For the best experience, open
https://m.punjabitribuneonline.com
on your mobile browser.
Advertisement

ਪੰਜਾਬ ’ਚ ਅੱਜ ਤੋਂ ਮੁੜ ਵਿਗੜੇਗਾ ਮੌਸਮ

07:14 AM Apr 22, 2024 IST
ਪੰਜਾਬ ’ਚ ਅੱਜ ਤੋਂ ਮੁੜ ਵਿਗੜੇਗਾ ਮੌਸਮ
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 21 ਅਪਰੈਲ
ਮੌਸਮ ਵਿਭਾਗ ਨੇ ਅੱਜ ਪੰਜਾਬ ਸਮੇਤ ਉੱਤਰੀ ਭਾਰਤ ਵਿੱਚ 22 ਤੇ 23 ਅਪਰੈਲ ਨੂੰ ਮੌਸਮ ਮੁੜ ਵਿਗੜਨ ਦੀ ਪੇਸ਼ੀਨਗੋਈ ਕੀਤੀ ਹੈ ਜਿਸ ਮਗਰੋਂ ਕਿਸਾਨਾਂ ਦੇ ਸਾਹ ਸੁੱਕ ਗਏ ਹਨ ਕਿਉਂਕਿ ਕਿਸਾਨਾਂ ਦੀ ਹਾੜੀ ਦੀਆਂ ਫਸਲਾਂ ਪੱਕ ਕੇ ਤਿਆਰ ਹੋ ਗਈਆਂ ਹਨ ਅਤੇ ਸੂਬੇ ਭਰ ਵਿੱਚ ਕਣਕ ਦੀ ਵਾਢੀ ਦਾ ਕੰਮ ਚੱਲ ਰਿਹਾ ਹੈ। ਅਜਿਹੇ ਵਿੱਚ ਮੌਸਮ ਖਰਾਬ ਹੋਣ ਨਾਲ ਕਿਸਾਨਾਂ ਦੀ ਕਈ ਮਹੀਨਿਆਂ ਦੀ ਮਿਹਨਤ ’ਤੇ ਪਾਣੀ ਫਿਰ ਸਕਦਾ ਹੈ। ਮੌਸਮ ਵਿਗਿਆਨੀਆਂ ਨੇ 22 ਤੇ 23 ਅਪਰੈਲ ਨੂੰ ਪੰਜਾਬ ਦੇ ਕੁਝ ਸ਼ਹਿਰਾਂ ਵਿੱਚ ਮੌਸਮ ਖਰਾਬ ਹੋਣ ਦਾ ਖਦਸ਼ਾ ਜਤਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ 22 ਤੇ 23 ਅਪਰੈਲ ਨੂੰ ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ ਕੁਝ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਹਲਕਾ ਮੀਂਹ ਵੀ ਪੈ ਸਕਦਾ ਹੈ। ਦੱਸਣਯੋਗ ਹੈ ਕਿ ਲੰਘੇ ਦਿਨੀਂ ਪੰਜਾਬ ਵਿੱਚ ਤੇਜ਼ ਹਵਾਵਾਂ ਦੇ ਨਾਲ ਪਏ ਮੀਂਹ ਤੇ ਗੜਿਆਂ ਕਾਰਨ ਜਿੱਥੇ ਕਿਸਾਨਾਂ ਦੀ ਖੇਤਾਂ ਵਿੱਚ ਵਾਢੀ ਲਈ ਤਿਆਰ ਖੜ੍ਹੀ ਕਣਕ ਦਾ ਨੁਕਸਾਨ ਹੋਇਆ ਉੱਥੇ ਹੀ ਮੰਡੀਆਂ ਵਿੱਚ ਵਿਕਣ ਲਈ ਪਹੁੰਚੀ ਫਸਲ ਵੀ ਭਿੱਜ ਗਈ। ਮੀਂਹ ਕਾਰਨ ਕਣਕ ਦੀ ਵਾਢੀ ਦਾ ਕੰਮ ਵੀ ਪ੍ਰਭਾਵਿਤ ਹੋਇਆ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਲੰਘੇ ਦਿਨੀਂ ਪਏ ਮੀਂਹ ਤੋਂ ਬਾਅਦ ਪੰਜਾਬ ਵਿੱਚ ਘੱਟੋ-ਘੱਟ ਤੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਘੱਟ ਰਿਹਾ ਹੈ। ਅੱਜ ਰਾਜਧਾਨੀ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 35.7 ਡਿਗਰੀ ਸੈਲਸੀਅਸ, ਅੰਮ੍ਰਿਤਸਰ ਤੇ ਲੁਧਿਆਣਾ ਵਿੱਚ 35.2, ਪਟਿਆਲਾ ਵਿੱਚ 36.8, ਪਠਾਨਕੋਟ ਵਿੱਚ 33.5, ਬਠਿੰਡਾ ਵਿੱਚ 25, ਗੁਰਦਾਸਪੁਰ ਵਿੱਚ 34.5, ਨਵਾਂ ਸ਼ਹਿਰ ਵਿੱਚ 34.8, ਬਰਨਾਲਾ ਵਿੱਚ 36.1, ਫਰੀਦਕੋਟ ਤੇ ਫਾਜ਼ਿਲਕਾ ਵਿੱਚ 37, ਫਿਰੋਜ਼ਪੁਰ ਵਿੱਚ 35.1, ਮੋਗਾ ਵਿੱਚ 34.7 ਤੇ ਮੁਹਾਲੀ ਵਿੱਚ 35.3 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ। ਇਹ ਤਾਪਮਾਨ ਆਮ ਨਾਲੋਂ ਇਕ ਤੋਂ ਤਿੰਨ ਡਿਗਰੀ ਸੈਲਸੀਅਸ ਤੱਕ ਘੱਟ ਦਰਜ ਕੀਤਾ ਹੈ।

Advertisement

Advertisement
Author Image

sukhwinder singh

View all posts

Advertisement
Advertisement
×