ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੰਡੀਗੜ੍ਹ ਵਿੱਚ ਭਰਵੇਂ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ

06:13 AM Aug 15, 2024 IST
ਚੰਡੀਗੜ੍ਹ ਵਿੱਚ ਸੋਮਵਾਰ ਨੂੰ ਪਏ ਮੀਂਹ ਦੌਰਾਨ ਇੰਡਸਟਰੀਅਲ ਏਰੀਆ, ਫੇਜ਼-2 ਦੀ ਇਕ ਸੜਕ ’ਤੇ ਪੌਲੀਥੀਨ ਦੇ ਲਿਫਾਫੇ ਪਾ ਕੇ ਜਾਂਦੇ ਹੋਏ ਸਾਈਕਲ ਚਾਲਕ। -ਫੋਟੋ: ਰਵੀ ਕੁਮਾਰ

ਆਤਿਸ਼ ਗੁਪਤਾ
ਚੰਡੀਗੜ੍ਹ, 14 ਅਗਸਤ
ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਆਜ਼ਾਦੀ ਦਿਹਾੜੇ ਤੋਂ ਇਕ ਦਿਨ ਪਹਿਲਾਂ ਪਏ ਭਰਵੇਂ ਮੀਂਹ ਨੇ ਮੌਸਮ ਸੁਹਾਵਣਾ ਕਰ ਦਿੱਤਾ ਹੈ। ਮੀਂਹ ਕਰਕੇ ਲੋਕਾਂ ਨੇ ਅਤਿ ਦੀ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਅਤੇ ਲੋਕ ਸੁਹਾਵਣੇ ਮੌਸਮ ਦਾ ਆਨੰਦ ਮਾਣ ਰਹੇ ਹਨ। ਚੰਡੀਗੜ੍ਹ ਸ਼ਹਿਰ ਵਿੱਚ ਅੱਜ ਸਵੇਰ ਤੋਂ ਹੀ ਮੀਂਹ ਪੈਣਾ ਸ਼ੁਰੂ ਹੋ ਗਿਆ ਸੀ, ਜੋ ਕਿ ਬਾਅਦ ਦੁਪਹਿਰ ਤੱਕ ਰੁਕ-ਰੁਕ ਕੇ ਪੈਂਦਾ ਰਿਹਾ। ਅੱਜ ਸ਼ਹਿਰ ਵਿੱਚ 14.4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਜਦੋਂ ਕਿ ਚੰਡੀਗੜ੍ਹ ਹਵਾਈਅੱਡੇ ਵਾਲੇ ਪਾਸੇ 16 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਮੀਂਹ ਪੈਣ ਸਮੇਂ ਸ਼ਹਿਰ ਦੀਆਂ ਕਈ ਸੜਕਾਂ ’ਤੇ ਪਾਣੀ ਖੜ੍ਹਾ ਹੋ ਗਿਆ, ਜਿਸ ਕਰ ਕੇ ਸ਼ਹਿਰ ਵਾਸੀਆਂ ਨੂੰ ਸੜਕਾਂ ਤੋਂ ਲੰਘਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਇੰਡਸਟਰੀਅਲ ਏਰੀਆ ਵਿੱਚ ਸੀਟੀਯੂ ਵਰਕਸ਼ਾਪ ਦੇ ਨਜ਼ਦੀਕ ਅੰਡਰਪਾਸ ਵਿੱਚ ਪਾਣੀ ਭਰ ਗਿਆ। ਪਾਣੀ ਭਰਨ ਕਰ ਕੇ ਪੁਲੀਸ ਨੇ ਲੋਕਾਂ ਦੀ ਆਵਾਜਾਈ ਕੁਝ ਸਮੇਂ ਲਈ ਬੰਦ ਕਰ ਦਿੱਤੀ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਤੜਕੇ ਪਹਿਲਾਂ ਕਿਣ-ਮਿਣ ਹੋਈ, ਜਿਸ ਤੋਂ ਬਾਅਦ ਸਵੇਰੇ 10.30 ਵਜੇ ਦੇ ਕਰੀਬ ਮੀਂਹ ਪੈਣਾ ਸ਼ੁਰੂ ਹੋ ਗਿਆ। ਇਹ ਮੀਂਹ ਸ਼ਹਿਰ ਦੇ ਵੱਖ-ਵੱਖ ਸੈਕਟਰਾਂ ਵਿੱਚ ਵੱਖ-ਵੱਖ ਸਮੇਂ ’ਤੇ ਪਿਆ ਜੋ ਕਿ ਸ਼ਾਮ ਨੂੰ 4 ਵਜੇ ਤੱਕ ਰੁਕ-ਰੁਕ ਕੇ ਪੈਂਦਾ ਰਿਹਾ। ਇਸ ਦੌਰਾਨ ਕਈ ਸੈਕਟਰਾਂ ਵਿੱਚ ਭਾਰੀ ਤੇ ਕਈ ਸੈਕਟਰਾਂ ਵਿੱਚ ਹੌਲੀ ਮੀਂਹ ਪਿਆ ਹੈ। ਮੀਂਹ ਪੈਣ ਕਰ ਕੇ ਸ਼ਹਿਰ ਦਾ ਤਾਪਮਾਨ ਵੀ 24 ਘੰਟਿਆਂ ਵਿੱਚ 3.7 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 31.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 1.4 ਡਿਗਰੀ ਸੈਲਸੀਅਸ ਤੱਕ ਘੱਟ ਰਿਹਾ ਹੈ। ਇਸੇ ਤਰ੍ਹਾਂ ਘੱਟ ਤੋਂ ਘੱਟ ਤਾਪਮਾਨ 27.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਹਾਲਾਂਕਿ, ਮੌਸਮ ਵਿਗਿਆਨੀਆਂ ਨੇ ਅਗਲੇ ਪੰਜ ਦਿਨ 15 ਤੋਂ 19 ਅਗਸਤ ਤੱਕ ਸ਼ਹਿਰ ਵਿੱਚ ਰੁਕ-ਰੁਕ ਕੇ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਅੱਜ ਸ਼ਹਿਰ ਵਿੱਚ ਮੀਂਹ ਪੈਣ ਕਰ ਕੇ ਮੌਸਮ ਨੇ ਆਪਣਾ ਮਿਜਾਜ਼ ਬਦਲ ਲਿਆ ਸੀ, ਜਿਸ ਕਰ ਕੇ ਵੱਡੀ ਗਿਣਤੀ ਵਿੱਚ ਲੋਕ ਵੀ ਸੁਹਾਵਣੇ ਮੌਸਮ ਦਾ ਆਨੰਦ ਮਾਣਦੇ ਦੇਖੇ ਗਏ। ਸੁਹਾਵਣਾ ਮੌਸਮ ਹੋਣ ਕਰ ਕੇ ਸ਼ਹਿਰ ਦੀ ਸੁਖਨਾ ਝੀਲ, ਰੌਕ ਗਾਰਡਨ, ਰੋਜ਼ ਗਾਰਡਨ ਸਣੇ ਹੋਰਨਾਂ ਘੁੰਮਣ ਫਿਰਨ ਵਾਲੀਆਂ ਥਾਵਾਂ ’ਤੇ ਵੱਡੀ ਗਿਣਤੀ ਵਿੱਚ ਸੈਲਾਨੀ ਵੀ ਮੌਸਮ ਦਾ ਆਨੰਦ ਮਾਣਦੇ ਦਿਖਾਈ ਦਿੱਤੇ।

Advertisement

Advertisement
Advertisement