ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਹਿਰ ਵਿੱਚ ਮੀਂਹ ਨਾਲ ਮੌਸਮ ਹੋਇਆ ਠੰਢਾ

06:29 AM Jul 05, 2024 IST
ਚੰਡੀਗੜ੍ਹ ਵਿੱਚ ਸੈਕਟਰ-46/47 ਵਾਲੀ ਸੜਕ ’ਤੇ ਖੜ੍ਹੇ ਮੀਂਹ ਦੇ ਪਾਣੀ ’ਚੋਂ ਲੰਘਦੇ ਹੋਏ ਵਾਹਨ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਜੁਲਾਈ
ਚੰਡੀਗੜ੍ਹ ਵਿੱਚ ਲੰਘੀ ਰਾਤ ਪਏ ਮੀਂਹ ਕਰ ਕੇ ਲੋਕਾਂ ਨੂੰ ਅਤਿ ਦੀ ਗਰਮੀ ਤੋਂ ਰਾਹਤ ਮਿਲ ਗਈ ਹੈ। ਮੀਂਹ ਕਰ ਕੇ ਸ਼ਹਿਰ ਦਾ ਤਾਪਮਾਨ ਵੀ ਆਮ ਨਾਲੋਂ 1.5 ਡਿਗਰੀ ਸੈਲਸੀਅਸ ਤੱਕ ਹੇਠਾਂ ਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲੰਘੀ ਰਾਤ ਸ਼ਹਿਰ ਵਿੱਚ 8.5 ਐੱਮਐੱਮ ਮੀਂਹ ਪਿਆ ਹੈ। ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 27.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਮੌਸਮ ਵਿਗਿਆਨੀਆਂ ਨੇ ਚੰਡੀਗੜ੍ਹ ਵਿੱਚ 5 ਤੋਂ 9 ਜੁਲਾਈ ਤੱਕ ਰੁਕ-ਰੁਕ ਕੇ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਮੀਂਹ ਕਰ ਕੇ ਸ਼ਹਿਰ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਦਰਜ ਕੀਤੀ ਜਾਵੇਗੀ। ਯੂਟੀ ਪ੍ਰਸ਼ਾਸਨ ਵੱਲੋਂ ਮੌਨਸੂਨ ਦੀ ਆਮਦ ’ਤੇ ਸ਼ਹਿਰ ਦੀਆਂ ਰੋਡ ਗਲੀਆਂ ਦੀ ਸਫਾਈ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਰਾਤ ਸਮੇਂ ਪਏ ਮੀਂਹ ਕਰ ਕੇ ਸ਼ਹਿਰ ਦੇ ਵੱਖ-ਵੱਖ ਚੌਕਾਂ ਵਿੱਚ ਸੜਕਾਂ ਦੇ ਕਿਨਾਰੇ ਪਾਣੀ ਖੜ੍ਹਾ ਹੋ ਗਿਆ, ਜਿਸ ਕਰ ਕੇ ਲੋਕਾਂ ਨੂੰ ਵਾਹਨ ਚਲਾਉਣ ਵਿੱਚ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਉੱਧਰ, ਮੀਂਹ ਕਰ ਕੇ ਸ਼ਹਿਰ ਦੇ ਕਈ ਪਾਰਕਾਂ ਵਿੱਚ ਜਲਥਲ ਹੋ ਗਿਆ, ਜਿਸ ਕਾਰਨ ਸੈਰ ਕਰਨ ਆਉਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਕਈ ਥਾਵਾਂ ’ਤੇ ਸ਼ਹਿਰ ਦੀਆਂ ਸੜਕਾਂ ’ਤੇ ਟੋਏ ਵੀ ਪੈ ਗਏ ਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਭਰਨ ਦਾ ਕੰਮ ਕੀਤਾ ਜਾ ਰਿਹਾ ਹੈ।

Advertisement

Advertisement