਮ ਆਦਮੀ ਪਾਰਟੀ ਦੇ ਛੇ ਵਿਧਾਇਕਾਂ ਸਮੇਤ ਵਿਰੋਧੀ ਧਿਰ ਦੇ ਵੱਡੇ ਆਗੂਆਂ ਦੀ ਭਰੋਸੇਯੋਗਤਾ ਦਾਅ ’ਤੇ ਹੈ।
ਇਸ ਸੀਟ ਦਾ ਨਤੀਜਾ ਇਸ ਸੀਟ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਧੂਰੀ ਤੋਂ ਜਿੱਤ ਕੇ ਪੰਜਾਬ ਦੇ ਮੁੱਖ ਮੰਤਰੀ ਬਣੇ ਭਗਵੰਤ ਸਿੰਘ ਮਾਨ , ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ (ਦਿੜ੍ਹਬਾ), ਅਮਨ ਅਰੋੜਾ (ਸੁਨਾਮ), ਗੁਰਮੀਤ ਸਿੰਘ ਮੀਤ ਹੇਅਰ (ਬਰਨਾਲਾ), ਜੋ ਹਲਕਾ ਸੰਗਰੂਰ ਤੋਂ ‘ਆਪ’ ਦੇ ਉਮੀਦਵਾਰ ਵੀ ਹਨ, ਸਮੇਤ ਪਾਰਟੀ ਦੇ ਹੋਰ ਛੇ ਵਿਧਾਇਕਾਂ ਨਰਿੰਦਰ ਕੌਰ ਭਰਾਜ (ਸੰਗਰੂਰ), ਵਰਿੰਦਰ ਗੋਇਲ (ਲਹਿਰਾਗਾਗਾ) ਡਾ. ਮੁਹੰਮਦ ਜਮੀਲ ਉਰ ਰਹਿਮਾਨ (ਮਾਲੇਰਕੋਟਲਾ, ਕੁਲਵੰਤ ਸਿੰਘ ਪੰਡੋਰੀ (ਮਹਿਲ ਕਲਾਂ) ਲਾਭ ਸਿੰਘ ਉੱਗੋਕੇ (ਭਦੌੜ) ਅਤੇ ਕਾਂਗਰਸ ਦੇ ਉਮੀਦਵਾਰ ਤੇ ਹਲਕਾ ਭੁਲੱਥ ਦੇ ਮੌਜੂਦਾ ਵਿਧਾਇਕ ਸੁਖਪਾਲ ਸਿੰਘ ਖਹਿਰਾ, ਅਕਾਲੀ ਦਲ (ਅ) ਦੇ ਪ੍ਰਧਾਨ , ਮੌਜੂਦਾ ਸੰਸਦ ਮੈਂਬਰ ਤੇ ਪਾਰਟੀ ਉਮੀਦਵਾਰ ਸਿਮਰਨਜੀਤ ਸਿੰਘ ਮਾਨ, ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ, ਸਾਬਕਾ ਵਿਧਾਇਕ ਤੇ ਪਾਰਟੀ ਉਮੀਦਵਾਰ ਇਕਬਾਲ ਸਿੰਘ ਝੂੰਦਾਂ, ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਅਤੇ ਹਲਕੇ ਤੋਂ ਅਰਵਿੰਦ ਖੰਨਾ ਅਤੇ ਬਸਪਾ ਪੰਜਾਬ ਦੇ ਜਨਰਲ ਸਕੱਤਰ ਅਤੇ ਹਲਕੇ ਤੋਂ ਉਮੀਦਵਾਰ ਡਾ. ਮੱਖਣ ਸਿੰਘ ਵਰਗੇ ਵੱਡੇ ਨੇਤਾਵਾਂ ਦਾ ਭਵਿੱਖ ਤੈਅ ਕਰੇਗਾ। ਲੋਕ ਹਲਕਾ ਸੰਗਰੂਰ ਨਾਲ ਸਬੰਧਿਤ ਸਾਰੇ 9 ਵਿਧਾਨ ਸਭਾ ਹਲਕਿਆਂ ਤੋਂ ਆਮ ਆਦਮੀ ਪਾਰਟੀ ਦੇ 9 ਹੀ ਵਿਧਾਇਕਾਂ ਤੇ ਉਨ੍ਹਾਂ ’ਚੋਂ ਬਣੇ ਤਿੰਨ ਕੈਬਨਿਟ ਮੰਤਰੀਆਂ ਦਾ ਵੱਕਾਰ ਦਾਅ ’ਤੇ ਹੈ। ਸੂਬੇ ’ਚ ‘ਆਪ’ ਦੀ ਸਰਕਾਰ ਬਣਨ ’ਤੇ ਪੂਰੇ ਸੂਬੇ ’ਚ ਸਿਆਸੀ ਨਜ਼ਰੀਏ ਤੋਂ ਵਜ਼ਾਰਤ ’ਚ ਹਿੱਸੇਦਾਰੀ ’ਚ ਸੰਗਰੂਰ ਹਲਕਾ ਸਭ ਤੋਂ ਭਾਰੂ ਹੈ।

Advertisement

Advertisement