ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਇੰਡੀਆ’ ਗੱਠਜੋੜ ਤੇ ਭਾਜਪਾ ਉਮੀਦਵਾਰ ਵਿਚਾਲੇ ਸ਼ਬਦੀ ਜੰਗ ਤੇਜ਼

08:57 AM May 29, 2024 IST
ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਮਨੀਸ਼ ਤਿਵਾੜੀ। -ਫੋਟੋ: ਰਵੀ ਕੁਮਾਰ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਮਈ
ਲੋਕ ਸਭਾ ਚੋਣਾਂ ਨਜ਼ਦੀਕ ਆਉਣ ਦੇ ਨਾਲ-ਨਾਲ ਚੰਡੀਗੜ੍ਹ ਵਿੱਚ ‘ਇੰਡੀਆ’ ਗੱਠਜੋੜ ਅਤੇ ਭਾਜਪਾ ਉਮੀਦਵਾਰ ਵਿਚਾਲੇ ਤਲਖੀ ਵਧਦੀ ਜਾ ਰਹੀ ਹੈ। ਅੱਜ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਭਾਜਪਾ ਦਾ ਸਾਲ 2019 ਦਾ ਚੋਣ ਮੈਨੀਫੈਸਟੋ ਸਭ ਦੇ ਸਾਹਮਣੇ ਰੱਖਦੇ ਹੋਏ ਸੰਜੈ ਟੰਡਨ ਨੂੰ ਘੇਰਿਆ। ਉਨ੍ਹਾਂ ਨੇ ਭਾਜਪਾ ਦੀ ਪਿਛਲੇ 10 ਸਾਲਾਂ ਦੀ ਕਾਰਗੁਜ਼ਾਰੀ ਵਿਰੁੱਧ ‘56 ਸੂਤਰੀ ਚਾਰਜਸ਼ੀਟ’ ਪੇਸ਼ ਕਰਦਿਆਂ ਕਿਹਾ ਕਿ ਭਾਜਪਾ ਨੇ ਪਿਛਲੀਆਂ ਚੋਣਾਂ ਵਿੱਚ ਲੋਕਾਂ ਨਾਲ 56 ਵਾਅਦੇ ਕੀਤੇ ਸਨ, ਜਿਸ ਵਿੱਚੋਂ ਕੋਈ ਵੀ ਪੂਰਾ ਨਹੀਂ ਕੀਤਾ। ਇਸ ਦੇ ਨਾਲ ਹੀ ਮਨੀਸ਼ ਤਿਵਾੜੀ ਨੇ ਇਕ ਵਾਰ ਫੇਰ ਤੋਂ ਸੰਜੈ ਟੰਡਨ ਨੂੰ 30 ਮਈ ਨੂੰ ਸਵੇਰੇ 11 ਵਜੇ ਪ੍ਰੈੱਸ ਕਲੱਬ ਵਿੱਚ ਬਹਿਸ ਲਈ ਖੁੱਲ੍ਹੀ ਚੁਣੌਤੀ ਦਿੱਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਨੇ ‘ਲਿਖਤ ਵਿੱਚ ਝੂਠ ਬੋਲਣ’ ਵਿੱਚ ਪੀਐੱਚਡੀ ਕੀਤੀ ਹੈ। ਸ੍ਰੀ ਤਿਵਾੜੀ ਨੇ ਕਿਹਾ ਕਿ ਭਾਜਪਾ ਨੇ ਪੱਤਰਕਾਰਾਂ ਨੂੰ ਸਿਹਤ ਬੀਮਾ ਤੇ ਪੈਨਸ਼ਨ ਦੇਣ ਦਾ ਵਾਅਦਾ ਕੀਤਾ ਸੀ ਪਰ ਕਿਸੇ ਪੱਤਰਕਾਰ ਨੂੰ ਬੀਮਾ ਜਾਂ ਪੈਨਸ਼ਨ ਨਹੀਂ ਮਿਲੀ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਪੱਤਰਕਾਰਾਂ ਨਾਲ ਝੂਠ ਬੋਲ ਸਕਦੀ ਹੈ ਤਾਂ ਚੰਡੀਗੜ੍ਹ ਦੇ ਲੋਕਾਂ ਨਾਲ ਵੀ ਆਸਾਨੀ ਨਾਲ ਝੂਠ ਬੋਲ ਸਕਦੀ ਹੈ। ਸ੍ਰੀ ਤਿਵਾੜੀ ਨੇ ਕਿਹਾ ਕਿ ਸੰਸਦ ਮੈਂਬਰ ਵੱਲੋਂ ‘ਸਿਟੀਜ਼ਨ ਚਾਰਟਰ’ ਤਿਆਰ ਕਰਨਾ, ‘ਜਨਤਾ ਦਰਬਾਰ’ ਦਾ ਲਗਾਉਣਾ, ਚੰਡੀਗੜ੍ਹ ਹਾਊਸਿੰਗ ਬੋਰਡ ਦੇ ਫਲੈਟਾਂ ਵਿੱਚ ਲੋੜੀਂਦੀਆਂ ਤਬਦੀਲੀਆਂ ਕਰਨਾ, ਪਿੰਡਾਂ ਵਿੱਚ ਲਾਲ ਡੋਰੇ ਦੀ ਹੱਦ ਵਧਾਉਣਾ ਅਤੇ ਟਰੈਫਿਕ ਜਾਮ ਦੀ ਸਮੱਸਿਆ ਦਾ ਹੱਲ ਕਰਨਾ ਸਣੇ ਕਈ ਵਾਅਦੇ ਕੀਤੇ ਸਨ। ਇਨ੍ਹਾਂ ਵਿੱਚੋਂ ਕੋਈ ਵੀ ਪੂਰਾ ਨਹੀਂ ਕੀਤਾ ਗਿਆ ਹੈ।‘ਇੰਡਆ’ ਗੱਠਜੋੜ ਦੇ ਉਮੀਦਵਾਰ ਨੇ ਕਿਹਾ ਕਿ ‘ਭਾਜਪਾ ਦੀ ਇੱਕੋ ਇੱਕ ਪ੍ਰਾਪਤੀ ਅਨਿਲ ਮਸੀਹ ਰਾਹੀਂ ਲੋਕਤੰਤਰ ਦਾ ਕਤਲ ਕਰਨਾ ਹੈ। ਭਾਜਪਾ ਨੇ ਮੇਅਰ ਚੋਣਾਂ ਵਿੱਚ ਧਾਂਦਲੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਇੰਡੀਆ’ ਗੱਠਜੋੜ ਅੱਜ ਦੇਸ਼ ਵਿੱਚ ਲੋਕਤੰਤਰ ਬਚਾਉਣ ਲਈ ਲੜਾਈ ਲੜ ਰਿਹਾ ਹੈ, ਜਿਸ ਵਿੱਚ ਲੋਕ ਵੀ ਉਨ੍ਹਾਂ ਦਾ ਸਾਥ ਦੇਣਗੇ। ਉਨ੍ਹਾਂ ਨੇ ਲੋਕਾਂ ਨੂੰ ਪਹਿਲੀ ਜੂਨ ਨੂੰ ‘ਇੰਡੀਆ’ ਗੱਠਜੋੜ ਨੂੰ ਵੋਟ ਪਾਊਣ ਦੀ ਅਪੀਲ ਕੀਤੀ। ਇਸ ਮੌਕੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸਲੱਕੀ, ਬੁਲਾਰੇ ਰਾਜੀਵ ਸ਼ਰਮਾ, ਮੇਅਰ ਕੁਲਦੀਪ ਕੁਮਾਰ, ਚੰਡੀਗੜ੍ਹ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਵਿਕਰਮ ਯਾਦਵ ਅਤੇ ‘ਆਪ’ ਆਗੂ ਪ੍ਰੇਮ ਗਰਗ ਵੀ ਮੌਜੂਦ ਸਨ।

Advertisement

Advertisement
Advertisement