For the best experience, open
https://m.punjabitribuneonline.com
on your mobile browser.
Advertisement

ਰਾਵੀ ਤੇ ਬਿਆਸ ’ਚ ਪਾਣੀ ਦਾ ਪੱਧਰ ਆਮ ਹੋਇਆ

06:55 AM Jul 14, 2023 IST
ਰਾਵੀ ਤੇ ਬਿਆਸ ’ਚ ਪਾਣੀ ਦਾ ਪੱਧਰ ਆਮ ਹੋਇਆ
ਆਪਣੇ ਕੰਢਿਆਂ ਅੰਦਰ ਵਗਦਾ ਹੋਇਆ ਰਾਵੀ ਦਰਿਆ।
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 13 ਜੁਲਾਈ
ਭਾਰੀ ਬਰਸਾਤ ਦੇ ਬਾਵਜੂਦ ਜ਼ਿਲ੍ਹਾ ਅੰਮ੍ਰਿਤਸਰ ਨੂੰ ਹੜ੍ਹਾਂ ਦਾ ਸਾਹਮਣਾ ਨਹੀਂ ਕਰਨਾ ਪਿਆ ਅਤੇ ਅੱਜ ਤੱਕ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਹੜ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ। ਇਹ ਖੁਲਾਸਾ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਹੱਦਾਂ ਨਾਲ ਲੱਗਦੇ ਦੋਵੇਂ ਦਰਿਆ ਰਾਵੀ ਤੇ ਬਿਆਸ ਖ਼ਤਰੇ ਦੇ ਨਿਸ਼ਾਨ ਤੋਂ ਬਹੁਤ ਹੇਠਾਂ ਵਹਿ ਰਹੇ ਹਨ। ਰਾਵੀ ਵਿੱਚ ਇਸ ਵੇਲੇ 27,000 ਕਿਊਸਿਕ ਪਾਣੀ ਤੇ ਬਿਆਸ ਵਿੱਚ ਕਰੀਬ 24,000 ਕਿਊਸਿਕ ਪਾਣੀ ਚੱਲ ਰਿਹਾ ਹੈ ਜਦਕਿ ਇਹ ਤਿੰਨ ਲੱਖ ਕਿਊਸਕ ਪਾਣੀ ਆਸਾਨੀ ਨਾਲ ਬਰਦਾਸ਼ਤ ਕਰਨ ਦੇ ਸਮਰੱਥ ਹਨ। ਉਨ੍ਹਾਂ ਕਿਹਾ ਕਿ ਇਹ ਲਈ ਰਾਹਤ ਵਾਲੀ ਗੱਲ ਹੈ ਕਿ ਅੱਜ ਤੱਕ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਹੜ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਬੀਤੇ ਦਨਿਾਂ ਵਿੱਚ ਜ਼ਿਲ੍ਹੇ ਦੀਆਂ ਸਾਰੀਆਂ ਨਾਜ਼ੁਕ ਥਾਵਾਂ ਦੇ ਦੌਰੇ ਦੌਰਾਨ ਵੇਖੀਆਂ ਸਮੱਸਿਆਵਾਂ ਨੂੰ ਤੁਰੰਤ ਦੂਰ ਕੀਤਾ ਜਾਵੇ ਤਾਂ ਜੋ ਆਉਣ ਵਾਲੇ ਦਨਿਾਂ ਵਿੱਚ ਹੋਣ ਵਾਲੀ ਬਰਸਾਤ ਦੌਰਾਨ ਕੋਈ ਸਮੱਸਿਆ ਨਾ ਆਵੇ। ਉਨ੍ਹਾਂ ਦਰਿਆਵਾਂ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਹੜ੍ਹ ਦੀ ਸਥਿਤੀ ਨਾਲ ਨਿਪਟਣ ਲਈ ਅਧਿਕਾਰੀਆਂ ਦੀਆਂ ਪਿੰਡ ਪੱਧਰ ਉੱਤੇ ਡਿਊਟੀਆਂ ਲਗਾਉਣ, ਲੋਕਾਂ ਨੂੰ ਸੁਰੱਖਿਅਤ ਥਾਵਾਂ ਉੱਤੇ ਲਿਜਾਣ, ਉਨ੍ਹਾਂ ਦੇ ਖਾਣ-ਪੀਣ ਦਾ ਪ੍ਰਬੰਧ ਕਰਨ ਅਤੇ ਪਸ਼ੂਆਂ ਦੇ ਚਾਰੇ ਆਦਿ ਦਾ ਪ੍ਰਬੰਧ ਕਰਨ ਲਈ ਤਿਆਰ ਰਹਿਣ ਵਾਸਤੇ ਕਿਹਾ। ਉਨ੍ਹਾਂ ਹਦਾਇਤ ਕੀਤੀ ਕਿ ਜੇਕਰ ਕਿਸੇ ਵੀ ਵਿਭਾਗ ਨੂੰ ਪ੍ਰਬੰਧ ਕਰਨ ਲਈ ਕੋਈ ਸਾਮਾਨ ਚਾਹੀਦਾ ਹੈ ਤਾਂ ਉਹ ਦਫ਼ਤਰ ਨਾਲ ਰਾਬਤਾ ਕਰੇ। ਮੀਟਿੰਗ ਵਿਚ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਏਡੀਸੀ ਹਰਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਹਰਨੂਰ ਕੌਰ, ਐੱਸਡੀਐੱਮ ਮਨਕੰਵਲ ਸਿੰਘ ਚਾਹਲ, ਐੱਸਡੀਐੱਮ ਅਲਕਾ ਕਾਲੀਆ ਅਤੇ ਹੋਰ ਵਿਭਾਗਾਂ ਦੇ ਮੁਖੀ ਹਾਜ਼ਰ ਸਨ।
ਅਜਨਾਲਾ (ਪੱਤਰ ਪ੍ਰੇਰਕ): ਰਾਵੀ ਦਰਿਆ ਵਿੱਚ ਬਰਸਾਤ ਦੇ ਛੱਡੇ ਪਾਣੀ ਦਾ ਪੱਧਰ ਘਟਣ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਇਹ ਦਰਿਆ ਹੁਣ ਕੰਢਿਆਂ ਦੇ ਅੰਦਰ ਚੱਲਣ ਲੱਗ ਪਿਆ ਹੈ। ਭਾਵੇਂ ਪਹਾੜਾਂ ਵਿੱਚ ਪਈ ਭਾਰੀ ਬਰਸਾਤ ਕਾਰਨ ਰਾਵੀ ਦਰਿਆ ਵਿੱਚ ਪ੍ਰਸ਼ਾਸਨ ਨੇ 3 ਲੱਖ ਕਿਊਸਿਕ ਦੇ ਕਰੀਬ ਪਾਣੀ ਛੱਡਿਆ ਸੀ ਜਿਸ ਦੌਰਾਨ ਦਰਿਆ ਦੇ ਨਾਲ ਲੱਗਦੀਆਂ ਜ਼ਮੀਨਾਂ ਵਿੱਚ ਕਾਫੀ ਪਾਣੀ ਭਰਨ ਨਾਲ ਝੋਨਾ, ਗੰਨਾ ਤੇ ਮੱਕੀ ਸਮੇਤ ਹੋਰ ਫਸਲਾਂ ਪਾਣੀ ਵਿੱਚ ਡੁੱਬ ਗਈਆਂ ਸਨ। ਇਸੇ ਦੌਰਾਨ ਅਜਨਾਲਾ ਖੇਤਰ ਦੇ ਪਿੰਡ ਘੋਨੇਵਾਹਲਾ ਤੋਂ 200 ਦੇ ਕਰੀਬ ਲੋਕਾਂ ਨੂੰ ਪ੍ਰਸ਼ਾਸਨ ਵੱਲੋਂ ਫ਼ੌਜ ਦੇ ਜਵਾਨਾਂ ਦੀ ਸਹਾਇਤਾ ਨਾਲ ਆਪਣੇ ਘਰਾਂ ਵਿੱਚ ਪਹੁੰਚਾਇਆ ਗਿਆ ਸੀ।

Advertisement

Advertisement
Tags :
Author Image

joginder kumar

View all posts

Advertisement
Advertisement
×