ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੁੱਢਾ ਦਰਿਆ ’ਚ ਪਾਣੀ ਦਾ ਪੱਧਰ ਘਟਿਆ, ਲੋਕਾਂ ਨੂੰ ਸੁੱਖ ਦਾ ਸਾਹ ਆਇਆ

08:37 AM Jul 15, 2023 IST
ਲੁਧਿਆਣਾ ਦੇ ਸ਼ਿਵਪੁਰੀ ਖੇਤਰ ਵਿੱਚ ਸਡ਼ਕ ’ਤੇ ਖਡ਼੍ਹੇ ਦੂਸ਼ਿਤ ਪਾਣੀ ਵਿੱਚੋਂ ਲੰਘਦੇ ਹੋਏ ਵਾਹਨ ਚਾਲਕ । -ਫੋਟੋ: ਹਿਮਾਸ਼ੂ ਮਹਾਜਨ

ਗਗਨਦੀਪ ਅਰੋੜਾ
ਲੁਧਿਆਣਾ, 14 ਜੁਲਾਈ
ਸਨਅਤੀ ਸ਼ਹਿਰ ਵਿੱਚੋਂ ਨਿਕਲਣ ਵਾਲੇ ਬੁੱਢਾ ਨਾਲੇ ਦਾ 6 ਦਨਿਾਂ ਮਗਰੋਂ ਪਾਣੀ ਦਾ ਪੱਧਰ ਘੱਟ ਗਿਆ ਹੈ। ਇਸ ਮਗਰੋੀ ਲੋਕਾਂ ਨੇ ਅੱਜ ਸੁੱਖ ਦਾ ਸਾਹ ਲਿਆ। ਇਸ ਦੇ ਬਾਵਜੂਦ ਸ਼ਹਿਰ ਦੇ ਕਈ ਇਲਾਕੇ ਅਜਿਹੇ ਹਨ ਜਿਥੇ ਹਾਲੇ ਵੀ ਬੁੱਢੇ ਨਾਲੇ ਦਾ ਗੰਦਾ ਪਾਣੀ ਅੰਦਰ ਵੜ੍ਹਿਆ ਹੋਇਆ ਹੈ। ਲੋਕ ਬਦਬੂ ਵਾਲੇ ਪਾਣੀ ਤੋਂ ਪ੍ਰੇਸ਼ਾਨ ਹੋ ਰਹੇ ਹਨ। ਇਨ੍ਹਾਂ ਇਲਾਕਿਆਂ ਵਿੱਚ ਐੱਨਜੀਓ ਦੀ ਮਦਦ ਨਾਲ ਹੀ ਲੋਕਾਂ ਨੂੰ ਰਾਸ਼ਨ ਪਾਣੀ ਤੇ ਹੋਰ ਸਾਮਾਨ ਪਹੁੰਚਾਇਆ ਜਾ ਰਿਹਾ ਹੈ। ਸ਼ੁੱਕਰਵਾਰ ਦੀ ਸਵੇਰੇ ਕਰੀਬ ਇੱਕ ਫੁੱਟ ਤੋਂ ਜ਼ਿਆਦਾ ਪਾਣੀ ਦਾ ਪੱਧਰ ਘੱਟ ਹੋ ਗਿਆ। ਇਸ ਨਾਲ ਲੋਕਾਂ ’ਚ ਆਸ ਜਾਗੀ ਕਿ ਪਾਣੀ ਹੁਣ ਵਾਪਸ ਪਹਿਲਾਂ ਵਾਲੀ ਸਥਿਤੀ ਵਿੱਚ ਆ ਜਾਵੇਗਾ। ਲੋਕ ਲਗਾਤਾਰ ਰੱਬ ਅੱਗੇ ਅਰਦਾਸਾਂ ਕਰ ਰਹੇ ਹਨ ਕਿ ਮੀਂਹ ਨਾ ਪਵੇ ਤੇ ਪਿੱਛੋਂ ਪਾਣੀ ਨਾ ਆਵੇ ਤਾਂ ਕਿ ਉਨ੍ਹਾਂ ਦੇ ਘਰਾਂ ’ਚ ਜੋ ਸਾਮਾਨ ਬਚਿਆ ਹੈ, ਉਹ ਕਿਸੇ ਤਰ੍ਹਾਂ ਇਕੱਠਾ ਕੀਤਾ ਜਾ ਸਕੇ। ਉਧਰ, ਜਨਿ੍ਹਾਂ ਖੇਤਰਾਂ ਵਿੱਚ ਗੰਦਾ ਪਾਣੀ ਭਰਿਆ ਪਿਆ ਹੈ, ਉੱਥੇ ਇਲਾਕੇ ਦੇ ਲੋਕਾਂ ਨੂੰ ਕਾਫ਼ੀ ਮਿਹਨਤ ਕਰਨੀ ਪੈ ਰਹੀ ਹੈ। ਨਗਰ ਨਿਗਮ ਨੇ ਵੀ ਸਫ਼ਾਈ ਦੀ ਤਿਆਰੀ ਸ਼ੁਰੂ ਕਰਵਾ ਦਿੱਤੀ ਹੈ ਤਾਂ ਕਿ ਪਾਣੀ ਜਾਣ ਤੋਂ ਬਾਅਦ ਗੰਦਗੀ ਕਾਰਨ ਕੋਈ ਬੀਮਾਰੀ ਨਾ ਫੈਲੇ। ਨਗਰ ਨਿਗਮ ਦੀਆਂ ਟੀਮਾਂ ਉਨ੍ਹਾਂ ਇਲਾਕਿਆਂ ਦਾ ਦੌਰਾ ਕਰਨ ਲੱਗੀਆਂ ਹਨ ਜਿੱਥੇ ਬੁੱਢਾ ਦਰਿਆ ਜਾਂ ਫਿਰ ਗੰਦੇ ਨਾਲੇ ਦਾ ਪਾਣੀ ਦਾਖਲ ਹੋ ਗਿਆ ਸੀ ਤਾਂ ਕਿ ਉਥੇ ਸਫ਼ਾਈ ਮੁਹਿੰਮ ਸ਼ੁਰੂ ਕਰਵਾਈ ਜਾ ਸਕੇ। ਪਹਾੜਾਂ ਤੋਂ ਆਏ ਪਾਣੀ ਤੇ ਮੀਂਹ ਕਾਰਨ ਮਹਾਂਨਗਰ ਦਾ ਸਤਲੁਜ ਦਰਿਆ ਖਤਰੇ ਦੇ ਨਿਸ਼ਾਨ ਤੋਂ ਉਪਰ ਚਲੇ ਗਿਆ ਤੇ ਬੁੱਢਾ ਨਾਲੇ ’ਚ ਵੀ ਪਾਣੀ ਪੂਰੀ ਤਰ੍ਹਾਂ ਓਵਰਫਲੋਅ ਹੋ ਗਿਆ ਸੀ। ਉਧਰ, ਸ਼ਹਿਰ ਦੇ ਵਿੱਚੋਂ ਵਿੱਚ ਨਿਕਲਣ ਵਾਲਾ ਗੰਦਾ ਨਾਲਾ ਵੀ ਬੈਕ ਮਾਰ ਗਿਆ ਤੇ ਸਾਰਾ ਗੰਦਾ ਪਾਣੀ ਲੋਕਾਂ ਦੇ ਰਿਹਾਇਸ਼ੀ ਇਲਾਕਿਆਂ ’ਚ ਦਾਖਲ ਹੋ ਗਿਆ। ਇਸ ਤੋਂ ਇਲਾਵਾ ਤਾਜਪੁਰ ਰੋਡ ’ਤੇ ਕਈ ਥਾਂ ਬੁੱਢਾ ਦਰਿਆ ਦਾ ਪਾਣੀ ਓਵਰਫਲੋਅ ਹੋ ਗਿਆ ਤੇ ਝੁੱਗੀਆਂ ਦੇ ਨਾਲ ਨਾਲ ਸੜਕਾਂ ਪਾਣੀ ’ਚ ਡੁੱਬ ਗਈਆਂ ਤੇ ਪੁਲੀਸ ਚੌਕੀ ਤਾਜਪੁਰ ਵੀ ਪਾਣੀ ’ਚ ਡੁੱਬ ਗਈ। ਇਸ ਤੋਂ ਇਲਾਵਾ ਡੇਅਰੀ ਕੰਪਲੈਕਸ ਦੇ ਨਾਲ ਨਾਲ ਰਿਹਾਇਸ਼ੀ ਇਲਾਕਿਆਂ ’ਚ ਪਾਣੀ ਦਾਖ਼ਲ ਹੋ ਗਿਆ। ਪਿੰਡ ਭੂਖੜੀ ’ਚ ਪੁੱਲ ਟੁੱਟ ਗਿਆ ਸੀ ਤੇ ਕਈ ਪੁੱਲਾਂ ਨੂੰ ਖਤਰਾ ਪੈਦਾ ਹੋ ਗਿਆ ਸੀ, ਪਰ ਵੀਰਵਾਰ ਦੀ ਸ਼ਾਮ ਨੂੰ ਪਾਣੀ ਦਾ ਪੱਧਰ ਹੇਠਾਂ ਆਉਣ ਲੱਗਿਆ।

Advertisement

ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਤਾਜਪੁਰ ਰੋਡ ’ਤੇ ਸਥਿਤ ਬਸਤੀ ਵਿੱਚ ਭਰਿਆ ਬੁੱਢੇ ਨਾਲੇ ਦਾ ਪਾਣੀ। -ਫੋਟੋ: ਹਿਮਾ਼ਸ਼ੂ ਮਹਾਜਨ

ਡੀਸੀ ਨੇ ਸੁੱਕੇ ਰਾਸ਼ਨ ਦੀਆਂ 500 ਕਿੱਟਾਂ, ਸੈਨੇਟਰੀ ਪੈਡ ਤੇ ਤਰਪਾਲਾਂ ਵੀ ਵੰਡੀਆਂ

ਲੁਧਿਆਣਾ (ਟ੍ਰਬਿਿਊਨ ਨਿਊਜ਼ ਸਰਵਿਸ): ਜ਼ਮੀਨੀ ਪੱਧਰ ’ਤੇ ਚੱਲ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਸਬ-ਡਿਵੀਜ਼ਨ ਲੁਧਿਆਣਾ ਪੱਛਮੀ ਵਿੱਚ ਪੈਂਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਲੋਕਾਂ ਨੂੰ ਸੁੱਕੇ ਰਾਸ਼ਨ ਦੀਆਂ ਕਿੱਟਾਂ, ਸੈਨੇਟਰੀ ਪੈਡ ਅਤੇ ਤਰਪਾਲਾਂ ਵੰਡੀਆਂ। ਡੀਸੀ ਮਲਿਕ ਨੇ ਖਹਿਰਾ ਬੇਟ, ਨਿਊ ਖਹਿਰਾ ਬੇਟ, ਆਲੋਵਾਲ, ਭੋਲੇਵਾਲ ਅਤੇ ਆਸ-ਪਾਸ ਦੇ ਖੇਤਰਾਂ ਦਾ ਦੌਰਾ ਕਰਕੇ ਜ਼ਮੀਨੀ ਪੱਧਰ ’ਤੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਹਰ ਸੰਭਵ ਯਤਨ ਕਰ ਰਿਹਾ ਹੈ। ਉਨ੍ਹਾਂ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਵਿੱਚ ਭਾਰੀ ਬਰਸਾਤ ਕਾਰਨ ਫਸਲਾਂ, ਘਰਾਂ, ਪਸ਼ੂਆਂ ਅਤੇ ਹੋਰਾਂ ਦੇ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਸਰਵੇਖਣ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਚਿੰਤਾ ਨਾ ਕਰਨ ਕਿਉਂਕਿ ਪ੍ਰਸ਼ਾਸਨ ਪਹਿਲਾਂ ਹੀ ਸੁਖਾਵਾਂ ਮਾਹੌਲ ਸਿਰਜਣ ਲਈ ਠੋਸ ਯਤਨ ਕਰ ਰਿਹਾ ਹੈ।ਡੀਸੀ ਵਲੋਂ ਵੰਡੀਆਂ ਗਈਆਂ 500 ਸੁੱਕੇ ਰਾਸ਼ਨ ਦੀਆਂ ਕਿੱਟਾਂ ਵਿੱਚ ਕਣਕ ਦਾ ਆਟਾ, ਖੰਡ, ਚਾਹਪੱਤੀ, ਚੌਲ, ਦਾਲਾਂ, ਸਾਬਣ, ਪੇਸਟ, ਟੂਥਬਰੁੱਸ਼ ਆਦਿ ਸ਼ਾਮਲ ਸਨ ਅਤੇ ਔਰਤਾਂ ਨੂੰ 200 ਸੈਨੇਟਰੀ ਪੈਡ ਅਤੇ ਤਰਪਾਲਾਂ ਵੀ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਐੱਸਡੀਐੱਮ ਵੈਸਟ ਡਾ. ਹਰਜਿੰਦਰ ਸਿੰਘ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਵੀ ਹਾਜ਼ਰ ਸਨ।

ਕੁੱਲ ਹਿੰਦ ਕਿਸਾਨ ਸਭਾ ਦੇ ਵਫ਼ਦ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਕੁੱਲ ਹਿੰਦ ਕਿਸਾਨ ਸਭਾ ਦੀ ਜ਼ਿਲ੍ਹਾ ਇਕਾਈ ਦੇ ਕਾਰਜਕਾਰੀ ਪ੍ਰਧਾਨ ਜਸਵੀਰ ਸਿੰਘ ਝੱਜ ਅਤੇ ਜਨਰਲ ਸਕੱਤਰ ਚਮਕੌਰ ਸਿੰਘ ਦੀ ਅਗਵਾਈ ਹੇਠ ਵਫ਼ਦ ਨੇ ਅੱਜ ਹੜ੍ਹ ਪੀੜ੍ਹਤ ਪਿੰਡਾਂ ਦਾ ਦੌਰਾ ਕਰਕੇ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕਰਕੇ ਚੱਲ ਰਹੇ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਵਫ਼ਦ ਨੇ ਸਤਲੁਜ ਕੰਢੇ ਵਸੇ ਪਿਊ ਧਨਾਨਸੂ, ਭੂਖੜੀ ਕਲਾਂ, ਭੂਖੜੀ ਖੁਰਦ, ਖਾਸੀ ਕਲਾਂ, ਸਾਹਾਬਾਣਾ, ਭੈਣੀ ਸਾਹਬਿ ਅਤੇ ਝਾਬੇਵਾਲ ਆਦਿ ਦਾ ਦੌਰਾ ਕੀਤਾ। ਇਸ ਮੌਕੇ ਵਫ਼ਦ ਵਿੱਚ ਵਿੱਤ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਅਤੇ ਚਰਨ ਸਿੰਘ ਸਰਾਭਾ ਵੀ ਸ਼ਾਮਲ ਸਨ। ਪਿੰਡ ਧਨਾਨਸੂ ਦੇ ਪੰਚ ਅਮਰਜੀਤ ਸਿੰਘ ਨੇ ਦੱਸਿਆ ਕਿ ਜਿਸ ਦਨਿ ਤੋਂ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ, ਸਰਕਾਰ ਦਾ ਕੋਈ ਵੀ ਨੁਮਾਇੰਦਾ ਉਨ੍ਹਾਂ ਦੀ ਸਾਰ ਲੈਣ ਨਹੀਂ ਆਇਆ। ਕਿਸਾਨ ਬੁੱਧ ਸਿੰਘ ਨੇ ਦੱਸਿਆ ਕਿ ਉਸ ਨੇ 10 ਕਿਲੇ ਜ਼ਮੀਨ ਵਿੱਚ ਝੋਨਾ ਲਗਾਇਆ ਸੀ ਜੋ ਹੜ੍ਹ ਦੇ ਪਾਣੀ ਦੀ ਭੇਟ ਚੜ੍ਹ ਗਿਆ। ਇਸੇ ਤਰ੍ਹਾਂ ਬੁੱਢ੍ਹੇ ਨਾਲੇ ’ਤੇ ਪੈਂਦੇ ਪਿੰਡ ਭੂਖੜੀ ਦੀਆਂ ਦੋ ਪੁਲੀਆਂ ਟੁੱਟਣ ਨਾਲ ਕਈ ਪਿੰਡਾਂ ਦਾ ਰਾਬਤਾ ਵੀ ਟੁੱਟ ਗਿਆ ਹੈ। ਇਸ ਇਲਾਕੇ ਵਿਚ ਸਾਈਕਲ ਵੈਲੀ ਦੇ ਇਲਾਕੇ ਵਿੱਚ ਖੜ੍ਹੀਆਂ ਫਸਲਾਂ ਨੁਕਸਾਨੀਆਂ ਗਈਆਂ ਹਨ ਅਤੇ ਅਜੇ ਵੀ ਹੜ੍ਹ ਦੇ ਪਾਣੀ ਦਾ ਖਤਰਾ ਬਣਿਆ ਹੋਇਆ ਹੈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਸਰਕਾਰ ਇਲਾਕੇ ਦੇ ਲੋਕਾਂ ਦੀ ਬਾਂਹ ਫੜੇ ਤੇ ਫੌਰੀ ਮਦਦ ਕਰੇ। ਇਸ ਮੌਕੇ ਅਮਰਦੀਪ ਸਿੰਘ ਧਨਾਨਸੂ, ਕੁਲਦੀਪ ਸਿੰਘ ਸਾਹਾਬਾਣਾ, ਸਰਪੰਚ ਪ੍ਰੀਤਮ ਸਿੇਘ ਸਾਹਾਬਾਣਾ, ਧਰਮਜੀਤ ਸਿੰਘ, ਬਲਜਿੰਦਰ ਸਿੰਘ ਹਾਜ਼ਰ ਸਨ।

Advertisement

ਹੜ੍ਹ ਪ੍ਰਭਾਵਿਤ ਲੋਕਾਂ ਲਈ ਲੰਗਰ ਸੇਵਾਵਾਂ ਨਿਰੰਤਰ ਜਾਰੀ

ਪਾਇਲ (ਦੇਵਿੰਦਰ ਸਿੰਘ ਜੱਗੀ): ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਮੱਦਦ ਲਈ ਸੰਪ੍ਰਦਾਇ ਰਾੜਾ ਸਾਹਬਿ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਰਾੜਾ ਸਾਹਬਿ ਵਾਲਿਆਂ ਦੇ ਆਦੇਸ਼ਾਂ ਅਨੁਸਾਰ ਬਾਬਾ ਰੋਸ਼ਨ ਸਿੰਘ ਧਬਲਾਨ ਅਤੇ ਬਾਬਾ ਗੁਰਮੁੱਖ ਸਿੰਘ ਆਲੋਵਾਲ ਵਾਲਿਆਂ ਦੇ ਉੱਦਮ ਸਦਕਾ ਰਾਹਤ ਕਾਰਜ ਲਗਾਤਾਰ ਜਾਰੀ ਹਨ। ਇਸ ਤਹਿਤ ਸੰਪ੍ਰਦਾਇ ਰਾੜਾ ਸਾਹਬਿ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਈਸ਼ਰਸਰ ਆਲੋਵਾਲ ਅਤੇ ਗੁਰਦੁਆਰਾ ਸੰਤ ਆਸ਼ਰਮ ਧਬਲਾਨ ਤੋਂ ਪ੍ਰਸ਼ਾਦੇ, ਦਾਲਾਂ ਸਬਜ਼ੀਆਂ, ਗਰਮ ਚਾਹ, ਦੁੱਧ, ਲੱਸੀ ਆਦਿ ਲੰਗਰ ਤੋਂ ਇਲਾਵਾ ਪਾਣੀ ਦੀਆਂ ਬੋਤਲਾਂ ਦੇ ਨਾਲ ਨਾਲ ਪੀਣ ਵਾਲੇ ਪਾਣੀ ਦੇ ਵੱਡੇ ਟੈਂਕਰ ਟਰੈਕਟਰਾਂ ਦੁਆਰਾ ਪੀੜਤਾਂ ਤੱਕ ਪਹੁੰਚਾਏ ਜਾ ਰਹੇ ਹਨ। ਰਾੜਾ ਸਾਹਬਿ ਦੇ ਮੁੱਖ ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ ਅਤੇ ਸੰਤ ਰੋਸ਼ਨ ਸਿੰਘ ਧਬਲਾਨ ਨੇ ਕਿਹਾ ਕਿ ਪੰਜਾਬ ਅੰਦਰ ਹੜ੍ਹਾਂ ਵਾਲੀ ਸਥਿਤੀ ਕਾਰਨ ਪਟਿਆਲਾ ਦੇ ਦੇਵੀਗੜ੍ਹ ਅਤੇ ਮੂਨਕ ਆਦਿ ਦੇ ਵੱਖ-ਵੱਖ ਇਲਾਕਿਆਂ ’ਚ ਘਰਾਂ ਅੰਦਰ ਪਾਣੀ ਆ ਜਾਣ ਕਰਕੇ ਵੱਡੀ ਪੱਧਰ ’ਤੇ ਲੋਕ ਪ੍ਰਭਾਵਿਤ ਹੋਏ ਹਨ, ਜਨਿ੍ਹਾਂ ਦੀ ਸਹਾਇਤਾ ਲਈ ਸੰਪ੍ਰਦਾਇ ਲਗਾਤਾਰ ਕਾਰਜਸ਼ੀਲ ਹੈ। ਇਸ ਮੌਕੇ ਬਾਬਾ ਜੱਸਾ ਸਿੰਘ ਧਬਲਾਨ, ਬਾਬਾ ਬਹਾਦਰ ਸਿੰਘ, ਦਵਿੰਦਰ ਸਿੰਘ ਪਟਿਆਲਾ, ਭਗਤਦੀਪ ਸਿੰਘ ਪਟਿਆਲਾ, ਜਥੇਦਾਰ ਗੁਰਸੇਵਕ ਸਿੰਘ, ਸਾਬਕਾ ਸਰਪੰਚ ਸੁਖਚੈਨ ਸਿੰਘ, ਮੈਨੇਜਰ ਜਸਵੰਤ ਸਿੰਘ, ਜਸਵਿੰਦਰ ਸਿੰਘ ਜੌਨੀ ਹਾਜ਼ਰ ਸਨ।

‘ਬੀਬੀਐੱਮਬੀ ਦੇ ਪ੍ਰਬੰਧਾਂ ਦਾ ਕੰਟਰੋਲ ਪੰਜਾਬ ਨੂੰ ਸੌਂਪੇ ਕੇਂਦਰ’

ਪਾਇਲ (ਪੱਤਰ ਪ੍ਰੇਰਕ): ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਬਲਦੇਵ ਸਿੰਘ ਨਿਹਾਲਗੜ ਅਤੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ ਨੇ ਪਿਛਲੇ ਕਈ ਦਨਿਾਂ ਤੋਂ ਉੱਤਰੀ ਭਾਰਤ ਦੇ ਸੂਬਿਆਂ ਪੰਜਾਬ, ਹਰਿਆਣਾ, ਹਿਮਾਚਲ ਅਤੇ ਉੱਤਰਾਖੰਡ ਵਿਖੇ ਭਾਰੀ ਬਾਰਸ਼ ਨਾਲ ਬਣੀ ਹੜ੍ਹਾਂ ਦੀ ਸਥਿਤੀ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਇਸ ਤਬਾਹੀ ਨੂੰ ਕੁਦਰਤੀ ਆਫਤ ਦਾ ਐਲਾਨ ਕਰਕੇ ਪ੍ਰਭਾਵਿਤ ਸੂਬਿਆਂ ਨੂੰ ਤੁਰੰਤ ਰਾਹਤ ਪੈਕਜ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਭਾਖੜਾ ਬਿਆਸ ਮੈਨੇਜਮੈਂਟ ਦੇ ਪ੍ਰਬੰਧਾਂ ਦਾ ਕੰਟਰੋਲ ਪੰਜਾਬ ਨੂੰ ਸੌਪੇਂ, ਕਿਉਂਕਿ ਹੜ੍ਹਾਂ ਦੀ ਮੌਜੂਦਾ ਸਥਿਤੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਪੰਜਾਬ ਦੇ ਮੈਦਾਨੀ ਇਲਾਕਿਆਂ ਨੂੰ ਬਿਆਸ, ਸਤਲੁਜ ਅਤੇ ਘੱਗਰ ਦਰਿਆਵਾਂ ਨੇ ਕੀਤਾ ਹੈ। ਜਨਿ੍ਹਾਂ ਵਿੱਚ ਪਾਣੀ ਛੱਡਣ ਸਬੰਧੀ ਫੈਸਲਾ ਇਹ ਮੈਨੇਜਮੈਂਟ ਕਰਦੀ ਹੈ, ਇਸ ਲਈ ਇਸ ਦਾ ਕੰਟਰੋਲ ਵੀ ਪੰਜਾਬ ਨੂੰ ਦਿੱਤਾ ਜਾਵੇ। ਪੰਜਾਬ ਅੰਦਰ ਜਿੱਥੇ ਕਈ ਸ਼ਹਿਰ ਇਸ ਦੀ ਮਾਰ ਹੇਠ ਆਏ ਹਨ ਉੱਥੇ ਪੰਜਾਬ ਦੇ ਵੱਡੇ ਹਿੱਸੇ ਅੰਦਰ ਫਸਲਾਂ, ਸਬਜੀਆਂ ਅਤੇ ਹਰੇ ਚਾਰੇ ਦੇ ਮਾਰ ਹੇਠ ਆਉਣ ਕਾਰਨ ਪਸੂਆਂ ਦਾ ਵੱਡੀ ਪੱਧਰ ਤੇ ਨੁਕਸਾਨ ਹੋ ਰਿਹਾ ਹੈ। ਪੰਜਾਬ ਅੰਦਰ ਪ੍ਰਭਾਵਿਤ ਇਲਾਕਿਆਂ ਵਿੱਚ ਬੀਜੀਆਂ ਫਸਲਾਂ ਝੋਨਾ, ਹਰਾ ਚਾਰਾ, ਸਬਜ਼ੀਆਂ ਆਦਿ ਬਿਲਕੁਲ ਤਬਾਹ ਹੋ ਚੁੱਕੀਆਂ ਹਨ, ਕਿਸਾਨਾਂ ਨੂੰ ਨਵੇਂ ਸਿਰੇ ਤੋਂ ਆਪਣੀਆਂ ਫਸਲਾਂ ਦੀ ਬਿਜਾਈ ਕਰਨ ਲਈ ਖਾਦਾਂ ਅਤੇ ਬੀਜ ਦਾ ਪ੍ਰਬੰਧ ਕੀਤਾ ਜਾਵੇ।

ਬੁੱਢਾ ਦਰਿਆ ਦੇ ਪਾਣੀ ਦਾ ਬਦਲਿਆ ਰੰਗ

ਲੁਧਿਆਣਾ (ਟ੍ਰਬਿਿਊਨ ਨਿਊਜ਼ ਸਰਵਿਸ): ਕਰੋਨਾ ਤੋਂ ਬਾਅਦ ਸਨਅਤੀ ਸ਼ਹਿਰ ਦੇ ਬੁੱਢੇ ਦਰਿਆ ਦੇ ਪਾਣੀ ਦਾ ਰੰਗ ਇੱਕ ਵਾਰ ਫਿਰ ਬਦਲਿਆ ਹੈ। ਕਾਲੇ ਰੰਗ ਦੇ ਪਾਣੀ ਤੋਂ ਇਸ ਵਾਰ ਫਿਰ ਬੁੱਢਾ ਦਰਿਆ ਦੇ ਪਾਣੀ ਦਾ ਰੰਗ ਮਿੱਟੀ ਰੰਗਾ ਹੋ ਗਿਆ ਹੈ। ਹੜ੍ਹਾਂ ਦਾ ਮਾਹੌਲ ਬਣਦੇ ਹੀ ਲੁਧਿਆਣਾ ਵਿੱਚ ਡਿਪਟੀ ਕਮਿਸ਼ਨਰ ਨੇ ਰੰਗਾਈ ਤੇ ਹੋਰਨਾਂ ਫੈਕਟਰੀਆਂ ਨੂੰ ਬੰਦ ਰੱਖਣ ਦੇ ਹੁਕਮ ਦੇ ਦਿੱਤੇ ਸਨ। ਇਸ ਤੋਂ ਬਾਅਦ ਹੁਣ ਲੋਕਾਂ ਵਿੱਚ ਚਰਚਾ ਹੈ ਕਿ ਬੁੱਢੇ ਦਰਿਆ ਨੂੰ ਸਿਰਫ਼ ਰੰਗਾਈ ਤੇ ਹੋਰ ਫੈਕਟਰੀਆਂ ਹੀ ਕਾਲਾ ਕਰਦੀਆਂ ਹਨ। ਹੁਣ ਲੁਧਿਆਣਾ ਵਿੱਚੋਂ ਲੰਘਣ ਵਾਲਾ ਬੁੱਢਾ ਦਰਿਆ ਦਾ ਪਾਣੀ ਸਾਰੇ ਪਾਸੇ ਬਦਲ ਗਿਆ ਹੈ।

ਕਈ ਇਲਾਕਿਆਂ ਵਿੱਚ ਹਾਲੇ ਵੀ ਪਾਣੀ ਭਰਿਆ

ਲੁਧਿਆਣਾ: ਬੁੱਢਾ ਦਰਿਆ ’ਚ ਪਾਣੀ ਦਾ ਪੱਧਰ ਤਾਂ ਘੱਟ ਹੋ ਗਿਆ, ਪਰ ਹਾਲੇ ਵੀ ਝੁੱਗੀਆਂ ਝੌਪੜੀਆਂ ਪਾਣੀ ’ਚ ਡੁੱਬੀਆਂ ਹੋਈਆਂ ਹਨ। ਪੁਲੀਸ ਚੌਕੀ ਪਾਣੀ ’ਚ ਡੁੱਬੀ ਹੋਈ ਹੈ ਤੇ ਨਗਰ ਨਿਗਮ ਦੀਆਂ ਟੀਮਾਂ ਵੀ ਬੁੱਢਾ ਦਰਿਆ ਦੇ ਕਨਿਾਰੇ ਬੰਨ੍ਹ ਲਾਉਣ ’ਚ ਲੱਗੀਆਂ ਹਨ ਤਾਂ ਕਿ ਜੇ ਹੜ੍ਹ ਵਰਗੀ ਸਥਿਤੀ ਬਣਦੀ ਹੈ ਤਾਂ ਦੁਬਾਰਾ ਸਥਿਤੀ ਨੂੰ ਕਾਬੂ ਹੇਠ ਕਰਨ ’ਚ ਕੋਈ ਦਿੱਕਤ ਨਾ ਆਵੇ। ਇਸ ਤੋਂ ਇਲਾਵਾ ਨਗਰ ਨਿਗਮ ਦੀ ਟੀਮ ਨੇ ਵੀ ਦੌਰਾ ਸ਼ੁਰੂ ਕਰ ਦਿੱਤਾ ਹੈ ਤੇ ਉੱਥੇ ਸਫ਼ਾਈ ਕਰਵਾਉਣ ਦਾ ਪ੍ਰਬੰਧ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿੱਥੇ ਪਾਣੀ ਖੜ੍ਹਾ ਸੀ ਤੇ ਪਾਣੀ ਜਾਣ ਤੋਂ ਬਾਅਦ ਹੁਣ ਕਾਫ਼ੀ ਗੰਦਗੀ ਫੈਲੀ ਹੋਈ ਹੈ।

Advertisement
Tags :
ਸੁੱਖਘਟਿਆ,ਦਰਿਆਪੱਧਰਪਾਣੀ:ਬੁੱਢਾਲੋਕਾਂ