For the best experience, open
https://m.punjabitribuneonline.com
on your mobile browser.
Advertisement

ਪ੍ਰਤਾਪ ਸਿੰਘ ਬਾਜਵਾ ਲਈ ਭਵਿੱਖੀ ਰਾਜਨੀਤੀ ਦਾ ਰਾਹ ਪੱਧਰਾ ਹੋਇਆ

12:01 PM May 01, 2024 IST
ਪ੍ਰਤਾਪ ਸਿੰਘ ਬਾਜਵਾ ਲਈ ਭਵਿੱਖੀ ਰਾਜਨੀਤੀ ਦਾ ਰਾਹ ਪੱਧਰਾ ਹੋਇਆ
Advertisement

ਐਨਪੀ ਧਵਨ
ਪਠਾਨਕੋਟ, 30 ਅਪਰੈਲ
ਕਾਂਗਰਸ ਪਾਰਟੀ ਵੱਲੋਂ ਲੋਕ ਸਭਾ ਸੀਟਾਂ ਲਈ ਉਮੀਦਵਾਰ ਐਲਾਨਣ ਨਾਲ ਪੰਜਾਬ ਵਿਧਾਨ ਸਭਾ ਅੰਦਰ ਵਿਰੋਧੀ ਧਿਰ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀਆਂ ਆਸਾਂ ਨੂੰ ਬੂਰ ਪੈ ਗਿਆ ਹੈ। ਉਨ੍ਹਾਂ ਲਈ ਭਵਿੱਖੀ ਰਾਜਨੀਤੀ ਲਈ ਰਾਹ ਪੱਧਰਾ ਹੋ ਗਿਆ ਹੈ।
ਜਾਣਕਾਰੀ ਅਨੁਸਾਰ ਉਮੀਦਵਾਰਾਂ ਦੀ ਚੋਣ ਕਰਨ ਵਾਲੀ ਕਮੇਟੀ ਵਿੱਚ ਵੀ ਉਹ ਮੈਂਬਰ ਸਨ ਅਤੇ ਉਨ੍ਹਾਂ ਨੇ ਉਮੀਦਵਾਰਾਂ ਦੀ ਚੋਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਸ ਚੋਣ ਨਾਲ ਉਨ੍ਹਾਂ ਨੇ ਇੱਕ ਤੀਰ ਨਾਲ ਦੋ ਨਿਸ਼ਾਨੇ ਲਗਾਏ ਹਨ। ਉਨ੍ਹਾਂ ਨੇ ਕਾਂਗਰਸ ਪਾਰਟੀ ਦੇ ਪੰਜਾਬ ਅੰਦਰਲੇ ਕੱਦਵਾਰ ਨੇਤਾ ਜਿਨ੍ਹਾਂ ਵਿੱਚ ਸੁਖਜਿੰਦਰ ਸਿੰਘ ਰੰਧਾਵਾ, ਰਾਜਾ ਅਮਰਿੰਦਰ ਸਿੰਘ ਵੜਿੰਗ, ਚਰਨਜੀਤ ਸਿੰਘ ਚੰਨੀ ਤੇ ਸੁਖਪਾਲ ਸਿੰਘ ਖਹਿਰਾ ਸ਼ਾਮਲ ਹਨ, ਨੂੰ ਸੰਸਦ ਮੈਂਬਰ ਲਈ ਉਮੀਦਵਾਰ ਬਣਵਾ ਕੇ ਪੰਜਾਬ ਦੀ ਸਿਆਸਤ ਤੋਂ ਬਾਹਰ ਕੇਂਦਰ ਦੀ ਸਿਆਸਤ ਵਿੱਚ ਧੱਕ ਦਿੱਤਾ ਹੈ, ਇਸ ਤਰ੍ਹਾਂ ਨਾਲ ਉਹ ਸਾਲ 2027 ਦੀ ਹੋਣ ਵਾਲੀ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਬਣਨ ਦੀ ਸੰਭਾਵਨਾਵਾਂ ਤਲਾਸ਼ ਰਹੇ ਹਨ ਤੇ ਆਪਣੀ ਦਾਅਵੇਦਾਰੀ ਹੋਰ ਮਜ਼ਬੂਤ ਕਰ ਰਹੇ ਹਨ। ਇੱਥੇ ਇਹ ਵੀ ਦੱਸਣਯੋਗ ਹੈ ਕਿ ਉਨ੍ਹਾਂ ਦੀ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨਾਲ ਚਲਦੀ ਆਪਸੀ ਖਿੱਚੋਤਾਣ ਕਾਰਨ ਕਾਂਗਰਸ ਪਾਰਟੀ ਦਾ ‘ਆਪ’ ਨਾਲ ਪੰਜਾਬ ਵਿੱਚ ਚੋਣ ਸਮਝੌਤਾ ਸਿਰੇ ਨਾ ਚੜ੍ਹ ਸਕਿਆ। ਦਿੱਲੀ ਵਾਂਗ ਪੰਜਾਬ ਅੰਦਰ ਵੀ ਦੋਵਾਂ ਪਾਰਟੀਆਂ ਦਾ ਸਮਝੌਤਾ ਹੋ ਸਕਦਾ ਸੀ। ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁਰੂ ਵਿੱਚ ਕਈ ਵਾਰ ਸਮਝੌਤੇ ਦੇ ਸੰਕੇਤ ਦਿੱਤੇ ਪਰ ਪ੍ਰਤਾਪ ਬਾਜਵਾ ਦੇ ਸਖ਼ਤ ਰੁਖ਼ ਕਾਰਨ ਸਮਝੌਤਾ ਸਿਰੇ ਨਾ ਚੜ੍ਹ ਸਕਿਆ।

Advertisement

Advertisement
Author Image

Advertisement
Advertisement
×