ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਤੇ ਹਰਿਆਣਾ ਵਿੱਚ ਮੀਂਹ ਕਾਰਨ ਮੌਸਮ ਖੁਸ਼ਗਵਾਰ ਹੋਇਆ

08:35 AM Aug 30, 2024 IST
ਜਲੰਧਰ ਵਿੱਚ ਮੀਂਹ ਦੇ ਪਾਣੀ ਵਿੱਚੋਂ ਗੁਜ਼ਰ ਕੇ ਆਪਣੀ ਮੰਜ਼ਿਲ ਵੱਲ ਵਧਦੇ ਹੋਏ ਰਾਹਗੀਰ। -ਫੋਟੋ: ਸਰਬਜੀਤ ਸਿੰਘ

ਆਤਿਸ਼ ਗੁਪਤਾ
ਚੰਡੀਗੜ੍ਹ, 29 ਅਗਸਤ
ਪੰਜਾਬ,, ਹਰਿਆਣਾ ਤੇ ਚੰਡੀਗੜ੍ਹ ਵਿੱਚ ਲੰਘੀ ਰਾਤ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਨੇ ਮੌਸਮ ਖੁਸ਼ਗਵਾਰ ਕਰ ਦਿੱਤਾ ਹੈ। ਮੀਂਹ ਨੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਦਿਵਾ ਦਿੱਤੀ ਹੈ। ਇਹ ਮੀਂਹ ਖੇਤੀ ਲਈ ਵੀ ਲਾਹੇਵੰਦ ਰਿਹਾ ਹੈ। ਪੰਜਾਬ ਵਿੱਚ ਲੰਘੀ ਰਾਤ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਕਾਰਨ ਸੂਬੇ ਦਾ ਤਾਪਮਾਨ ਆਮ ਨਾਲੋਂ 5 ਤੋਂ 7 ਡਿਗਰੀ ਸੈਲਸੀਅਸ ਤੱਕ ਘੱਟ ਦਰਜ ਕੀਤਾ ਗਿਆ ਹੈ। ਅੱਜ ਪਠਾਨਕੋਟ ਵਿੱਚ ਵੱਧ ਤੋਂ ਵੱਧ ਤਾਪਮਾਨ 26.4 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜੋ ਕਿ ਸੂਬੇ ਵਿੱਚ ਸਭ ਤੋਂ ਘੱਟ ਰਿਹਾ ਹੈ। ਪੰਜਾਬ ਭਰ ਵਿੱਚ ਦੇਰ ਰਾਤ ਤੋਂ ਮੱਧਮ ਮੀਂਹ ਪੈਣਾ ਸ਼ੁਰੂ ਹੋ ਗਿਆ ਸੀ, ਜੋ ਕਿ ਅੱਜ ਸਵੇਰ ਤੱਕ ਰੁਕ-ਰੁਕ ਕੇ ਪੈਂਦਾ ਰਿਹਾ। ਮੀਂਹ ਪੈਣ ਕਰਕੇ ਰਿਹਾਇਸ਼ੀ ਖੇਤਰ ਤੇ ਬਾਜ਼ਾਰ ਜਲ-ਥਲ ਹੋ ਗਏ, ਜਿਸ ਕਰਕੇ ਲੋਕਾਂ ਨੂੰ ਆਵਾਜਾਈ ਵਿੱਚ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ। ਮੌਸਮ ਵਿਗਿਆਨੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਚੰਡੀਗੜ੍ਹ ਵਿੱਚ 30.7 ਐੱਮਐੱਮ, ਅੰਮ੍ਰਿਤਸਰ ਵਿੱਚ 14.8, ਲੁਧਿਆਣਾ ਵਿੱਚ 79.5, ਪਟਿਆਲਾ ਵਿੱਚ 27.9, ਪਠਾਨਕੋਟ ਵਿੱਚ 9.8, ਗੁਰਦਾਸਪੁਰ ਵਿੱਚ 16.8, ਨਵਾਂ ਸ਼ਹਿਰ ਵਿੱਚ 59.1, ਬਰਨਾਲਾ ਵਿੱਚ 19, ਫਰੀਦਕੋਟ ਵਿੱਚ ਡੇਢ, ਫ਼ਤਹਿਗੜ੍ਹ ਸਾਹਿਬ ਵਿੱਚ 33.5, ਜਲੰਧਰ ਵਿੱਚ ਇਕ, ਮੋਗਾ ਵਿੱਚ 28, ਰੋਪੜ ਵਿੱਚ 41 ਅਤੇ ਸੰਗਰੂਰ ਵਿੱਚ 31 ਐੱਮਐੱਮ ਮੀਂਹ ਪਿਆ ਹੈ। ਮੌਸਮ ਵਿਗਿਆਨੀਆਂ ਨੇ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਮੌਸਮ ਸਾਫ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ। ਪੰਜਾਬ ਵਿੱਚ ਲੰਘੀ ਰਾਤ ਤੋਂ ਰੁਕ-ਰੁਕ ਕੇ ਮੀਂਹ ਪੈਣ ਕਰਕੇ ਅੱਜ ਪੰਜਾਬ ਵਿੱਚ ਬਿਜਲੀ ਦੀ ਮੰਗ ਆਮ ਦਿਨਾਂ ਨਾਲੋਂ 4 ਹਜ਼ਾਰ ਮੈਗਾਵਾਟ ਤੱਕ ਘਟ ਗਈ। ਸੂਬੇ ਵਿੱਚ ਅੱਜ ਬਿਜਲੀ ਦੀ ਮੰਗ ਵੱਧ ਤੋਂ ਵੱਧ 10600 ਮੈਗਾਵਾਟ ਦਰਜ ਕੀਤੀ ਗਈ ਹੈ। ਜਦੋਂ ਕਿ ਆਮ ਦਿਨਾਂ ਵਿੱਚ ਬਿਜਲੀ ਦੀ ਮੰਗ 14 ਹਜ਼ਾਰ ਮੈਗਾਵਾਟ ਤੋਂ ਵੱਧ ਚੱਲ ਰਹੀ ਸੀ। ਹਾਲਾਂਕਿ 28 ਅਗਸਤ ਨੂੰ ਸੂਬੇ ਵਿੱਚ ਬਿਜਲੀ ਦੀ ਮੰਗ 11500, 27 ਨੂੰ 12 ਹਜ਼ਾਰ ਅਤੇ 26 ਨੂੰ 15 ਹਜ਼ਾਰ ਮੈਗਾਵਾਟ ਦੇ ਕਰੀਬ ਪਹੁੰਚ ਗਈ ਸੀ।

Advertisement

ਪਠਾਨਕੋਟ ਵਿੱਚ ਤਾਪਮਾਨ ਸਭ ਤੋਂ ਘੱਟ ਰਿਹਾ

ਪੰਜਾਬ ਵਿੱਚ ਮੀਂਹ ਪੈਣ ਕਰਕੇ ਪਾਰਾ ਆਮ ਨਾਲੋਂ 5 ਤੋਂ 7 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਇਸ ਦੌਰਾਨ ਪਠਾਨਕੋਟ ਵਿੱਚ ਵੱਧ ਤੋਂ ਵੱਧ ਤਾਪਮਾਨ ਸਭ ਤੋਂ ਘੱਟ ਰਿਹਾ। ਇੱਥੇ ਵੱਧ ਤੋਂ ਵੱਧ ਤਾਪਮਾਨ 26.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਅੰਮ੍ਰਿਤਸਰ ਵਿੱਚ 27.2 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 26.8, ਪਟਿਆਲਾ ਵਿੱਚ 27.5, ਬਠਿੰਡਾ ਏਅਰਪੋਰਟ ’ਤੇ 30.4, ਬਠਿੰਡਾ ਸ਼ਹਿਰ ਵਿੱਚ 30, ਫਰੀਦਕੋਟ ਵਿੱਚ 28.2, ਨਵਾਂ ਸ਼ਹਿਰ ਵਿੱਚ 28.5, ਬਰਨਾਲਾ ਵਿੱਚ 27.1, ਫ਼ਤਹਿਗੜ੍ਹ ਸਾਹਿਬ ਵਿੱਚ 28.6, ਫਿਰੋਜ਼ਪੁਰ ਵਿੱਚ 27.2, ਮੋਗਾ ਵਿੱਚ 27.2, ਰੋਪੜ ਵਿੱਚ 30.4, ਸੰਗਰੂਰ ਵਿੱਚ 27.6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

Advertisement
Advertisement