ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਇਕ ਫੁੱਟ ਹੇਠਾਂ

06:28 AM Aug 23, 2020 IST

ਆਤਿਸ਼ ਗੁਪਤਾ

Advertisement

ਚੰਡੀਗੜ੍ਹ, 22 ਅਗਸਤ

ਬਰਸਾਤਾਂ ਕਾਰਨ ਇਥੋਂ ਦੀ ਸੁਖਨਾ ਝੀਨ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ ਇਕ ਫੁੱਟ ਹੇਠਾਂ ਰਹਿ ਗਿਆ ਹੈ। ਪਾਣੀ ਦੇ ਵਧ ਰਹੇ ਪੱਧਰ ਨੂੰ ਵੇਖਦਿਆਂ ਯੂਟੀ ਪ੍ਰਸ਼ਾਸਨ ਨੇ ਇੰਜਨੀਅਰਿੰਗ ਵਿਭਾਗ ਨੂੰ 24 ਘੰਟੇ ਮੁਸਤੈਦ ਰਹਿਣ ਦੇ ਆਦੇਸ਼ ਦਿੱਤੇ ਹਨ। ਇਸ ਸਮੇਂ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ 1162 ਫੁੱਟ ਹੈ ਜਦਕਿ ਖ਼ਤਰੇ ਦਾ ਨਿਸ਼ਾਨ 1163 ਫੁੱਟ ’ਤੇ ਹੈ। ਚੰਡੀਗੜ੍ਹ ਤੇ ਹਿਮਾਚਲ ਦੀਆਂ ਪਹਾੜੀਆਂ ਵਿੱਚ ਜੇਕਰ ਹੋਰ ਮੀਂਹ ਪਿਆ ਤਾਂ ਜਲਦ ਹੀ ਸੁਖਨਾ ਝੀਲ ਦਾ ਜਲ ਪੱਧਰ ਖ਼ਤਰੇ ਦੇ ਨਿਸ਼ਾਨ ਤੱਕ ਪਹੁੰਚ ਸਕਦਾ ਹੈ ਅਤੇ ਪ੍ਰਸ਼ਾਸਨ ਨੂੰ ਝੀਲ ਦੇ ਹੜ੍ਹ ਵਾਲੇ ਗੇਟ ਖੋਲ੍ਹਣੇ ਪੈ ਸਕਦੇ ਹਨ। ਇਨ੍ਹਾਂ ਫਲੱਡ ਗੇਟਾਂ ਰਾਹੀਂ ਝੀਲ ਦਾ ਪਾਣੀ ਸੁਖਨਾ ਚੋਅ ਵਿੱਚ ਛੱਡਿਆ ਜਾਵੇਗਾ।

Advertisement

ਪ੍ਰਾਪਤ ਜਾਣਕਾਰੀ ਅਨੁਸਾਰ ਸੁਖਨਾ ਝੀਲ ਦੇ ਨਜ਼ਦੀਕ ਸਥਿਤ ਪਿੰਡ ਕਾਂਸਲ ਅਤੇ ਸਕੇਤੜੀ ਵਿੱਚੋਂ ਲੰਘਦੀਆ ਚੋਈਆਂ ਦਾ ਬਰਸਾਤੀ ਪਾਣੀ ਸੁਖਨਾ ਝੀਲ ਵਿੱਚ ਡਿੱਗਦਾ ਹੈ ਅਤੇ ਇਲਾਕੇ ਵਿੱਚ ਮੀਂਹ ਕਰਕੇ ਸੁਖਨਾ ਝੀਲ ਦਾ ਪਾਣੀ ਵੱਧ ਗਿਆ ਹੈ। ਪ੍ਰਸ਼ਾਸਨ ਅਨੁਸਾਰ 13 ਅਗਸਤ ਨੂੰ ਸੁਖਨਾ ਝੀਲ ਦਾ ਪਾਣੀ 1160 ਫੁੱਟ ਸੀ ਤੇ 17 ਅਗਸਤ ਨੂੰ ਜਲ ਪੱਧਰ1161 ਫੁੱਟ ਦਰਜ ਕੀਤਾ ਗਿਆ ਸੀ ਜਦਕਿ ਜੁਲਾਈ ਆਖਰ ਵਿੱਚ ਇਹ ਪਾਣੀ 1157 ਫੁੱਟ ਦੇ ਕਰੀਬ ਸੀ। ਇਸ ਸਮੇਂ ਮੀਂਹ ਪੈਣ ਕਰਕੇ ਪਾਣੀ ਦਾ ਪੱਧਰ ਵਧ ਕੇ 1162 ਫੁੱਟ ’ਤੇ ਪਹੁੰਚ ਗਿਆ ਹੈ।

2008 ਤੇ 2018 ਵਿੱਚ ਖੋਲ੍ਹੇ ਗਏ ਸਨ ਫਲੱਡ ਗੇਟ

ਯੂਟੀ ਪ੍ਰਸ਼ਾਸਨ ਦੇ ਇੰਜਨੀਅਰਿੰਗ ਵਿਭਾਗ ਵੱਲੋਂ ਰੈਗੂਲੇਟਰ ਐਂਡ ’ਤੇ ਹੜ੍ਹ ਵਾਲੇ ਗੇਟਾਂ ਨਜ਼ਦੀਕ 24 ਘੰਟੇ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਥਾਂ ’ਤੇ ਪ੍ਰਸ਼ਾਸਨ ਨੇ ਫਲੱਡ ਲਾਾਈਟਜ਼ ਅਤੇ ਸਾਊਂਡ ਸਿਸਟਮ ਦਾ ਪ੍ਰਬੰਧ ਕਰ ਲਿਆ ਹੈ ਤਾਂ ਕਿ ਹੜ੍ਹ ਵਾਲੇ ਗੇਟ ਖੋਲ੍ਹਣ ਸਮੇਂ ਨੇੜਲੇ ਇਲਾਕਿਆਂ ਦੇ ਲੋਕਾਂ ਨੂੰ ਸੂਚਿਤ ਕੀਤਾ ਜਾ ਸਕੇ। ਦੱਸਣਯੋਗ ਹੈ ਕਿ ਸਾਲ 2019 ਵਿੱਚ ਵੀ ਝੀਲ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੱਕ ਪਹੁੰਚ ਗਿਆ ਸੀ ਪਰ ਹੜ੍ਹ ਵਾਲੇ ਗੇਟ ਖੋਲ੍ਹਣ ਦੀ ਲੋੜ ਨਹੀਂ ਪਈ ਸੀ। ਇਸ ਤੋਂ ਪਹਿਲਾਂ ਸਾਲ 2018 ਵਿੱਚ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਪਹੁੰਚਣ ਕਰਕੇ ਫਲੱਡ ਗੇਟ ਖੋਲ੍ਹੇ ਗਏ ਸਨ। ਉਸ ਤੋਂ ਪਹਿਲਾਂ ਸਾਲ 2008 ਵਿੱਚ ਪਾਣੀ ਦਾ ਪੱਧਰ ਵਧਣ ਕਰਕੇ ਗੇਟ ਖੋਲ੍ਹੇ ਗਏ ਸਨ।

Advertisement
Tags :
‘ਨਿਸ਼ਾਨਹੇਠਾਂਖ਼ਤਰੇਪੱਧਰਪਾਣੀ:ਫੁੱਟ