For the best experience, open
https://m.punjabitribuneonline.com
on your mobile browser.
Advertisement

ਚੰਡੀਗੜ੍ਹ ਵਿੱਚ ਮੌਸਮ ਹੋਇਆ ਖੁਸ਼ਗਵਾਰ

09:27 PM Jun 29, 2023 IST
ਚੰਡੀਗੜ੍ਹ ਵਿੱਚ ਮੌਸਮ ਹੋਇਆ ਖੁਸ਼ਗਵਾਰ
Advertisement

ਟ੍ਰਿਬਿਊਨ ਨਿਊਜ਼ ਸਰਵਿਸ

Advertisement

ਚੰਡੀਗੜ੍ਹ, 25 ਜੂਨ

ਚੰਡੀਗੜ੍ਹ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੀ ਅਤਿ ਦੀ ਗਰਮੀ ਤੇ ਹੋ ਰਹੀ ਹੁੰਮਸ ਕਰ ਕੇ ਲੋਕਾਂ ਦਾ ਜਿਊਣਾ ਦੁੱਭਰ ਹੋਇਆ ਪਿਆ ਸੀ ਪਰ ਅੱਜ ਸਵੇਰ ਸਮੇਂ ਪਏ ਮੀਂਹ ਅਤੇ ਦਿਨ ਭਰ ਚੱਲਣ ਵਾਲੀਆਂ ਠੰਢੀਆਂ ਹਵਾਵਾਂ ਕਰ ਕੇ ਦਿਨ ਸਮੇਂ ਸ਼ਹਿਰ ਦੇ ਤਾਪਮਾਨ ਵਿੱਚ ਸੱਤ ਡਿਗਰੀ ਸੈਲਸੀਅਸ ਦਾ ਨਿਘਾਰ ਦਰਜ ਕੀਤਾ ਗਿਆ ਹੈ। ਸ਼ਹਿਰ ਵਿੱਚ ਮੌਸਮ ਦਾ ਮਿਜ਼ਾਜ ਬਦਲਣ ਦੇ ਨਾਲ ਹੀ ਲੋਕਾਂ ਨੇ ਅਤਿ ਦੀ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਹੈ। ਉੱਧਰ, ਮੌਸਮ ਵਿਗਿਆਨੀਆਂ ਨੇ 26 ਤੋਂ 28 ਜੂਨ ਤੱਕ ਸ਼ਹਿਰ ਵਿੱਚ ਮੱਧਮ ਤੇ 29 ਜੂਨ ਨੂੰ ਹਲਕੇ ਮੀਂਹ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 29.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ ਜੋ ਕਿ ਆਮ ਨਾਲੋਂ ਸੱਤ ਡਿਗਰੀ ਸੈਲਸੀਅਸ ਘੱਟ ਰਿਹਾ ਹੈ। ਇਸੇ ਤਰ੍ਹਾਂ ਘੱਟ ਤੋਂ ਘੱਟ ਤਾਪਮਾਨ 26.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ ਜੋ ਕਿ ਆਮ ਦੇ ਬਰਾਬਰ ਰਿਹਾ ਹੈ। ਇਸ ਦੇ ਨਾਲ ਹੀ ਸ਼ਹਿਰ ਵਿੱਚ ਹੁੰਮਸ ਪਹਿਲਾਂ 80 ਫ਼ੀਸਦ ਦੇ ਕਰੀਬ ਸੀ ਜੋ ਕਿ ਸ਼ਾਮ ਹੁੰਦਿਆਂ-ਹੁੰਦਿਆਂ ਘੱਟ ਕੇ 70 ਫ਼ੀਸਦ ਰਹਿ ਗਈ ਹੈ। ਚੰਡੀਗੜ੍ਹ ਦੇ ਨਾਲ-ਨਾਲ ਮੁਹਾਲੀ ਵਿੱਚ ਵੀ ਵੱਧ ਤੋਂ ਵੱਧ ਤਾਪਮਾਨ 29.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਉੱਥੇ ਘੱਟ ਤੋਂ ਘੱਟ ਤਾਪਮਾਨ 24.7 ਡਿਗਰੀ ਸੈਲਸੀਅਸ ਦਰਜ ਕੀਤਾ ਗਅਿਾ। ਇਸੇ ਤਰ੍ਹਾਂ ਪੰਚਕੂਲਾ ਵਿੱਚ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

ਸਿਟੀ ਬਿਊਟੀਫੁੱਲ ‘ਚ ਅੱਜ ਮੌਸਮ ਦੀ ਤਬਦੀਲੀ ਹੋਣ ਕਾਰਨ ਸ਼ਹਿਰ ਦੀਆਂ ਸੈਰ-ਸਪਾਟੇ ਵਾਲੀਆਂ ਥਾਵਾਂ ਜਿਵੇਂ ਕਿ ਸੁਖਨਾ ਝੀਲ, ਰੌਕ ਗਾਰਡਨ, ਬਰਡ ਪਾਰਕ ਆਦਿ ਵਿੱਚ ਸਾਰਾ ਦਿਨ ਸੈਲਾਨੀਆਂ ਦੀ ਭੀੜ ਲੱਗੀ ਰਹੀ। ਸੁਖਨਾ ਝੀਲ ‘ਤੇ ਲੋਕਾਂ ਦੀ ਭੀੜ ਨੂੰ ਦੇਖਦਿਆਂ ਟਰੈਫਿਕ ਪੁਲੀਸ ਨੂੰ ਵਿਸ਼ੇਸ਼ ਪ੍ਰਬੰਧ ਤੱਕ ਕਰਨੇ ਪਏ। ਇਸ ਤੋਂ ਇਲਾਵਾ ਮੌਸਮ ‘ਚ ਤਬਦੀਲੀ ਕਰ ਕੇ ਸ਼ਹਿਰ ਦੇ ਪਾਰਕਾਂ ਅਤੇ ਬਾਜ਼ਾਰਾਂ ‘ਚ ਵੀ ਲੋਕਾਂ ਦੀ ਰੌਣਕ ਦੇਖਣ ਨੂੰ ਮਿਲੀ।

Advertisement
Tags :
Advertisement
Advertisement
×