For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸੇ ਦੇ ਮਾਮਲੇ ਵਿੱਚ ਲੋੜੀਂਦਾ ਮੁਲਜ਼ਮ ਗ੍ਰਿਫ਼ਤਾਰ

07:50 AM Mar 21, 2024 IST
ਸੜਕ ਹਾਦਸੇ ਦੇ ਮਾਮਲੇ ਵਿੱਚ ਲੋੜੀਂਦਾ ਮੁਲਜ਼ਮ ਗ੍ਰਿਫ਼ਤਾਰ
Advertisement

ਪੱਤਰ ਪ੍ਰੇਰਕ
ਕਾਲਾਂਵਾਲੀ, 20 ਮਾਰਚ
ਥਾਣਾ ਕਾਲਾਂਵਾਲੀ ਪੁਲੀਸ ਨੇ ਸੜਕ ਹਾਦਸੇ ਦੇ ਕੇਸ ਵਿੱਚ ਲੋੜੀਂਦੇ ਮੁਲਜ਼ਮ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ ਹਾਦਸੇ ਦਾ ਕਾਰਨ ਬਣੀ ਪਿਕਅੱਪ ਗੱਡੀ ਵੀ ਬਰਾਮਦ ਕਰ ਲਈ ਗਈ ਹੈ। ਇਸ ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਚਾਂਦ ਸਿੰਘ ਨੇ ਦੱਸਿਆ ਕਿ ਬਲਕਰਨ ਸਿੰਘ ਵਾਸੀ ਵਾਰਡ 4 ਮੰਡੀ ਕਾਲਾਂਵਾਲੀ ਦੇ ਬਿਆਨਾਂ ’ਤੇ 13 ਮਾਰਚ 2024 ਨੂੰ ਉਸ ਦੀ ਗਲੀ ’ਚ ਪਿੱਕਅੱਪ ਡਰਾਈਵਰ ਨੇ ਉਸਨੂੰ ਸਿੱਧੀ ਟੱਕਰ ਮਾਰਨ ਦੇ ਦੋਸ਼ ’ਚ ਕੇਸ ਦਰਜ ਕੀਤਾ ਗਿਆ ਸੀ। ਜਿਸ ’ਤੇ ਜਾਂਚ ਦੌਰਾਨ ਪੁਲੀਸ ਨੇ ਮੁਲਜ਼ਮ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮ ਦੀ ਪਛਾਣ ਜਗਤਾਰ ਸਿੰਘ ਵਾਸੀ ਬੁੱਢਾਭਾਣਾ ਵਜੋਂ ਹੋਈ ਹੈ। ਪੁਲੀਸ ਮੁਲਜ਼ਮ ਦੀ ਕਾਫੀ ਸਮੇਂ ਤੋਂ ਭਾਲ ਕਰ ਰਹੀ ਸੀ।

Advertisement

Advertisement
Author Image

sukhwinder singh

View all posts

Advertisement
Advertisement
×