ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਯਮੁਨਾ ਵਿੱਚ ਪਾਣੀ ਦਾ ਪੱਧਰ ਘਟਿਆ, ਪਰ ਲੋਕਾਂ ਦੀਆਂ ਮੁਸ਼ਕਲਾਂ ਬਰਕਰਾਰ

08:00 AM Jul 21, 2023 IST
ਨਵੀਂ ਦਿੱਲੀ ਦੇ ਆਈਟੀਓ ਨੇੜੇ ਖਤਰੇ ਦੇ ਨਿਸ਼ਾਨ ਤੋਂ ਹੇਠਾਂ ਵਗ ਰਹੀ ਯਮੁਨਾ। -ਫੋਟੋ: ਪੀਟੀਆਈ

ਪੱਤਰ ਪ੍ਰੇਰਕ/ਪੀਟੀਆਈ
ਨਵੀਂ ਦਿੱਲੀ, 20 ਜੁਲਾਈ
ਕੌਮੀ ਰਾਜਧਾਨੀ ਦਿੱਲੀ ਵਿੱਚ ਯਮੁਨਾ ’ਚ ਪਾਣੀ ਦਾ ਪੱਧਰ ਭਾਵੇਂ ਘਟ ਗਿਆ, ਪਰ ਹੜ੍ਹ ਦੀ ਮਾਰ ਹੇਠ ਆਏ ਝੁੱਗੀ-ਝੌਂਪੜੀ ਵਾਲਿਆਂ ਨੂੰ ਹਾਲੇ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਦਿੱਲੀ ਵਿੱਚ ਯਮੁਨਾ ਦੇ ਪਾਣੀ ਦਾ ਪੱਧਰ 205.33 ਮੀਟਰ ਦੇ ਖਤਰੇ ਦੇ ਨਿਸ਼ਾਨ ਤੋਂ ਹੇਠਾਂ ਆ ਗਿਆ ਹੈ, ਜੋ ਹੋਰ ਘਟਣ ਦੀ ਸੰਭਾਵਨਾ ਹੈ। ਕੇਂਦਰੀ ਜਲ ਕਮਿਸ਼ਨ ਦੇ ਅੰਕੜਿਆਂ ਅਨੁਸਾਰ ਸਵੇਰੇ 10 ਵਜੇ ਪਾਣੀ ਦਾ ਪੱਧਰ 205.25 ਮੀਟਰ ਮਾਪਿਆ ਗਿਆ। ਪਿਛਲੇ ਦੋ-ਤਿੰਨ ਦਨਿਾਂ ਤੋਂ ਪਾਣੀ ਦੇ ਪੱਧਰ ਵਿੱਚ ਮਾਮੂਲੀ ਉਤਰਾਅ-ਚੜ੍ਹਾਅ ਆਇਆ ਸੀ। ਜ਼ਿਕਰਯੋਗ ਹੈ ਕਿ ਯਮੁਨਾ ਦਾ ਪਾਣੀ ਪਿਛਲੇ ਵੀਰਵਾਰ ਨੂੰ 208.66 ਮੀਟਰ ’ਤੇ ਪੁੱਜ ਗਿਆ ਸੀ, ਜੋ ਹੁਣ ਹੌਲੀ-ਹੌਲੀ ਹੇਠਾਂ ਆ ਰਿਹਾ ਹੈ। ਉਧਰ ਹੜ੍ਹ ਕਾਰਨ ਨੀਵੇਂ ਇਲਾਕਿਆਂ ਦੇ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਦੀ ਰਫ਼ਤਾਰ ਮੱਠੀ ਪਈ ਹੈ ਤੇ ਉਨ੍ਹਾਂ ਨੂੰ ਲੰਬੇ ਸਮੇਂ ਲਈ ਰਾਹਤ ਕੈਂਪਾਂ ਵਿੱਚ ਰਹਿਣਾ ਪੈ ਸਕਦਾ ਹੈ। ਜਾਨੀ-ਮਾਲੀ ਨੁਕਸਾਨ ਤੋਂ ਬਾਅਦ ਬੁਨਿਆਦੀ ਸਹੂਲਤਾਂ ਦੀ ਘਾਟ ਨਾਲ ਜੂਝ ਰਹੇ ਝੁੱਗੀ-ਝੌਂਪੜੀ ਵਾਲੇ ਸਫਾਈ ਅਤੇ ਬਿਜਲੀ ਵਰਗੀਆਂ ਬੁਨਿਆਦੀ ਸਹੂਲਤਾਂ ਦੀ ਮੰਗ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਗੇੜੇ ਮਾਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਆਪਣੇ ਇਲਾਕਿਆਂ ਦੀ ਸਫ਼ਾਈ ਹੋਣ ਮਗਰੋਂ ਹੀ ਘਰਾਂ ਵਿੱਚ ਜਾ ਸਕਣਗੇ। ਕਿਉਂਕਿ ਕੈਂਪਾਂ ਵਿੱਚ ਵੀ ਲੋੜੀਂਦੇ ਪ੍ਰਬੰਧ ਨਹੀਂ ਹਨ। ਝੁੱਗੀ ਝੌਂਪੜੀ ਦੀ ਇਕ ਵਸਨੀਕ ਸਬੀਨਾ (38) ਨੇ ਕਿਹਾ, “ਸਾਨੂੰ ਅਜੇ ਵੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਖ਼ਰ ਇਕ ਕੈਂਪ ਵਿਚ ਇੰਨੇ ਪਰਿਵਾਰ ਕਿਵੇਂ ਰਹਿ ਸਕਦੇ ਹਨ? ਹੁਣ ਤੱਕ ਪਖਾਨੇ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਅਸੀਂ ਸਾਰੇ ਖੁੱਲ੍ਹੇ ਵਿੱਚ ਸ਼ੌਚ ਕਰ ਰਹੇ ਹਾਂ, ਪੀਣ ਵਾਲੇ ਪਾਣੀ ਦੀ ਸਪਲਾਈ ਵੀ ਨਾਕਾਫ਼ੀ ਹੈ।” ਇਸੇ ਤਰ੍ਹਾਂ ਪਿਛਲੇ ਤਿੰਨ ਦਹਾਕਿਆਂ ਤੋਂ ਪੁਰਾਣੇ ਯਮੁਨਾ ਪੁਲ ’ਤੇ ਰਹਿ ਰਿਹਾ ਸੰਦੀਪ (40) ਸਰਕਾਰ ਵੱਲੋਂ ਕੋਈ ਮਦਦ ਨਾ ਆਉਣ ਕਾਰਨ ਨਿਰਾਸ਼ ਹੈ ਤੇ ਉਸ ਨੇ ਅਗਲੀਆਂ ਚੋਣਾਂ ਦੇ ਬਾਈਕਾਟ ਦਾ ਐਲਾਨ ਕੀਤਾ ਹੈ। ਉਸ ਨੇ ਕਿਹਾ ਕਿ ਪ੍ਰਸ਼ਾਸਨ ਨੇ ਅੱਜ ਇੱਥੇ ਬਿਜਲੀ ਦਾ ਪ੍ਰਬੰਧ ਕੀਤਾ ਹੈ। ਪਰ ਇਹ ਮਦਦ ਇੱਕ ਹਫ਼ਤਾ ਮੁਸੀਬਤ ਵਿੱਚ ਬਿਤਾਉਣ ਤੋਂ ਬਾਅਦ ਕੀਤੀ ਗਈ. ਇਸ ਦੌਰਾਨ ਸੰਦੀਪ ਨੇ ਕਿਹਾ ਕਿ ਝੁੱਗੀ-ਝੌਂਪੜੀ ਵਾਲੇ ਅਗਲੀਆਂ ਚੋਣਾਂ ਦਾ ਬਾਈਕਾਟ ਕਰਨਗੇ। ਹੜ੍ਹ ਕਾਰਨ ਵਿਦਿਆਰਥੀਆਂ ਦਾ ਵੀ ਨੁਕਸਾਨ ਹੋਇਆ ਹੈ। ਇਕ ਵਿਦਿਆਰਥੀ ਸ਼ਕੁਰੂਦੀਨ ਨੇ ਕਿਹਾ ਕਿ ਉਸ ਦਾ ਪਿਤਾ ਰਿਕਸ਼ਾ ਚਲਾਉਂਦਾ ਹੈ ਤੇ ਉਸ ਦੀ ਮਾਂ ਘਰਾਂ ਵਿੱਚ ਕੰਮ ਕਰਦੀ ਹੈ। ਉਸ ਨੇ ਦੱਸਿਆ ਕਿ ਉਹ ਕਾਨੂੰਨ ਦੀ ਪੜ੍ਹਾਈ ਕਰਨਾ ਚਾਹੁੰਦਾ ਹੈ ਤੇ ਦਾਖਲਾ ਪ੍ਰੀਖਿਆ ਵਾਸਤੇ ਉਸ ਨੇ ਪੈਸੇ ਜੋੜ ਕੇ ਕਿਤਾਬਾਂ ਖਰੀਦੀਆਂ ਸਨ, ਜੋ ਮੀਂਹ ਦੇ ਪਾਣੀ ਵਿੱਚ ਰੁੜ੍ਹ ਗਈਆਂ।

Advertisement

ਵਿਧਾਇਕ ਲਛਮਣ ਨਾਪਾ ਵੱਲੋਂ ਰਤੀਆ ਦਾ ਦੌਰਾ

ਰਤੀਆ (ਪੱਤਰ ਪ੍ਰੇਰਕ): ਵਿਧਾਇਕ ਲਛਮਣ ਨਾਪਾ ਨੇ ਰਤੀਆ ਸ਼ਹਿਰ ਦਾ ਦੌਰਾ ਕਰ ਕੇ ਰਿੰਗ ਡੈਮ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਨਗਰ ਕੌਂਸਲ ਤੇ ਲੋਕ ਨਿਰਮਾਣ ਸਣੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ। ਉਨ੍ਹਾਂ ਹੜ੍ਹ ਰਾਹਤ ਕਾਰਜਾਂ ਵਿੱਚ ਲੱਗੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸੇਵਾਦਾਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਉਨ੍ਹਾਂ ਦੀ ਹੌਂਸਲਾ-ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਕੁਦਰਤੀ ਆਫਤਾਂ ਵਿੱਚ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਨਾਗਰਿਕਾਂ ਦੇ ਨਾਲ ਹੈ, ਉਨ੍ਹਾਂ ਨੂੰ ਸੰਜਮ ਬਣਾ ਕੇ ਰੱਖਣਾ ਚਾਹੀਦਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਗਰੋਹਾ, ਨਗਰ ਕੌਂਸਲ ਦੇ ਸਕੱਤਰ ਦੀਪਕ ਕੁਮਾਰ, ਲੋਕ ਨਿਰਮਾਣ ਵਿਭਾਗ ਦੇ ਐਸ.ਡੀ.ਓ ਸੰਦੀਪ ਸਚਦੇਵਾ, ਐਮਈ ਸਮਰ ਸਿੰਘ ਤੇ ਠੇਕੇਦਾਰ ਜਸਵੀਰ ਆਦਿ ਹਾਜ਼ਰ ਸਨ।

Advertisement
Advertisement