ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੌਕੀਦਾਰ ਦੀ ਕੁੱਟਮਾਰ ਕਰ ਕੇ ਸੜਕ ’ਤੇ ਸੁੱਟਿਆ, ਹਸਪਤਾਲ ’ਚ ਮੌਤ

08:28 AM Sep 05, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 4 ਸਤੰਬਰ
ਬਸੰਤ ਐਵੇਨਿਊ ਫੇਜ਼ 4 ਸਥਿਤ ਇੱਕ ਪਲੇਅ ਵੇਅ ਸਕੂਲ ਦੇ ਬਾਹਰ ਚੌਕੀਦਾਰੀ ਕਰਨ ਵਾਲੇ ਇੱਕ ਬਜ਼ੁਰਗ ਦੀ ਨੌਜਵਾਨਾਂ ਨੇ ਕੁੱਟਮਾਰ ਕਰ ਕੇ ਸੜਕ ’ਤੇ ਧੱਕਾ ਦੇ ਦਿੱਤਾ ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਹਿਦੇਵ ਸਾਬ ਵਜੋਂ ਹੋਈ ਹੈ। ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਦੀ ਪੁਲੀਸ ਮੌਕੇ ’ਤੇ ਪੁੱਜੀ।
ਜ਼ਿਲ੍ਹਾ ਮਾਨਸਾ ਦੇ ਬੁਢਲਾਡਾ ਸ਼ਹਿਰ ਦੇ ਰਹਿਣ ਵਾਲੇ ਪ੍ਰਦੁਲ ਕੁਮਾਰ ਸਾਹੀ ਦੀ ਸ਼ਿਕਾਇਤ ’ਤੇ ਥਾਣਾ ਸਦਰ ਦੀ ਪੁਲੀਸ ਨੇ ਇਸ ਮਾਮਲੇ ਵਿੱਚ ਪਿੰਡ ਧਾਂਦਰਾ ਦੀ ਬਿਜਲੀ ਕਲੋਨੀ ਵਾਸੀ ਰਾਜੀਵ ਅਤੇ ਪ੍ਰਿੰਸ ਕਲੋਨੀ ਵਾਸੀ ਰਾਜਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਉਨ੍ਹਾਂ ਤੋਂ ਪੁੱਛਗਿੱਛ ਕਰਨ ਵਿੱਚ ਲੱਗੀ ਹੋਈ ਹੈ। ਜਾਣਕਾਰੀ ਮੁਤਾਬਕ ਸਹਿਦੇਵ ਸਾਬ ਮੂਲ ਰੂਪ ਵਿੱਚ ਉੜੀਸਾ ਦੇ ਕੇਦਾਰ ਜ਼ਿਲ੍ਹੇ ਵਿੱਚ ਸਥਿਤ ਪਿੰਡ ਪਾਲਾ ਪਟਨਾ ਦਾ ਵਸਨੀਕ ਸੀ। ਉਹ ਪਿਛਲੇ ਕਾਫ਼ੀ ਸਮੇਂ ਤੋਂ ਇੱਥੇ ਰਹਿ ਰਿਹਾ ਸੀ ਅਤੇ ਪਲੇ ਵੇਅ ਸਕੂਲ ਵਿੱਚ ਚੌਕੀਦਾਰ ਵਜੋਂ ਕੰਮ ਕਰਦਾ ਸੀ। ਮੁਲਜ਼ਮ ਦੇ ਰਿਸ਼ਤੇਦਾਰ ਦੀ ਉਸ ਨਾਲ ਬਹਿਸ ਹੋ ਗਈ ਸੀ ਤਾਂ ਲੋਕਾਂ ਨੇ ਦਖ਼ਲ ਦੇ ਕੇ ਬਚਾਅ ਕਰ ਦਿੱਤਾ। ਕੁਝ ਦੇਰ ਬਾਅਦ ਮੁਲਜ਼ਮ ਆ ਗਏ ਅਤੇ ਸਹਿਦੇਵ ਸਾਬ ਦੀ ਕੁੱਟਮਾਰ ਕਰਨ ਲੱਗੇ। ਉਨ੍ਹਾਂ ਉਸ ਦੀ ਕੁੱਟਮਾਰ ਕਰ ਕੇ ਉਸ ਨੂੰ ਸੜਕ ’ਤੇ ਸੁੱਟ ਦਿੱਤਾ ਗਿਆ ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਉੱਥੇ ਲੋਕਾਂ ਨੂੰ ਇਕੱਠਾ ਹੁੰਦਾ ਦੇਖ ਕੇ ਮੁਲਜ਼ਮ ਉੱਥੋਂ ਫ਼ਰਾਰ ਹੋ ਗਏ। ਲੋਕਾਂ ਨੇ ਹੀ ਜ਼ਖਮੀ ਸਹਿਦੇਵ ਸਾਬ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਥਾਣਾ ਸਦਰ ਦੇ ਐੱਸਐੱਚਓ ਹਰਸ਼ਵੀਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਪੁਲੀਸ ਨੇ ਇਲਾਕੇ ਵਿੱਚੋਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਲਿਆ ਗਿਆ ਹੈ।

Advertisement

Advertisement